ਪੰਜਾਬ

ਭੈਣ ਨੂੰ ਪ੍ਰੇਸ਼ਾਨ ਕਰਦਾ ਸੀ ਗੁਆਂਢੀ, ਪੁਲਿਸ ਵਲੋਂ ਢੁਕਵੀਂ ਕਾਰਵਾਈ ਨਾ ਹੋਣ ਤੇ ਨੌਜਵਾਨ ਨੇ ਕੀਤੀ ਆਤਮ ਹੱਤਿਆ

ਫਾਜ਼ਿਲਕਾ: ਮੰਡੀ ਅਰਨੀਵਾਲਾ ਥਾਣਾ ਦੇ ਅਧੀਨ ਪੈਂਦੇ ਪਿੰਡ ਆਲਿਆਣਾ ਦੇ ਇੱਕ ਨੌਜਵਾਨ ਵਲੋਂ ਖੁਦਕੁਸ਼ੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਦੇ ਹੀ ਪਿੰਡ ਦਾ ਨੌਜਨਾਵ ਪੀੜਤ ਦੀ ਭੈਣ ਨੂੰ ਵ੍ਹੱਟਸਐਪ ‘ਤੇ ਤੰਗ-ਪ੍ਰੇਸ਼ਾਨ ਕਰਦਾ ਸੀ। ਜਿਸ ਦੀ ਸ਼ਿਕਾਈਤ ਉਨ੍ਹਾਂ ਪੁਲਿਸ ਨੂੰ ਵੀ ਕੀਤੀ। ਪਰ ਪੁਲਿਸ ਵਲੋਂ ਕੋਈ ਢੁਕਵੀਂ ਕਾਰਵਾਈ ਨਾ ਹੋਣ ਕਰਕੇ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ।

ਮ੍ਰਿਤਕ ਨੂੰ ਉਸਦੇ ਪਰਿਵਾਰ ਵਲੋਂ ਉਸਨੂੰ ਫਾਜ਼ਿਲਕਾ ਦੇ ਸਿਵਲ ਹੱਸਪਤਾਲ ਲਿਜਾਇਆ ਗਿਆ। ਜਿੱਥੇ ਉਸਦੀ ਹਾਲਤ ਜਾਦਾ ਨਾਜ਼ੁਕ ਹੋਣ ਕਰਕੇ ਉਸਨੁੰ ਫ਼ਰੀਦਕੋਟ ਮੈਡੀਕਲ ਰੈਫਰ ਕਰ ਦਿੱਤਾ ਗਿਆ। ਜਿੱਥੇ ਇੱਕ ਦਿਨ ਬਾਅਦ ਉਸ ਨੌਜਵਾਨ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਤਰਨਤਾਰਨ ਵਿੱਚ ਸਹੁਰੇ ਨੇ ਨੂੰਹ ਨਾਲ ਕੀਤਾ ਬਹੁਤ ਹੀ ਮਾੜਾ ਸਲੂਕ, ਨਾਜਾਇਜ਼ ਸਬੰਧ ਬਣਾਉਣ ਤੋਂ ਇਨਕਾਰ ਕਰਨ ‘ਤੇ ਨੂੰਹ ‘ਤੇ ਸੁੱਟੀ ਗਰਮ ਸ਼ਰਾਬ

ਉੱਧਰ ਇਸ ਮਾਮਲੇ ਸੰਬਂਦੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਭੈਣ ਅਤੇ ਮਾਂ ਨੇ ਦੱਸਿਆ ਕਿ ਗੁਆਂਢੀਆਂ ਦੇ ਲੜਕੇ ਵੱਲੋਂ ਉਸ ਨੂੰ ਵ੍ਹੱਟਸਐਪ ‘ਤੇ ਗਲਤ ਮੈਸੇਜ ਭੇਜੇ ਗਏ ਸੀ। ਜਿਸ ਦੀ ਸ਼ਿਕਾਇਤ ਉਨ੍ਹਾਂ ਨੇ ਥਾਣਾ ਅਰਨੀਵਾਲਾ ਵਿਖੇ ਚੌਵੀ ਤਰੀਕ ਨੂੰ ਕੀਤੀ ਪਰ 27 ਅਗਸਤ ਤੱਕ ਇੰਨੇ ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਕਾਰਵਾਈ ਨਹੀਂ ਕੀਤੀ ਗਈ। ਜਿਸ ਤੋਂ ਬਾਅਦ ਦੋਸ਼ੀਆਂ ਵੱਲੋਂ ਉਨ੍ਹਾਂ ਦੇ ਲੜਕੇ ਨੂੰ ਤਾਹਨੇ ਮਾਰੇ ਗਏ ਤੇ ਇਸ ਤੋਂ ਪ੍ਰੇਸ਼ਾਨ ਹੋ ਪੀੜਤ ਨੇ ਆਤਮ ਹੱਤਿਆ ਕਰ ਲਈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਏਐਸਆਈ ਗੁਰਚਰਨ ਸਿੰਘ ਨੇ ਦੱਸਿਆ ਕਿ ਪਿੰਡ ਅਲਿਆਣੇ ਦੀ ਇੱਕ ਲੜਕੀ ਵਲੋਂ ਦਰਖਾਸਤ ਦਿੱਤੀ ਸੀ ਕਿ ਉਸ ਦੇ ਫੋਨ ‘ਤੇ ਬਲਵਿੰਦਰ ਸਿੰਘ ਪੁੱਤਰ ਬਾਲਾ ਸਿੰਘ ਵਾਸੀ ਪਿੰਡ ਅਲਿਆਣਾ ਨੇ ਵ੍ਹੱਟਸਐਪ ‘ਤੇ ਕੁਝ ਗਲਤ ਇਤਰਾਜ਼ ਯੋਗ ਗੱਲਾਂ ਲਿਖ ਕੇ ਮੈਸਿਜ ਭੇਜਿਆਂ ਗਈਆਂ। ਜਿਸ ਸਬੰਧੀ ਪੰਚਾਇਤ ਵੀ ਸੱਦੀ ਗਈ ਤੇ ਅਗਲੇ ਦਿਨ ਕੁੜੀ ਦੇ ਭਰਾ ਗੁਰਪ੍ਰੀਤ ਸਿੰਘ ਨੂੰ ਬਲਵਿੰਦਰ ਸਿੰਘ ਤੇ ਉਸ ਦੇ ਪਰਿਵਾਰ ਵਲੋਂ ਡਰਾਇਆ ਗਿਆ। ਇਸ ਗੱਲ ਦੀ ਟੈਨਸ਼ਨ ‘ਚ ਉਸ ਨੇ ਖੁਦਕੁਸ਼ੀ ਕਰ ਲਈ ਗਈ।

ਹੁਣ ਉਸ ਲੜਕੇ ਦੀ ਮੌਤ ਹੋਣ ਤੇ ਪੁਲਿਸ ਵਲੋਂ ਲੜਕੇ ਦੀ ਭੈਣ ਦੇ ਬਿਆਨਾਂ ਦੇ ਆਧਾਰ ਤੇ ਆਈਪੀਸੀ ਦੀ ਧਾਰਾ 306,354 ,506,34 ਦੇ ਅਧੀਨ ਮਾਮਲਾ ਦਰਜ ਕਰ ਬਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago