ਖੰਨਾ : ਨਸ਼ੇ ਦੇ ਓਵਰਡੋਜ਼ ਕਰਕੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

young man died with drug overdose

ਖੰਨਾ ਦੇ ਲਿਬੜਾ ਪਿੰਡ ਤੋਂ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਨਿਰਭੈ ਸਿੰਘ (22) ਵਜੋਂ ਹੋਈ ਹੈ , ਜੋ ਕਿ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਮ੍ਰਿਤਕ ਨਿਰਭੈ ਸਿੰਘ ਦੀ ਮਾਤਾ ਤੇਜ ਕੌਰ ਨੇ ਦੱਸਿਆ ਕਿ ਉਸਦੇ ਪਤੀ ਦੀ 6 ਸਾਲ ਪਹਿਲਾ ਹੀ ਮੌਤ ਹੋ ਗਈ ਸੀ। ਮ੍ਰਿਤਕ ਨਿਰਭੈ 4 ਭੈਣਾਂ ਦਾ ਇਕੱਲਾ ਭਰਾ ਸੀ। ਇੱਕ ਨੌਜਵਾਨ ਮੁੰਡੇ ਦੀ ਮੌਤ ਮਗਰੋਂ ਪੂਰੇ ਪਿੰਡ ‘ਚ ਸੋਗ ਦੀ ਲਹਿਰ ਹੈ।

ਮ੍ਰਿਤਕ ਨਿਰਭੈ ਸਿੰਘ ਦੀ ਮੌਤ ਮਗਰੋਂ ਉਸਦੇ ਪਰਿਵਾਰ ਵਾਲੇ ਨਸ਼ੇ ਦੇ ਓਵਰਡੋਜ਼ ਵਾਲੀ ਗੱਲ ਨੂੰ ਲੁਕਾਉਂਦੇ ਹੋਏ ਦਿੱਖ ਰਹੇ ਨੇ। ਪਰ ਦੂਜੇ ਪਾਸੇ ਨਸ਼ੇ ਨੂੰ ਖਤਮ ਕਰਨ ਦੀ ਗੱਲ ਵੀ ਕਰ ਰਹੇ ਨੇ ਤਾਂ ਜੋ ਕਿਸੇ ਹੋਰ ਦੇ ਘਰ ਦਾ ਚਿਰਾਗ ਨਾ ਬੁਝੇ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਚਾਚੇ ਨੇ ਕਿਹਾ ਹੈ ਕਿ ਨਿਰਭੈ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਕਰਕੇ ਹੋਈ ਹੈ । ਹਲੇ ਤਕ ਨਸ਼ੇ ਦੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ।

ਇਹ ਵੀ ਪੜ੍ਹੋ : ਪਟਿਆਲਾ ‘ਚ ਅਕਾਲੀ ਦਲ ਦੇ ਦੋ ਗੁੱਟਾਂ ਵਿਚਾਲੇ ਝਗੜਾ, ਚੱਲੀਆਂ ਗੋਲੀਆਂ

ਜਾਣਕਾਰੀ ਮੁਤਾਬਕ ਪੁਲਿਸ ਨੂੰ ਮ੍ਰਿਤਕ ਕੋਲੋਂ ਸਮੈਕ ਪੀਣ ਵਾਲਾ ਕਾਗਜ਼ ਤੇ ਨਸ਼ਾ ਬਰਾਮਦ ਹੋਇਆ ਹੈ। ਪੁਲਿਸ ਨੇ ਮ੍ਰਿਤਕ ਨਿਰਭੈ ਸਿੰਘ ਦਾ ਮੋਬਾਈਲ ਕਬਜ਼ੇ ਵਿੱਚ ਲੈ ਲਿਆ ਹੈ ਤੇ ਕਾਰਵਾਈ ਸ਼ੁਰੂ ਕਰ ਲਈ ਹੈ।