Punjab Drug News: ਪੰਜਾਬ ਵਿੱਚ ਨਸ਼ਿਆਂ ਨੇ ਤਬਾਹ ਕੀਤੀ ਹੋਰ ਜ਼ਿੰਦਗੀ, ਬਟਾਲਾ ਦੇ 26 ਸਾਲਾਂ ਨੌਜਵਾਨ ਦੀ ਲਈ ਜਾਨ

youth-death-due-to-overdoses-in-batala

Punjab Drug News: ਕਾਦੀਆਂ ‘ਚ 26 ਸਾਲਾ ਨੌਜਵਾਨ ਦੀ ਨਸ਼ੇ ਦੀ ਓਪਰਡੋਜ਼ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਪਰਮਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੱਡਾ ਥਿੰਦ ਧਾਰੀਵਾਲ ਦੇ ਕੋਲ ਨਹਿਰ ਦੇ ਕੰਢੇ ‘ਤੇ ਇਕ ਨੌਜਵਾਨ ਦੀ ਲਾਸ਼ ਪਈ ਹੈ, ਜਿਸ ਤੋਂ ਬਾਅਦ ਉਹ ਮੌਕੇ ‘ਤੇ ਪੁੱਜੇ ਤਾਂ ਜਾਂਚ ਅਤੇ ਪੁੱਛਗਿਛ ਕਰਨ ‘ਤੇ ਮ੍ਰਿਤਕ ਨੌਜਵਾਨ ਦੀ ਪਛਾਣ ਹਰਜੀਤ ਸਿੰਘ (26) ਪੁੱਤਰ ਜੋਗਿੰਦਰ ਸਿੰਘ ਵਾਸੀ ਥਿੰਦ ਧਾਰੀਵਾਲ ਵਜੋਂ ਹੋਈ ਹੈ, ਜੋ ਕਿ ਦੋ ਦਿਨ ਪਹਿਲਾਂ ਕਿਤੇ ਗਿਆ ਸੀ। ਮ੍ਰਿਤਕ ਨੌਜਵਾਨ ਦੀ ਬਾਂਹ ‘ਚ ਸਰਿੰਜ ਲੱਗੀ ਹੋਈ ਸੀ, ਜਿਸ ਤੋਂ ਇਹੀ ਸਾਬਤ ਹੁੰਦਾ ਹੈ ਕਿ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਈ ਹੈ।

ਇਹ ਵੀ ਪੜ੍ਹੋ: Punjab Weather Updates: ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ, ਪੂਰਾ ਇੱਕ ਹਫ਼ਤਾ ਜੋਰਾਂ ਨਾਲ ਪੈ ਸਕਦਾ ਮੀਂਹ

ਉਨ੍ਹਾਂ ਦੱਸਿਆ ਕਿ ਮ੍ਰਿਤਕ ਹਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਹਰਜੀਤ ਸਿੰਘ ਨਸ਼ੇ ਦਾ ਆਦੀ ਸੀ ਅਤੇ ਇਕ ਸਾਲ ਪਹਿਲਾਂ ਹੀ ਉਸ ਦਾ ਵਿਆਹ ਹਰਚੋਵਾਲ ਵਿਖੇ ਹੋਇਆ ਸੀ। ਫਿਲਹਾਲ ਉਕਤ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਤੱਥ ਸਾਹਮਣੇ ਆਉਣਗੇ, ਉਸ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।