Moga Death News: ਮੋਗਾ ਦੇ ਢੁੱਡੀਕੇ ਦੇ 23 ਸਾਲਾਂ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਹੋਈ ਮੌਤ

youth-died-under-mysterious-circumstances-in-moga
Moga Death News: ਮੋਗਾ ਨੇੜਲੇ ਪਿੰਡ ਢੁੱਡੀਕੇ ਦੇ ਰਹਿਣ ਵਾਲੇ ਨੌਜਵਾਨ ਵਿੱਕੀ ਸਿੰਘ (23) ਦੀ ਭੇਤਭਰੇ ਹਾਲਾਤ ‘ਚ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਜਾਣਕਾਰੀ ਮਿਲਣ ’ਤੇ ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਦੇ ਇਲਾਵਾ ਆਸ-ਪਾਸ ਦੇ ਲੋਕਾਂ ਤੋਂ ਪੁੱਛ-ਗਿੱਛ ਕੀਤੀ।

ਇਹ ਵੀ ਪੜ੍ਹੋ: ਪੰਜਾਬ ਵਿੱਚ ਵੀਕਐਂਡ ਲਾਕਡਾਊਨ ਤੇ ਨਾਈਟ ਕਰਫਿਊ ਮਗਰੋਂ ਹੁਣ ਇੱਕ ਹੋਰ ਵੱਡਾ ਫੈਸਲਾ ਲਏਗੀ ਪੰਜਾਬ ਸਰਕਾਰ

ਪੁਲਸ ਨੂੰ ਜਾਣਕਾਰੀ ਮਿਲੀ ਸੀ ਕਿ ਵਿੱਕੀ ਸਿੰਘ ਮੋਟਰ ਸਾਈਕਲ ਸਮੇਤ ਰਸਤੇ ‘ਚ ਡਿੱਗਿਆ ਪਿਆ ਹੈ, ਜਿਸ ’ਤੇ ਉਹ ਮੌਕੇ ’ਤੇ ਪੁੱਜੇ ਅਤੇ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜਿਆ ਗਿਆ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਦੇ ਬਾਅਦ ਮੌਤ ਦੇ ਕਾਰਣਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਮ੍ਰਿਤਕ ਦੇ ਪਿਤਾ ਭੁਪਿੰਦਰ ਸਿੰਘ ਦੇ ਬਿਆਨਾਂ ’ਤੇ ਧਾਰਾ-174 ਦੀ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ