Tarntaran Rape News: ਤਰਨਤਾਰਨ ਵਿੱਚ 20 ਸਾਲਾਂ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਕੀਤਾ ਜ਼ਬਰ-ਜਨਾਹ

youth-raped-with-20-yrs-girl-in-tarntaran

Tarntaran Rape News: ਜ਼ਿਲ੍ਹਾ ਤਰਨਤਾਰਨ ‘ਚ 20 ਸਾਲਾਂ ਕੁੜੀ ਨਾਲ ਵਿਆਹ ਦਾ ਝਾਂਸਾ ਦੇ ਕੇ ਨੌਜਵਾਨ ਵਲੋਂ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਪੁਲਸ ਨੇ ਨੌਜਵਾਨ ਖਿਲਾਫ ਕੇਸ ਦਰਜ ਕਰ ਕੇ ਅਗਲੀ ਜਾਂਚ ਆਰੰਭ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ‘ਚ ਪੀੜਤ ਕੁੜੀ ਨੇ ਦੱਸਿਆ ਕਿ ਪਿੰਡ ਹਰੀਕੇ ਹਾਲ ਨੌਸ਼ਹਿਰਾ ਪੰਨੂੰਆਂ ਵਾਸੀ ਦਿਲਬਾਗ ਸਿੰਘ ਨਾਂ ਦੇ ਨੌਜਵਾਨ ਨੇ ਉਸ ਨੂੰ ਆਪਣੇ ਪ੍ਰੇਮ ਜਾਲ ‘ਚ ਫਸਾ ਲਿਆ ਅਤੇ 24 ਸਤੰਬਰ 2019 ਨੂੰ ਉਸ ਨੂੰ ਅੰਮ੍ਰਿਤਸਰ ਵਿਖੇ ਘੁੰਮਾਉਣ ਬਹਾਨੇ ਲੈ ਗਿਆ।

ਇਹ ਵੀ ਪੜ੍ਹੋ: Chandigarh Rape News: ਚੰਡੀਗੜ੍ਹ ਵਿੱਚ ਚਾਚੀ ਨੇ ਆਪਣੀ 14 ਸਾਲਾਂ ਭਤੀਜੀ ਨੂੰ ਬੇਹੋਸ਼ ਕਰਕੇ ਕਰਵਾਇਆ ਜ਼ਬਰ-ਜਨਾਹ, ਬਲੈਕਮੇਲ ਲਈ ਬਣਾਈ ਅਸ਼ਲੀਲ ਵੀਡੀਓ

ਜਿੱਥੇ ਉੁਕਤ ਨੌਜਵਾਨ ਨੇ ਉਸ ਨੂੰ ਹੋਟਲ ‘ਚ ਲਿਜਾ ਕੇ ਜਬਰ-ਜ਼ਿਨਾਹ ਕੀਤਾ ਅਤੇ ਇਸ ਤੋਂ ਬਾਅਦ ਵੀ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਜ਼ਬਰੀ ਸਰੀਰਕ ਸਬੰਧ ਬਣਾਉਂਦਾ ਰਿਹਾ। ਪਰ ਬਾਅਦ ‘ਚ ਦਿਲਬਾਗ ਸਿੰਘ ਨੇ ਉਸ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਧਮਕੀਆਂ ਦਿੱਤੀਆਂ ਕਿ ਜੇਕਰ ਕਿਸੇ ਨੂੰ ਦੱਸਿਆ ਤਾਂ ਹਸ਼ਰ ਬਹੁਤ ਬੁਰਾ ਹੋਵੇਗਾ।ਇਸ ਸਬੰਧੀ ਏ.ਐੱਸ.ਆਈ. ਬਲਵਿੰਦਰ ਲਾਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪ ਕਪਤਾਨ ਪੁਲਸ ਸਪੈਸ਼ਲ ਬ੍ਰਾਂਚ ਤਰਨਤਾਰਨ ਵਲੋਂ ਕਰਨ ਉਪਰੰਤ ਦਿਲਬਾਗ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਹਰੀਕੇ ਹਾਲ ਵਾਸੀ ਨੌਸ਼ਹਿਰਾ ਪੰਨੂੰਆਂ ਵਿਰੁੱਧ ਮਾਮਲਾ ਦਰਜ ਕਰਕੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ