Sangrur Rape News: ਸੰਗਰੂਰ ਵਿੱਚ ਨੌਜਵਾਨ ਨੇ ਕੀਤੀ ਘਨੌਣੀ ਹਰਕਤ, ਵਿਆਹ ਦਾ ਝਾਂਸਾ ਦੇ ਕੇ ਕੁੜੀ ਨੂੰ 3 ਮਹੀਨੇ ਬਣਾਇਆ ਹਵਸ ਦਾ ਸ਼ਿਕਾਰ

youth-raped-with-girl-till-3-month-in-sangrur

Sangrur Rape News: ਵਿਆਹ ਦਾ ਝਾਂਸਾ ਦੇ ਕੇ ਇਕ ਕੁੜੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ‘ਚ ਪੁਲਸ ਨੇ ਇਕ ਨੌਜਵਾਨ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸੰਗਰੂਰ ਦੀ ਮਹਿਲਾ ਪੁਲਸ ਅਧਿਕਾਰੀ ਜਸਵਿੰਦਰ ਕੌਰ ਨੇ ਦੱਸਿਆ ਕਿ ਪੁਲਸ ਕੋਲ ਮੁੱਦਈ ਨੇ ਬਿਆਨ ਦਰਜ ਕਰਵਾਏ ਕਿ ਮੇਰੀ ਜਿੰਮ ‘ਚ ਗੁਰਪ੍ਰੀਤ ਸਿੰਘ ਵਾਸੀ ਸੰਗਰੂਰ ਨਾਲ ਮੁਲਾਕਾਤ ਹੋ ਗਈ ਤੇ ਅਸੀਂ ਦੋਵੇਂ ਇਕ ਦੂਜੇ ਨੂੰ ਪਸੰਦ ਕਰਨ ਲੱਗ ਗਏ ਸੀ।

ਇਹ ਵੀ ਪੜ੍ਹੋ: Poisonous Liquor News: ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਕੈਪਟਨ

ਉਸਨੇ ਮੈਨੂੰ ਵਿਆਹ ਦਾ ਝਾਂਸਾ ਦੇ ਕੇ ਉਹ ਮੇਰੇ ਨਾਲ ਤਿੰਨ ਮਹੀਨੇ ਜਬਰ-ਜ਼ਨਾਹ ਕਰਦਾ ਰਿਹਾ ਅਤੇ ਇਸ ਦੌਰਾਨ ਮੈਂ ਗਰਭਵਤੀ ਹੋ ਗਈ। ਬਾਅਦ ‘ਚ ਉਸਨੇ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਮੁੱਦਈ ਦੇ ਬਿਆਨਾਂ ਦੇ ਆਧਾਰ ‘ਤੇ ਗੁਰਪ੍ਰੀਤ ਸਿੰਘ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਥੇ ਦੱਸ ਦੇਈਏ ਕਿ ਪੰਜਾਬ ‘ਚ ਰੋਜ਼ਾਨਾ ਹੀ ਜਬਰ-ਜ਼ਿਨਾਹ ਦੇ ਮਾਮਲੇ ਸਾਹਮਣੇ ਆ ਰਹੇ ਹਨ।

ਬੀਤੇ ਕੱਲ ਵੀ ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਥਾਣਾ ਸਦਰ ਦੇ ਇਕ ਪਿੰਡ ਵਿਚ, ਜਿੱਥੇ ਇਕ ਮਾਸੂਮ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਵਾਲਾ ਹੋਰ ਕੋਈ ਨਹੀਂ ਸਗੋਂ ਉਸ ਦਾ ਆਪਣਾ ਹੀ ਪਿਓ ਸੀ। ਇਸ ਮਾਸੂਮ ਬੱਚੀ ਦੀ ਚਾਚੀ ਦੀ ਸ਼ਿਕਾਇਤ ‘ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਮਾਸੂਮ ਦਾ ਅੱਜ ਮੈਡੀਕਲ ਕਰਵਾਇਆ। ਮੈਡੀਕਲ ਦੇ ਬਾਅਦ ਪੁਲਿਸ ਨੇ ਦੋਸ਼ੀ ਕਲਯੁੱਗੀ ਪਿਓ ਕਿਸ਼ਨ ਲਾਲ ਮੂਲ ਨਿਵਾਸੀ ਹਰਦੋਈ (ਯੂ. ਪੀ.) ਨੂੰ ਗ੍ਰਿਫਤਾਰ ਕਰ ਲਿਆ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।