ਪੰਜਾਬ ਦੇ ਵਿੱਚ ਕਈ ਥਾਵਾਂ ਤੇ ਹਲਕੀ ਬਾਰਿਸ਼ ਦੀ ਸੰਭਾਵਨਾ

rain-in-punjab

ਪੰਜਾਬ ਦੇ ਵਿੱਚ ਕਈ ਥਾਵਾਂ ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਿਸ ਦੀ ਜਾਣਕਾਰੀ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਸਮ ਦੀ ਰਿਪੋਰਟ ਦੇ ਅਨੁਸਾਰ ਸ਼ਨੀਵਾਰ ਤੋਂ 3 ਦਿਨ ਤਕ ਮੌਸਮ ਖੁਸ਼ਕ ਰਹੇਗਾ। ਪੰਜਾਬ ਦੇ ਵਿੱਚ ਅਗਲੇ ਹਫਤੇ ਤਾਰੀਕ 26 ਤੇ 27 ਨਵੰਬਰ ਨੂੰ ਮੌਸਮ ਦੇ ਮੁੜ ਖਰਾਬ ਹੋਣ ਦੀ ਸੰਭਾਵਨਾ ਹੈ। ਵੀਰਵਾਰ ਚੰਡੀਗੜ੍ਹ ਤੇ ਪੰਜਾਬ ਦੇ ਕੁਝ ਇਲਾਕਿਆਂ ‘ਚ ਹਲਕੇ ਬੱਦਲ ਛਾਏ ਰਹੇ।

ਜ਼ਰੂਰ ਪੜ੍ਹੋ: ਪੰਜਾਬੀ ਗਾਇਕ ਐਲੀ ਮਾਂਗਟ ਮੁੜ ਵਿਵਾਦਾਂ ਦੇ ਵਿੱਚ ਫਸੇ

ਚੰਡੀਗੜ੍ਹ ‘ਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਪੰਜਾਬ ‘ਚ ਸਭ ਤੋਂ ਘੱਟ ਤਾਪਮਾਨ ਜਲੰਧਰ ਨੇੜੇ ਆਦਮਪੁਰ ‘ਚ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ‘ਚ 9, ਪਟਿਆਲਾ ‘ਚ 10, ਪਠਾਨਕੋਟ ‘ਚ 11, ਦਿੱਲੀ ‘ਚ 12 ਤੇ ਜੰਮੂ ‘ਚ 14 ਡਿਗਰੀ ਸੈਲਸੀਅਸ ਤਾਪਮਾਨ ਸੀ। ਹਿਮਾਚਲ ਦੇ ਸ਼ਿਮਲਾ ‘ਚ 7, ਮਨਾਲੀ ‘ਚ 2, ਊਨਾ ‘ਚ 9, ਸੁੰਦਰਨਗਰ ‘ਚ 6 ਤੇ ਧਰਮਸ਼ਾਲਾ ‘ਚ 8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।