Ludhiana News: ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ ਵਿੱਚ 13 ਤੇ 14 ਦਸੰਬਰ ਨੂੰ ਵੀ ਮੀਂਹ ਅਤੇ ਗੜ੍ਹੇਮਾਰੀ ਦੇ ਆਸਾਰ

raining in punjab

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੇ ਵਲੋਂ ਇੱਕ ਰਿਪੋਰਟ ਜਾਰੀ ਕੀਤੀ ਗਈ ਹੈ। ਜਿਸ ਦੇ ਵਿੱਚ ਉਹਨਾਂ ਨੇ 13 ਤੇ 14 ਦਸੰਬਰ ਨੂੰ ਮੀਂਹ ਅਤੇ ਗੜ੍ਹੇਮਾਰੀ ਪੈਣ ਦੀ ਭਵਿੱਖਬਾਣੀ ਕੀਤੀ ਹੈ। ਉਂਝ ਜੇ ਦੇਖਿਆ ਜਾਵੇ ਤਾ ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਬੀਤੀ ਰਾਤ ਤੋਂ ਹੀ ਹਲਕੀ ਬਾਰਿਸ਼ ਹੋ ਰਹੀ ਹੈ, ਜਿਸ ਦੇ ਨਾਲ ਠੰਡ ਨੇ ਹੋਰ ਵੀ ਜ਼ੋਰ ਫੜ੍ਹ ਲਿਆ ਹੈ।

ਰਿਪੋਰਟ ਦੇ ਅਨੁਸਾਰ ਮੀਹ ਪਾਉਣ ਦੇ ਨਾਲ ਠੰਡ ਤਾ ਵਧੇਗੀ ਹੀ ਠੰਡ ਦੇ ਨਾਲ ਨਾਲ ਧੁੰਦ ਪੈਣੀ ਵੀ ਸ਼ੁਰੂ ਹੋ ਜਾਵੇਗੀ। ਮੌਸਮ ਵਿਭਾਗ ਦੇ ਵਿਗਿਆਨੀ ਡਾ. ਕੁਲਵਿੰਦਰ ਕੌਰ ਦਾ ਕਹਿਣਾ ਹੈ ਕਿ ਵੈਸਟਰਨ ਡਿਸਟਰਬੈਂਸ ਦੇ ਕਾਰਨ ਹੀ ਸਾਰਾ ਸਿਸਟਮ ਹਿੱਲ ਗਿਆ ਹੈ। ਵੈਸਟਰਨ ਡਿਸਟਰਬੈਂਸ ਦੇ ਕਾਰਨ ਮੈਦਾਨੀ ਇਲਾਕਿਆਂ ਦੇ ਵਿੱਚ ਹੱਡ ਚੀਰਵੀਂ ਠੰਡ ਪੈਣੀ ਸ਼ੁਰੂ ਹੋ ਗਈ ਹੈ।

ਇਹ ਵੀ ਪੜ੍ਹੋ: ਲੁਧਿਆਣਾ-ਜਗਰਾਉਂ ਰੋਡ ‘ਤੇ ਚਲਦੀ ਕਾਰ ਨੂੰ ਲੱਗੀ ਅੱਗ

ਰਿਪੋਰਟ ਦੇ ਵਿੱਚ ਦੱਸਿਆ ਗਿਆ ਹੈ ਕਿ ਮੀਹ ਅਤੇ ਗੜ੍ਹੇਮਾਰੀ ਪੈਣ ਦੇ ਕਾਰਨ ਤਾਪਮੰਡ ਦੇ ਵਿੱਚ ਗਿਰਾਵਟ ਦੇਖਣ ਨੂੰ ਮਿਲੇਗੀ ਅਤੇ ਸੀਤ ਲਹਿਰਾਂ ਵੀ ਚੱਲਣਗੀਆਂ। ਰਿਪੋਰਟ ਦੇ ਵਿੱਚ ਪੰਜਾਬ ਦੇ ਸਾਰੇ ਕਿਸਾਨਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਆਉਣ ਵਾਲੇ ਕੁਝ ਦੀਨਾ ਤਕ ਆਪਣੀ ਕਣਕ ਨੂੰ ਪਾਣੀ ਨਾ ਲਾਉਣ ਕਿਉਂਕਿ ਜੇਕਰ ਬਾਅਦ ਵਿੱਚ ਮੀਹ ਜਿਆਦਾ ਪੈ ਗਿਆ ਤਾਂ ਫ਼ਸਲਾਂ ਦਾ ਨੁਕਸਾਨ ਵੀ ਹੋ ਸਕਦਾ ਹੈ।

Ludhiana News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Youtube ਤੇ SUBSCRIBE ਕਰੋ