ਰਣਜੀਤ ਸਿੰਘ ਬ੍ਰਹਮਪੁਰਾ ਦਾ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਤੇ ਤਿੱਖਾ ਹਮਲਾ

ranjit-singh-brahmpura

ਰਣਜੀਤ ਸਿੰਘ ਬ੍ਰਹਮਪੁਰਾ ਨੇ ਬਹੁਤ ਹੀ ਲੰਮੇ ਸਮੇ ਬਾਅਦ ਤੰਦਰੁਸਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਚੁਣੌਤੀ ਦੇਣ ਦੀ ਕਮਾਨ ਸੰਭਾਲ ਲਈ ਹੈ। ਰਣਜੀਤ ਸਿੰਘ ਬ੍ਰਹਮਪੁਰਾ ਨੇ ਇੱਕ ਪ੍ਰੈੱਸ ਕਾਨਫਰੰਸ ‘ਚ ਹੋਏ ਪੰਜਾਬ ਵਿਧਾਨ ਸਭਾ ਦੇ ਉਪ ਚੋਣ ‘ਚ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੀਆਂ ਮਜ਼ਬੂਤ ਸੀਟਾਂ ‘ਤੇ ਹੋਈ ਹਾਰ ‘ਤੇ ਕਿਹਾ ਕਿ ਪੰਜਾਬ ਦੇ ਲੋਕ ਦੋਨ੍ਹੋਂ ਪਾਰਟੀਆਂ ਨੂੰ ਨਾਕਾਰ ਹੁਣ ਤੀਸਰੇ ਬਦਲ ਦੀ ਭਾਲ ‘ਚ ਹਨ।

ਇਸ ਪ੍ਰੈੱਸ ਕਾਨਫਰੰਸ ਦੇ ਮੌਕੇ ਰਣਜੀਤ ਸਿੰਘ ਬ੍ਰਹਮਪੁਰਾ ਤੋਂ ਇਲਾਵਾ ਸੇਵਾ ਸਿੰਘ ਸੇਖਵਾਂ, ਡਾ. ਰਤਨ ਸਿੰਘ ਅਜਨਾਲਾ, ਬੀਰ ਦਵਿੰਦਰ ਸਿੰਘ, ਮਨਮੋਹਣ ਸਿੰਘ ਸਠਿਆਲਾ ਮੌਜੂਦ ਸਨ। ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਹਲਕਾ ਦਾਖਾ ਦੀ ਸੀਟ ਕਾਂਗਰਸ ਦਾ ਗੜ੍ਹ ਮੰਨੀ ਜਾਂਦੀ ਹੈ। ਪਰ ਹਲਕਾ ਦਾਖਾ ਦੀ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਨੂੰ 16000 ਵੋਟਾਂ ਦੇ ਨਾਲ ਹਾਰ ਦਾ ਮੂੰਹ ਦੇਖਣਾ ਪਿਆ।

ਜ਼ਰੂਰ ਪੜ੍ਹੋ: ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

ਹੁਣ ਨੇ ਕਿਹਾ ਕਿ ਦੂਜੇ ਪਾਸੇ ਜਲਾਲਾਬਾਦ ਸੀਟ ਜੋ ਕਿ ਸ਼੍ਰੋਮਣੀ ਅਕਾਲੀ ਦਲ ਦਾ ਗੜ੍ਹ ਹੈ, ਇੱਥੇ ਵੀ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਨੇ ਭਵਿੱਖ ਲਈ ਇਨ੍ਹਾਂ ਦੋਨ੍ਹੋਂ ਪਾਰਟੀਆਂ ਨੂੰ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ। ਉਨ੍ਹਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਹੀ 550ਵੇਂ ਗੁਰਪੁਰਬ ਧਾਰਮਿਕ ਸਮਾਰੋਹ ਮਨਾਉਣ ਲਈ ਸਮੂਹ ਸੰਗਤ ਨੂੰ ਅਪੀਲ ਕੀਤੀ ਹੈ।

ਇਸ ਤੋਂ ਇਲਾਵਾ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਉਹ ਆਰ. ਐੱਸ. ਐੱਸ. ਵੱਲੋਂ ਦੇਸ਼ ਭਰ ਵਿਚ ਕੀਤੇ ਜਾ ਰਹੇ ਹਿੰਦੂਤਵ ਦੇ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਪ੍ਰਸਾਰ ਦੇ ਬਿਲਕੁਲ ਉਲਟ ਹਨ। ਇਸ ਤਰਾਂ ਦੇ ਪ੍ਰਚਾਰ ਦੇ ਨਾਲ ਦੇਸ਼ ਦੀ ਧਰਮ ਨਿਰਪੱਖਤਾ ਨੂੰ ਵਿਗਾੜਨ ਵਿਚ ਲੱਗਾ ਹੋਇਆ ਹੈ ਜੋ ਕਿ ਪੂਰੀ ਤਰ੍ਹਾਂ ਗਲਤ ਹੈ ਅਤੇ ਕੇਂਦਰ ਸਰਕਾਰ ਨੂੰ ਇਸ ‘ਤੇ ਰੋਕ ਲਗਾਉਣ ਲਈ ਕਦਮ ਚੁੱਕਣਾ ਚਾਹੀਦਾ ਹੈ।