ਮੋਹਾਲੀ ਦੇ ਵਿੱਚ 10 ਸਾਲਾਂ ਦੀ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਦੇਸ਼ ਭਰ ਦੇ ਵਿੱਚ ਬਲਾਤਕਾਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਇੱਕ ਹੋਰ ਨਵਾਂ ਮਾਮਲਾ ਮੋਹਾਲੀ ਤੋਂ ਸਾਹਮਣੇ ਆਇਆ ਹੈ। ਜਿਥੇ 50 ਸਾਲਾ ਵਿਅਕਤੀ ਨੇ 10 ਸਾਲਾਂ ਦੀ ਮਾਸੂਮ ਬੱਚੀ ਦੇ ਨਾਲ ਬਲਾਤਕਾਰ ਵਰਗੀ ਘਿਨਾਉਣੀ ਘਟਨਾ ਨੂੰ ਅੰਜਾਮ ਦਿੱਤਾ। ਫਿਲਹਾਲ ਮੋਹਾਲੀ ਪੁਲਿਸ ਨੇ ਉਸਦੇ ਖ਼ਿਲਾਫ਼ ਕੇਸ ਦਰਜ ਕਰਕੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨੂੰ ਗਿਰਫ਼ਤਾਰ ਲਿਆ ਹੈ।

ਜ਼ਰੂਰ ਪੜ੍ਹੋ: ਭਗਵੰਤ ਮਾਨ ਨੇ ਕੈਪਟਨ ਸਰਕਾਰ ਨੂੰ ਪਾਈਆਂ ਲਾਹਨਤਾਂ

ਮਿਲੀ ਜਾਣਕਾਰੀ ਅਨੁਸਾਰ ਇਹ ਘਿਨਾਉਣੀ ਘਟਨਾ ਮੋਹਾਲੀ ਦੇ ਇੱਕ ਪਿੰਡ ਦੇ ਵਿੱਚ ਰਹਿ ਰਹੇ ਪਰਵਾਸੀ ਮਜ਼ਦੂਰ ਦੇ ਪਰਿਵਾਰ ਦੀ ਬੱਚੀ ਨਾਲ ਵਾਪਰੀ। ਦੋਸ਼ੀ ਰਮੇਸ਼ ਚੌਹਾਨ ਆਪਣੇ ਘਰ ਨੇੜੇ ਖੇਡ ਰਹੀਆਂ 2 ਬੱਚੀਆਂ ਨੂੰ ਵਰਗਲਾ ਨੇ ਆਪਣੇ ਘਰ ਲੈ ਗਿਆ। ਉਸਨੇ 10 ਸਾਲਾਂ ਦੀ ਮਾਸੂਮ ਬੱਚੀ ਨੂੰ ਆਪਣੇ ਘਰ ਲਿਜਾ ਕੇ ਬਲਾਤਕਾਰ ਕੀਤਾ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਨੇ ਬੱਚੀਆਂ ਨੂੰ ਧਮਕੀ ਦਿੱਤੀ ਕਿ ਜੇਕਰ ਉਹਨਾਂ ਨੇ ਕਿਸੇ ਨੂੰ ਦੱਸਿਆ ਤਾਂ ਉਹ ਉਹਨਾਂ ਨੂੰ ਜਾਨੋਂ ਮਾਰ ਦੇਵੇਗਾ।

ਪੀੜਤਾ ਨੇ ਘਟਨਾ ਦੀ ਜਾਣਕਾਰੀ ਆਪਣੀ ਮਾਂ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਸ ਨੂੰ ਸ਼ਿਕਾਇਤ ਕੀਤੀ ਗਈ। ਜਦੋ ਮੋਹਾਲੀ ਪੁਲਸ ਨੇ ਪੀੜਤਾ ਦਾ ਮੈਡੀਕਲ ਕਰਵਾਇਆ, ਜਿਸ ਵਿੱਚ ਬਲਾਤਕਾਰ ਦੀ ਪੁਸ਼ਟੀ ਹੋਈ। ਫਿਲਹਾਲ ਪੁਲਿਸ ਵਲੋਂ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago