News

ਧਮਕੀਆਂ ਦੇ ਕੇ ਆਪਣੀ ਹੀ ਭਾਣਜੀ ਨਾਲ ਕਰਦਾ ਰਿਹਾ ਜਬਰ ਜ਼ਨਾਹ

ਪੰਜਾਬ ਵਿੱਚ ਨਾਬਾਲਗ ਨਾਲ ਹੋ ਰਹੇ ਬਲਾਤਕਾਰ ਰੁਕਣ ਦਾ ਨਾਮ ਨਹੀਂ ਲੈ ਰਹੇ। ਖ਼ਬਰ ਪੰਜਾਬ ਦੇ ਜਲੰਧਰ ਏਰੀਏ ਦੀ ਹੈ। ਜਿੱਥੇ ਆਪਣੀ ਭਾਣਜੀ ਨੂੰ ਧਮਕੀਆਂ ਦੇ ਕੇ ਉਸ ਨਾਲ ਜਬਰ ਜ਼ਨਾਹ ਕਰਨ ਅਤੇ ਉਸ ਨੂੰ ਗਰਭਵਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦਾ ਖੁਲਾਸਾ ਤਦ ਹੋਇਆ ਜਦੋਂ ਇਹ ਲੜਕੀ 7 ਮਹੀਨਿਆਂ ਦੀ ਗਰਭਵਤੀ ਹੋ ਗਈ। ਲੜਕੀ ਦੇ ਪਿਤਾ ਨੇ ਉਸ ਦੋਸ਼ੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਪੁਲਿਸ ਵੱਲੋਂ ਉਸ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਥਾਣਾ ਸਦਰ ਦੇ ਅਧੀਨ ਆਉਂਦੀ ਚੌਂਕੀ ਫਤਿਹਪੁਰ ਦੇ ਏ.ਐੱਸ.ਆਈ. ਭੂਸ਼ਣ ਨੇ ਦੱਸਿਆ ਕਿ ਲੇਬਰ ਦਾ ਕੰਮ ਕਰਨ ਵਾਲੇ ਵਿਅਕਤੀ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਦੀ ਘਰਵਾਲੀ ਦੇ ਭੂਆ ਦਾ ਪੁੱਤਰ ਪਵਨ ਉਸਦੇ ਘਰ ਕਾਫੀ ਆਉਂਦਾ ਜਾਂਦਾ ਰਹਿੰਦਾ ਸੀ। ਉਸ ਨੇ ਕੁੱਝ ਸਮਾਂ ਪਹਿਲਾ ਉਸ ਨੇ ਮੇਰੀ ਲੜਕੀ ਨੂੰ ਇਕੱਲੀ ਦੇਖ ਕੇ ਛੇੜਖਾਨੀ ਵੀ ਕੀਤੀ ਸੀ। ਲੜਕੀ ਦੇ ਪਿਤਾ ਦਾ ਕਹਿਣਾ ਹੈ ਕਿ ਪਵਨ ਨੇ ਮੇਰੀ ਲੜਕੀ ਨੂੰ ਉਸਦੇ ਪਿਤਾ ਨੂੰ ਮਾਰਨ ਦੀ ਧਮਕੀ ਦਿੱਤੀ ਸੀ। ਕੁੜੀ ਨੇ ਡਰ ਦੇ ਕਾਰਨ ਕਿਸੇ ਨੂੰ ਨਹੀਂ ਦੱਸਿਆ ਅਤੇ ਪਵਨ ਨੇ ਇਸ ਸਥਿਤੀ ਦਾ ਫਾਇਦਾ ਲੈਂਦੇ ਹੋਏ ਲੜਕੀ ਨਾਲ ਸਰੀਰਕ ਸੰਬੰਧ ਬਣਾ ਲਏ।

ਇਹ ਵੀ ਪੜੋ: ਔਰਤ ਨੇ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬੀੜ ਸਿਰ ‘ਤੇ ਚੁੱਕ ਕੇ ਕੀਤਾ ਹੰਗਾਮਾ

ਲੜਕੀ ਦੇ ਘਰਵਾਲਿਆਂ ਦਾ ਦੋਸ਼ ਹੈ ਕਿ ਪਵਨ ਉਹਨਾਂ ਦੀ ਲੜਕੀ ਨੂੰ 10 – 10 ਦਿਨ ਆਪਣੇ ਘਰ ਰੱਖਦਾ ਸੀ ਅਤੇ ਜਬਰਦਸਤੀ ਉਸ ਲੜਕੀ ਨਾਲ ਸਰੀਰਕ ਸੰਬੰਧ ਬਣਾਉਂਦਾ ਸੀ। ਇਸ ਮਾਮਲੇ ਦਾ ਖੁਲਾਸਾ ਉਦੋਂ ਹੋਇਆ ਜਦੋ ਲੜਕੀ ਜ਼ਮੀਨ ਤੇ ਡਿੱਗ ਗਈ ਅਤੇ ਉਲਟੀਆਂ ਕਰ ਰਹੀ ਸੀ। ਇਸ ਬਾਰੇ ਪੁੱਛਣ ਤੇ ਸਾਰੀ ਗੱਲ ਤੋਂ ਪਰਦਾ ਚੁੱਕਿਆ ਗਿਆ। ਇਸ ਮਾਮਲੇ ਦਾ ਖੁਲਾਸਾ ਹੋਣ ਤੋਂ ਬਾਅਦ ਪੁਲਿਸ ਨੇ ਦੋਸ਼ੀ ਪਵਨ ਖ਼ਿਲਾਫ਼ ਵੱਖ – ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰ ਲਿਆ ਹੈ ਪਰ ਪਵਨ ਦੀ ਹਾਲੇ ਤੱਕ ਗ੍ਰਿਫਤਾਰੀ ਨਹੀਂ ਹੋਈ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago