ਦਿੱਲੀ ਵਿੱਚ ਰਵਿਦਾਸ ਮੰਦਰ ਢਾਹੁਣ ਤੇ ਲੋਕਾਂ ਨੇ ਕੀਤਾ ਪੰਜਾਬ ਬੰਦ

ravidas temple issue punjab closed

ਦੇਸ਼ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਬਹਿਸ ਹੁੰਦੀ ਰਹਿੰਦੀ ਹੈ। ਜਿਸ ਵਿੱਚ ਦਿੱਲੀ ਵਿੱਚ ਗੁਰੂ ਰਵਿਦਾਸ ਜੀ ਦਾ ਮੰਦਰ ਢਾਹੁਣ ਦਾ ਮਾਮਲਾ ਵੀ ਸ਼ਾਮਿਲ ਹੈ। ਇਸ ਮਾਮਲੇ ਨੂੰ ਲੈ ਕੇ ਸਿਆਸਤ ਵੀ ਸਰਗਰਮ ਹੁੰਦੀ ਦਿਖਾਈ ਦੇ ਰਹੀ ਹੈ। ਬੀਤੇ ਦਿਨੀਂ ਕੁੱਝ ਜਥੇਬੰਦੀਆਂ ਨੇ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਸੀ। ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਅੱਜ ਪੰਜਾਬ ਬੰਦ ਹੈ। ਜਿਸ ਦਾ ਅਸਰ ਪੰਜਾਬ ਵਿੱਚ ਕਈ ਥਾਵਾਂ ਤੇ ਦੇਖਣ ਨੂੰ ਮਿਲਿਆ।

ravidas temple issue punjab closed

ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਲੋਕਾਂ ਵੱਲੋਂ ਕੇਜਰੀਵਾਲ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਰਵਿਦਾਸ ਭਾਈਚਾਰੇ ਦਾ ਕਹਿਣਾ ਹੈ ਕਿ ਜਦੋ ਤੱਕ ਸਰਕਾਰ ਇਸ ਮਸਲੇ ਦਾ ਕੋਈ ਹੱਲ ਨਹੀਂ ਕੱਢਦੀ, ਉਨ੍ਹਾਂ ਚਿਰ ਇਹ ਸੰਘਰਸ਼ ਸਾਡੇ ਵੱਲੋਂ ਇਸ ਤਰਾਂ ਹੀ ਜਾਰੀ ਰਹੇਗਾ। ਇਸ ਮਾਮਲੇ ਨੂੰ ਲੈ ਕੇ ਸਿਆਸਤਦਾਨ ਇੱਕ ਦੂਜੇ ਉੱਪਰ ਇਲਜ਼ਾਮ ਲਗਾਉਂਦੇ ਦਿਖਾਈ ਦੇ ਰਹੇ ਹਨ।

ravidas temple issue punjab closed

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਰਵਿਦਾਸ ਮੰਦਰ ਢਾਹੁਣ ਦੇ ਮਾਮਲੇ ਨੇ ਭਾਰਤੀ ਜਨਤਾ ਪਾਰਟੀ ਦਾ ਚਿਹਰਾ ਸਭ ਲੋਕਾਂ ਦੇ ਸਾਹਮਣੇ ਨੰਗਾ ਕਰ ਦਿੱਤਾ ਹੈ। ਉੱਧਰ ਸ਼੍ਰੋਮਣੀ ਅਕਾਲੀ ਦਲ ਦੇ ਪਵਨ ਟੀਨੂੰ ਦਾ ਕਹਿਣਾ ਹੈ ਕਿ ਕੇਜਰੀਵਾਲ ਨੇ ਰਵਿਦਾਸ ਭਾਈਚਾਰੇ ਨੂੰ ਧੋਖਾ ਦਿੱਤਾ ਹੈ। ਇਸੇ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਜਲੰਧਰ-ਦਿੱਲੀ ਐਨਐਚ ਬੰਦ ਕਰ ਦਿੱਤਾ ਹੈ। ਕਈ ਥਾਂਵਾਂ ਜਿਵੇਂ ਬਰਨਾਲਾ, ਫ਼ਾਜ਼ਿਲਕਾ ਦੇ ਸਕੂਲ ਅਤੇ ਕਾਲਜਾਂ ਨੂੰ ਬੰਦ ਕੀਤਾ ਗਿਆ ਹੈ।