ਬਿਕਰਮ ਸਿੰਘ ਮਜੀਠੀਆ ਦੇ ਲਾਏ ਦੋਸ਼ਾਂ ਦਾ ਰਵਨੀਤ ਸਿੰਘ ਬਿੱਟੂ ਵੱਲੋਂ ਤਿੱਖਾ ਜੁਆਬ

ravneet singh bittu ludhiana

ਪਿਛਲੇ ਦਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦੇ ਵੱਲੋਂ ਐੱਸ.ਐੱਚ.ਓ. ਪ੍ਰੇਮ ਸਿੰਘ ਦੀ ਬਹਾਲੀ ਨੂੰ ਲੈ ਕੇ ਕਾਂਗਰਸ ਪਾਰਟੀ ਤੇ ਬਹੁਤ ਤਰਾਂ ਦੇ ਸਵਾਲ ਖੜ੍ਹੇ ਕੀਤੇ ਗਏ ਸਨ। ਜਿਸ ਨੂੰ ਲੈ ਕੇ ਕਾਂਗਰਸ ਦੇ ਕੈਬਿਨਟ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਤਿੱਖਾ ਜੁਆਬ ਦਿੱਤਾ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਅੱਜ ਤੋਂ ਕੁੱਝ ਸਮਾਂ ਪਹਿਲਾ ਇਹੀ ਐੱਸ.ਐੱਚ.ਓ. ਪ੍ਰੇਮ ਸਿੰਘ ਮਜੀਠੀਆ ਦਾ ਚਹੇਤਾ ਸੀ।

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮਸਲੇ ਨੂੰ ਲੈ ਕੇ ਘਬਰਾਹਟ ਵਿੱਚ ਆ ਕੇ ਗ਼ਲਤ ਬਿਆਨਬਾਜ਼ੀ ਕਰ ਰਿਹਾ ਹੈ। ਇਸ ਤੋਂ ਇਲਾਵਾ ਰਵਨੀਤ ਸਿੰਘ ਬਿੱਟੂ ਨੇ ਬਿਕਰਮ ਸਿੰਘ ਮਜੀਠੀਆ ਵੱਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਸਾਹਿਬ ਕਹੇ ਜਾਣ ਤੇ ਤਿੱਖੀ ਪ੍ਰਤੀਕਿਰਿਆ ਕਰਦਿਆਂ ਕਿਹਾ ਕਿ ਅੱਤਵਾਦੀਆਂ ਨੂੰ ਸਾਹਿਬ ਕਹਿਣਾ ਕਿੱਥੋਂ ਤੱਕ ਜਾਇਜ਼ ਹੈ। ਰਵਨੀਤ ਸਿੰਘ ਬਿੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਹਮਲਾ ਹੋਇਆ ਸੀ ਉਸ ਵੇਲੇ ਭਗੌੜਾ ਵਿਰਸਾ ਸਿੰਘ ਵਿਲਟੋਹਾ ਹੀ ਸਭ ਤੋਂ ਪਹਿਲਾਂ ਆਪਣੇ ਹੱਥ ਖੜ੍ਹੇ ਕਰਕੇ ਬਾਹਰ ਆ ਗਿਆ ਸੀ।

ਜ਼ਰੂਰ ਪੜ੍ਹੋ: ਕਰਨ ਔਜਲਾ ਦਾ ਨਵਾਂ ਗੀਤ ‘ਇੰਕ’ ਹੋਵੇਗਾ 17 ਅਕਤੂਬਰ ਨੂੰ ਰਿਲੀਜ਼

ਇਸ ਤੋਂ ਇਲਾਵਾ ਰਵਨੀਤ ਸਿੰਘ ਬਿੱਟੂ ਨੇ ਨਸ਼ਿਆਂ ਦੇ ਮੁੱਦੇ ਬਾਰੇ ਵੀ ਗੱਲਬਾਤ ਕੀਤੀ। ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਜੋ ਲੋਕ ਨਸ਼ੇ ਵੇਚ ਰਹੇ ਸਨ ਉਹਨਾਂ ਨੂੰ ਪਹਿਲਾ ਹੀ ਕੈਪਟਨ ਸਰਕਾਰ ਵੱਲੋਂ ਜੇਲ੍ਹਾਂ ਦੇ ਅੰਦਰ ਡੱਕ ਦਿੱਤਾ ਗਿਆ ਹੈ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਹੁਣ ਨਸ਼ੇ ਦੇ ਵੱਡੇ ਕਾਰੋਬਾਰੀਆਂ ਦੀ ਵਾਰੀ ਹੈ। ਉਹਨਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਬਹੁਤ ਜਲਦ ਹੀ ਨਸ਼ੇ ਦੇ ਵੱਡੇ ਕਾਰੋਬਾਰੀਆਂ ‘ਤੇ ਸਰਜੀਕਲ ਸਟ੍ਰਾਈਕ ਕਰਨਗੇ।

Ludhiana News Headline ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ