Bollywood News: ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਰਿਸ਼ੀ ਕਪੂਰ ਦੀ ਹਾਲਤ ਹੋਈ ਖ਼ਰਾਬ, ਐੱਚ.ਐੱਨ. ਰਿਲਾਇੰਸ ਹਸਪਤਾਲ ਵਿੱਚ ਭਰਤੀ

rishi-kapoor-admitted-to-hospital

Bollywood News: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਿਸ਼ੀ ਕਪੂਰ ਦੀ ਅਚਾਨਕ ਸਿਹਤ ਖਰਾਬ ਹੋਣ ਕਾਰਣ ਉਨ੍ਹਾਂ ਨੂੰ ਮੁੰਬਈ ਦੇ ਐਚ.ਐਨ. ਰਿਲਾਇੰਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰਿਸ਼ੀ ਕਪੂਰ ਨੂੰ ਕੈਂਸਰ ਸਬੰਧਿਤ ਸਮੱਸਿਆ ਦੇ ਚਲਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਨੂੰ ਆਈ.ਸੀ.ਯੂ. ‘ਚ ਰੱਖਿਆ ਗਿਆ ਹੈ। ਜਾਣਕਾਰੀ ਦੇ ਅਨੁਸਾਰ ਰਿਸ਼ੀ ਕਪੂਰ ਦੀ ਹਾਲਤ ਨਾਜ਼ੁਕ ਹੈ ਪਰ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹਨ।

ਰਿਸ਼ੀ ਕਪੂਰ ਸਿਹਤ ਖਰਾਬ ਹੋਣ ਕਾਰਣ ਕਰੀਬ 1 ਹਫ਼ਤੇ ਤੋਂ ਹਸਪਤਾਲ ‘ਚ ਹਨ। ਇਸ ਤੋਂ ਪਹਿਲਾਂ ਫਰਵਰੀ ‘ਚ ਵੀ ਰਿਸ਼ੀ ਕਪੂਰ ਦੀ ਸਿਹਤ ਕਾਫ਼ੀ ਖ਼ਰਾਬ ਹੋ ਗਈ ਸੀ, ਜਿਸ ਦੇ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਇੱਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਰਿਸ਼ੀ ਕਪੂਰ ਦੇ ਭਰਾ ਰਣਧੀਰ ਕਪੂਰ ਨੇ ਇੰਡੀਅਨ ਐਕਸਪ੍ਰੇਸ ਨਾਲ ਗੱਲਬਾਤ ‘ਚ ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਹੈ ਕਿ, ਰਿਸ਼ੀ ਕਪੂਰ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਪਤਨੀ ਨੀਤੂ ਕਪੂਰ ਉਨ੍ਹਾਂ ਦੇ ਨਾਲ ਹਨ।

Bollywood News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ