ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਹੋਵੇਗੀ ਸਖ਼ਤ ਕਾਰਵਾਈ

rupnagar-straw-farmers

ਰੂਪਨਗਰ ਦੇ ਐੱਸ.ਡੀ.ਐੱਮ.ਸ੍ਰੀਮਤੀ ਹਰਜੋਤ ਕੌਰ ਨੇ ਅਚਾਨਕ ਹੀ ਰੂਪਨਗਰ ਬਾਈਪਾਸ ਤੇ ਚੈਕਿੰਗ ਕੀਤੀ ਅਤੇ ਕਾਫੀ ਕਿਸਾਨਾਂ ਦੇ ਵੱਲੋਂ ਖੇਤਾਂ ਦੇ ਵਿੱਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਨੇ। ਉਹਨਾਂ ਨੇ ਪਰਾਲੀ ਸਾੜਣ ਵਾਲੇ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਸਬੰਧੀ ਸਖਤ ਹਦਾਇਤਾਂ ਦਿੰਦੇ ਹੋਏ ਸਬੰਧਤ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਚਲਾਨ ਕਰਨ ਸਬੰਧੀ ਨਿਰਦੇਸ਼ ਦਿੱਤੇ।

ਐੱਸ.ਡੀ.ਐੱਮ. ਹਰਜੋਤ ਕੌਰ ਨੇ ਦੱਸਿਆ ਕਿ ਜੋ ਕਿਸਾਨ ਆਪਣੇ ਖੇਤਾਂ ਦੇ ਵਿੱਚ ਪਰਾਲੀ ਸਾੜ ਰਹੇ ਹਨ, ਉਹਨਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਜ਼ਰੂਰ ਕੀਤੀ ਜਾਵੇਗੀ। ਉਹਨਾਂ ਨੇ ਦੱਸਿਆ ਕਿ ਹੁਣ ਤੱਕ ਪਰਾਲੀ ਸਾੜਣ ਸਬੰਧੀ 7 ਕਿਸਾਨਾਂ ਨੂੰ 22 ਹਜ਼ਾਰ 500 ਰੁਪਏ ਦੇ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਰਾਲੀ ਨੂੰ ਅੱਗ ਲਾਉਣ ਸਬੰਧੀ 16 ਘਟਨਾਵਾਂ ਸਬੰਧੀ ਸੂਚਨਾਵਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿਚੋਂ 7 ਕਿਸਾਨਾਂ ਦੇ ਚਲਾਨ ਕੀਤੇ ਗਏ ਹਨ।

ਜ਼ਰੂਰ ਪੜ੍ਹੋ: ਇਮਰਾਨ ਖਾਨ ਨੇ ਸਾਬਕਾ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਭੇਜਿਆ ਸੱਦਾ

ਬਾਕੀ ਕਿਸਾਨਾਂ ਦੀ ਜ਼ਮੀਨ ਦੀ ਪਛਾਣ ਕਰਨ ਦੇ ਲਈ ਪਟਵਾਰੀ ਅਤੇ ਇਸ ਕੰਮ ਦੇ ਨਾਲ ਸੰਬੰਧਿਤ ਕਰਮਚਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਉਹਨਾਂ ਦਾ ਕਹਿਣਾ ਹੈ ਕਿ ਲਗਾਤਾਰ ਪਰਾਲੀ ਸਾੜਨ ਦੇ ਨਾਲ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ। ਉਹਨਾਂ ਨੇ ਕਿਹਾ ਕਿ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ ਨਾਲ ਸਾਡੀ ਸਿਹਤ ਤੇ ਵੀ ਇਸ ਧੂੰਏ ਦਾ ਮਾੜਾ ਅਸਰ ਪੈ ਰਿਹਾ ਹੈ। ਜਿਸ ਦੇ ਨਾਲ ਸਾਨੂੰ ਭਿਆਨਕ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਕਿ ਜੇਕਰ ਉਹ ਪਰਾਲੀ ਨੂੰ ਅੱਗ ਲਾਉਣਗੇ ਤਾਂ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ।