ਜਗਮੇਲ ਸਿੰਘ ਕਤਲ ਕਾਂਡ ਨੂੰ ਲੈ ਕੇ ਕੈਪਟਨ ਨੇ ਦੋਸ਼ੀਆਂ ਖਿਲਾਫ ਦਿੱਤੇ ਜਾਂਚ ਦੇ ਹੁਕਮ

sangrur-Dalit-man-jagmel-singh

ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਦੇ ਦਲਿਤ ਵਿਅਕਤੀ ਜਗਮੇਲ ਸਿੰਘ ਨੂੰ ਕਥਿਤ ਤੌਰ ਤੇ ਅਗਵਾ ਕਰਕੇ ਮਾਰਕੁੱਟ ਕਰਨ ਵਾਲੇ ਦੋਸ਼ੀਆਂ ਖਿਲਾਫ ਸਮਾਂਬੱਧ ਜਾਂਚ ਅਤੇ ਅਦਾਲਤੀ ਕਾਰਵਾਈ ਕਰਨ ਦੇ ਹੁਕਮ ਦੇ ਦਿੱਤੇ ਹਨ। ਇੱਕ ਸਰਕਾਰੀ ਬੁਲਾਰੇ ਦਾ ਕਹਿਣਾ ਹੈ ਕਿ ਸੰਗਰੂਰ ਪੁਲਿਸ ਨੇ ਸਾਰੇ 4 ਦੋਸ਼ੀਆਂ ਨੂੰ ਗਿਰਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਜੋ ਇਸ ਸਮੇਂ ਦੇਸ਼ ਤੋਂ ਬਾਹਰ ਹਨ, ਨੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਅਤੇ ਡੀ.ਜੀ.ਪੀ. ਦਿਨਕਰ ਗੁਪਤਾ ਪਾਸੋਂ ਕੇਸ ਨਾਲ ਸਬੰਧਤ ਜਾਣਕਾਰੀ ਹਾਸਲ ਕੀਤੀ।

ਸਰਕਾਰੀ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਜਾਣਕਾਰੀ ਤੋਂ ਇਲਾਵਾ ਉਸ ਦੀ ਮੰਦਭਾਗੀ ਮੌਤ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਵੀ ਲਿਆ ਗਿਆ। ਮਿਲੀ ਜਾਣਕਾਰੀ ਅਨੁਸਾਰ ਇਹਨਾਂ 4 ਦੋਸ਼ੀਆਂ ਖਿਲ਼ਾਫ ਲਹਿਰਾ ਪੁਲਿਸ ਥਾਣੇ ਦੇ ਵਿੱਚ ਕੇਸ ਦਰਜ ਹੋ ਚੁੱਕਾ ਹੈ। ਦੋਸ਼ੀਆਂ ਵਿਰੁੱਧ ਅਗਵਾ, ਗਲਤ ਢੰਗ ਨਾਲ ਹਿਰਾਸਤ ‘ਚ ਰੱਖਣ ਅਤੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ (ਅੱਤਿਆਚਾਰ ਰੋਕਣ) ਐਕਟ ਦੀਆਂ ਧਾਰਾਵਾਂ ਹੇਠ ਵੀ ਮਾਮਲਾ ਦਰਜ ਕੀਤਾ ਗਿਆ ਹੈ।

ਜ਼ਰੂਰ ਪੜ੍ਹੋ: ਅਧਿਆਪਕਾਂ ਦੇ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਸੜਕਾਂ ਤੇ ਰੋਸ

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁਲਜ਼ਮਾਂ ਵਲੋਂ ਜਗਮੇਲ ਸਿੰਘ ‘ਤੇ ਤਸ਼ੱਦਦ ਢਾਹੁਣ ਅਤੇ ਗਲੀ ‘ਚ ਸੁੱਟ ਦੇਣ ਦੀਆਂ ਰਿਪੋਰਟਾਂ ਸਬੰਧੀ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ। ਵੱਖ-ਵੱਖ ਤਿੰਨ ਹਸਪਤਾਲਾਂ ਵਿਖੇ ਮੁਢਲੇ ਇਲਾਜ ਤੋਂ ਬਾਅਦ ਉਸ ਨੂੰ ਇਲਾਜ ਲਈ ਪੀ.ਜੀ.ਆਈ., ਚੰਡੀਗੜ੍ਹ ਵਿਖੇ ਰੈਫਰ ਕੀਤਾ ਗਿਆ ਜਿੱਥੇ ਉਸ ਦੀਆਂ ਦੋਵਾਂ ਕੱਟ ਦਿੱਤੀਆਂ ਸਨ।