ਸੇਨ ਕਮਲਾ ਹੈਰਿਸ 2020 ਦੀ ਰਾਸ਼ਟਰਪਤੀ ਦੀ ਚੋਣ ਵਿਚੋਂ ਬਾਹਰ

sen-kamala-harris-drops-out-2020-presidential-elections

ਭਾਰਤੀ ਮੂਲ ਦੀ ਅਮਰੀਕੀ ਸੰਸਦ ਮੈਂਬਰ ਸੇਨ ਕਮਲਾ ਹੈਰਿਸ 2020 ਵਿੱਚ ਹੋਣ ਵਾਲੀਆਂ ਅਮਰੀਕੀ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਵਿੱਚੋਂ ਆਪਣਾ ਨਾਮ ਵਾਪਿਸ ਲੈ ਲਿਆ ਹੈ। 55 ਸਾਲਾ ਸੇਨ ਕਮਲਾ ਹੈਰਿਸ ਨੇ ਮੰਗਲਵਾਰ ਨੂੰ ਆਪਣੀ ਪ੍ਰਚਾਰ ਮੁਹਿੰਮ ਸਬੰਧੀ ਗੱਲ ਕਰਦਿਆਂ ਟਵੀਟ ਕਰ ਕੇ ਜਾਣਕਾਰੀ ਦਿੱਤੀ। ਹੈਰਿਸ ਨੇ ਟਵਿੱਟਰ ‘ਤੇ ਦੱਸਿਆ,”ਮੈਂ ਅਫਸੋਸ ਨਾਲ ਆਪਣੇ ਸਮਰਥਕਾਂ ਤੋਂ ਮੁਆਫੀ ਮੰਗਦੇ ਹੋਏ ਦੱਸਣਾ ਚਾਹੁੰਦੀ ਹਾਂ ਕਿ ਮੈਂ ਅੱਜ ਆਪਣੀ ਚੋਣ ਮੁਹਿੰਮ ਖਤਮ ਕਰ ਰਹੀ ਹਾਂ ਪਰ ਮੈਂ ਇਹ ਸਪੱਸ਼ਟ ਕਰ ਦੇਣਾ ਚਾਹੁੰਦੀ ਹਾਂ ਕਿ ਲੋਕਾਂ ਨੂੰ ਨਿਆਂ ਅਤੇ ਸਾਰਿਆਂ ਨੂੰ ਨਿਆਂ ਲਈ ਚਲਾਈ ਇਸ ਮੁਹਿੰਮ ਲਈ ਮੈਂ ਹਰ ਰੋਜ਼ ਲੜਾਂਗੀ।”

ਕੈਲੀਫੋਰਨੀਆ ਤੋਂ ਡੈਮੋਕ੍ਰੇਟਿਕ ਪਾਰਟੀ ਦੀ ਸ਼ਕਤੀਸ਼ਾਲੀ ਸੰਸਦ ਮੈਂਬਰ ਨੇ ਕਿਹਾ,”ਰਾਸ਼ਟਰਪਤੀ ਚੋਣਾਂ ਲਈ ਪ੍ਰਚਾਰ ਮੁਹਿੰਮ ਨੂੰ ਜਾਰੀ ਰੱਖਣ ਲਈ ਮੇਰੇ ਕੋਲ ਵਿੱਤੀ ਸਰੋਤ ਨਹੀਂ ਹਨ ਮੈਂ ਕੋਈ ਅਰਬਪਤੀ ਨਹੀਂ ਹਾਂ।” ਸੇਨ ਕਮਲਾ ਹੈਰਿਸ ਨੇ ਨਵੰਬਰ ਵਿੱਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਜਦ ਆਪਣੀ ਉਮੀਦਵਾਰੀ ਦਾ ਐਲਾਨ ਕੀਤਾ ਸੀ, ਤਦ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਇਸ ਉੱਚ ਅਹੁਦੇ ਲਈ ਮਜ਼ਬੂਤ ਦਾਅਵੇਦਾਰ ਦੇ ਰੂਪ ‘ਚ ਦੇਖਿਆ ਜਾ ਰਿਹਾ ਸੀ। ਉਨ੍ਹਾਂ ਨੇ ਆਪਣੇ ਗ੍ਰਹਿ ਨਗਰ ਆਕਲੈਂਡ (ਕੈਲੀਫੋਰਨੀਆ) ‘ਚ ਸਮਰਥਕਾਂ ਦੀ ਭੀੜ ਵਿਚਕਾਰ ਇਸ ਸਾਲ ਜਨਵਰੀ ‘ਚ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ