ਕੌਣ ਬਣੇਗਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਗਲਾ ਪ੍ਰਧਾਨ ?

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਗਲੇ ਪ੍ਰਧਾਨ ਨੂੰ ਲੈ ਕੇ ਸਾਰੀ ਕਮੇਟੀ ਪੂਰੀ ਤਰਾਂ ਸਰਗਰਮ ਦਿਖਾਈ ਦੇ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 27 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਲਈ ਮੀਟਿੰਗਾਂ ਦਾ ਦੌਰ ਤੇਜ਼ ਹੋ ਗਿਆ ਹੈ। ਇਸ ਲਈ ਬਕਾਇਦਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਸਕੱਤਰਾਂ ਤੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਡਿਊਟੀਆਂ ਲਾਈਆਂ। ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਹਰ ਸਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ, ਜੂਨੀਅਰ ਮੀਤ ਪ੍ਰਧਾਨ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਂਦੀ ਹੈ।

ਜ਼ਰੂਰ ਪੜ੍ਹੋ: ਮਹਾਰਾਸ਼ਟਰ ਦੀ ਰਾਜਨੀਤੀ ‘ਚ ਸਭ ਤੋਂ ਵੱਡਾ ਉਥਲ-ਪੁਥਲ, ਫੜਨਵੀਸ ਮੁੜ ਬਣੇ ਮੁੱਖ ਮੰਤਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਿਛਲੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਚੁਣਿਆ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਕੁੱਲ 191 ਮੈਂਬਰ ਹਨ ਜਿਨ੍ਹਾਂ ਵਿੱਚੋਂ 16 ਮੈਂਬਰ ਅਕਾਲ ਚਲਾਣਾ ਕਰ ਗਏ ਹਨ ਤੇ ਦੋ ਮੈਂਬਰ ਅਸਤੀਫ਼ਾ ਦੇ ਚੁੱਕੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ 174 ਐਸਜੀਪੀਸੀ ਮੈਂਬਰਾਂ ਨੂੰ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਨੇ ਸੱਦਾ ਪੱਤਰ ਭੇਜਿਆ ਹੈ। ਇਸ ਇਜਲਾਸ ਦੌਰਾਨ ਉਪਰੋਕਤ ਅਹੁਦਿਆਂ ਲਈ ਚੋਣ ਹੋਵੇਗੀ। ਇਸ ਤੋਂ ਇਲਾਵਾ ਭਲਕੇ ਮੰਗਲਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਵੀ ਸੱਦੀ ਗਈ ਹੈ ਜਦਕਿ 27 ਨਵੰਬਰ ਨੂੰ ਜਨਰਲ ਇਜਲਾਸ ਹੋਵੇਗਾ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago