ਆਂਗਣਵਾੜੀ ਵਰਕਰਾਂ ਨਾਲ ਹੋਈ ਬਦਸਲੂਕੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਖ਼ਤ ਨਿੰਦਾ

The Anganwadi workers were abused by the shriomani Akali dal

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਬਠਿੰਡਾ ਰਿਹਾਇਸ਼ ਦੇ ਅੱਗੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਨਾਲ ਕੀਤੀ ਬਦਸਲੂਕੀ ਦੇ ਵਿਰੁੱਧ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਵਿਧਾਨ ਸਭਾ ਵਿਚੋਂ ਵਾਕ ਆਊਟ ਕੀਤਾ।

ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਦਾ ਕਸੂਰ ਸਿਰਫ ਇੰਨਾ ਸੀ ਕਿ ਉਹ ਵਿੱਤ ਮੰਤਰੀ ਨੂੰ ਉਹਨਾਂ ਨਾਲ ਕੀਤਾ ਵਾਅਦਾ ਚੇਤੇ ਕਰਵਾਉਣ ਆਈਆਂ ਸਨ। ਉਹਨਾਂ ਕਿਹਾ ਕਿ ਬਦਲੇ ਵਿਚ ਉਹਨਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਤੇ ਛੇੜਛਾੜ ਵੀ ਕੀਤੀ ਗਈ।

ਅਕਾਲੀ ਵਿਧਾਇਕਾਂ ਨੇ ਵਿੱਤ ਮੰਤਰੀ ਦੇ ਇਸ਼ਾਰ ’ਤੇ ਆਂਗਣਵਾੜੀ ਵਰਕਰਾਂ ਖਿਲਾਫ ਗੈਰ ਜ਼ਮਾਨਤੀ ਕੇਸ ਦਰਜ ਕਰਨ ਲਈ ਬਠਿੰਡਾ ਪੁਲਿਸ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਲੋਕਤੰਤਰ ਵਿਚ ਇਹ ਪੇਸ਼ ਆਉਣ ਦਾ ਕੋਈ ਤਰੀਕਾ ਨਹੀਂ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਮਹਿਲਾ ਵਰਕਰਾਂ ਨਾਲ ਉਦੋਂ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਸੀ ਜਦੋਂ ਉਹਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਸੀ।

ਵਿਧਾਇਕਾਂ ਨੇ ਸਰਕਾਰ ਨੂੰ ਕਿਹਾ ਕਿ ਉਹ ਆਂਗਣਵਾੜੀ ਵਰਕਰਾਂ ਦੀਆਂ ਸ਼ਿਕਾਇਤਾਂ ਸੁਣੇ ਤੇ ਉਹਨਾਂ ਦਾ ਨਿਪਟਾਰਾ ਕਰੇ ਜਾਂ ਫਿਰ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਉਹਨਾਂ ਹਿਕਾ ਕਿ ਅਸੀਂ ਆਪਣੀਆਂ ਆਂਗਣਵਾੜੀ ਭੈਣਾਂ ਨਾਲ ਇਕਜੁੱਟਤਾ ਪ੍ਰਗਟ ਕਰਦੇ ਹਾਂ ਤੇ ਅਸੀਂ ਇਸ ਹੰਕਾਰੀ ਤੇ ਬੇਦਿਲ ਸਰਕਾਰ ਦੇ ਖਿਲਾਫ ਸੰਘਰਸ਼ ਵਿਚ ਉਹਨਾਂ ਦਾ ਡੱਟ ਕੇ ਸਾਥ ਦਿਆਂਗੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ