ਸ਼ਹੀਦਾਂ ਦੇ ਸਰਤਾਜ ਪੰਚਮ ਪਾਤਿਸ਼ਾਹ ਸ਼ਾਂਤੀ ਦੇ ਪੁੰਜ ਸ਼੍ਰੀ ਗੁਰੂ ਅਰਜਨ ਦੇਵ ਜੀ


ਸ਼ਾਂਤੀ ਦੇ ਪੁੰਜ ,ਨਿਮਰ ਸੁਭਾਅ ਦੇ ਮਾਲਕ,ਅਤੇ ਬਾਣੀ ਦੇ ਬੋਹਿਥੁ ਸ੍ਰੀ ਗੁਰੂ ਅਰਜਨ ਦੇਵ ਜੀ ਜਿਨ੍ਹਾਂ ਨੂੰ ਸ਼ਹੀਦਾਂ ਦੇ ਸਰਤਾਜ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ । ਗੁਰੂ ਅਰਜਨ ਦੇਵ ਜੀ ਦਾ ਜਨਮ 15 ਅਪ੍ਰੈਲ 1563 ਨੂੰ ਸ੍ਰੀ ਗੁਰੂ ਰਾਮਦਾਸ ਜੀ ਅਤੇ ਮਾਤਾ ਬੀਬੀ ਭਾਨੀ ਜੀ ਦੇ ਘਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਇਆ। ਗੁਰੂ ਜੀ ਬਚਪਨ ਤੋਂ ਹੀ ਸਾਧੂ ਸੁਭਾਅ ਦੇ ਮਾਲਕ ਸਨ। ਸਿਮਰਨ ਅਤੇ ਸੇਵਾ ਦੀ ਗੁੜ੍ਹਤੀ ਗੁਰੂ ਜੀ ਨੂੰ ਘਰ ਤੋ ਹੀ ਮਿਲੀ। ਸਿਮਰਨ ਪ੍ਰਤੀ ਲਗਨ ਪਿਆਰ ਵੇਖ ਕੇ ਗੁਰੂ ਜੀ ਦੇ ਨਾਨਾ ਸ੍ਰੀ ਗੁਰੂ ਅਮਰਦਾਸ ਜੀ ਨੇ ਗੁਰੂ ਜੀ ਨੂੰ ਦੋਹਤਾ ਬਾਣੀ ਕਾ ਬੋਹਿਥੁ ਨਾਮ ਨਾਲ ਅਸੀਸ ਦਿੱਤੀ। ਭੱਟਾਂ ਨੇ ਬਾਣੀ ਵਿਚ ਉਪਮਾਂ ਲਿਖਦੇ ਕਿਹਾ “ਤੈ ਜਨਮਤ ਗੁਰਮਤਿ ਬ੍ਰਹਮੁ ਪਛਾਣਿਓ ” ਭਾਵ ਕਿ ਹੇ ਸ੍ਰੀ ਗੁਰੂ ਅਰਜਨ ਜੀ ਤੁਸੀਂ ਬਚਪਨ ਤੋਂ ਹੀ ਬ੍ਰਹਮ ਸਰੂਪ ਪਰਮਾਤਮਾਂ ਦੀ ਪਛਾਣ ਕਰ ਲਈ ਹੈ।
ਗੁਰੂ ਅਮਰਦਾਸ ਜੀ ਜਦੋਂ ਜੋਤੀ ਜੋਤ ਸਮਾਏ ਓਦੋ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਉਮਰ 11 ਸਾਲ ਦੀ ਹੋ ਗਈ ਸੀ ਅਤੇ ਗੁਰੂ ਜੀ ਪਿਤਾ ਸ੍ਰੀ ਗੁਰੂ ਰਾਮਦਾਸ ਜੀ ਨਾਲ ਗੁਰੂ ਕੇ ਚੱਕ ਆ ਗਏ। ਗੁਰੂ ਚੱਕ ( ਅੰਮ੍ਰਿਤਸਰ ਸਾਹਿਬ ) ਵਿਚ ਵਾਪਸ ਆਉਣ ’ਤੇ ਵੱਡੇ ਭਰਾ ਪ੍ਰਿਥੀ ਚੰਦ ਨੇ ਗੁਰੂ ਘਰ ਦੇ ਪ੍ਰਬੰਧ ਵਿਚ ਦਖਲ ਦੇਣਾ ਸ਼ੁਰੂ ਕਰ ਦਿੱਤਾ ਅਤੇ ਮਨ ਵਿਚ ਵਿਚਾਰ ਕਰਨ ਲੱਗ ਪਿਆ ਕਿ ਪਿਤਾ ਸ੍ਰੀ ਗੁਰੂ ਰਾਮਦਾਸ ਜੀ ਤੋਂ ਬਾਅਦ ਗੁਰਗੱਦੀ ਦਾ ਵਾਰਸ ਮੈਂ ਹੀ ਬਣਾਗਾ। ਸ੍ਰੀ ਗੁਰੂ ਰਾਮਦਾਸ ਜੀ ਆਪਣੇ ਛੋਟੇ ਪੁੱਤਰ ਸ੍ਰੀ ਗੁਰੂ ਅਰਜਨ ਦੇਵ ਜੀ ਵਿਚ ਆਗਿਆਕਾਰ ਅਤੇ ਗੁਰਬਾਣੀ ਨੂੰ ਸਮਝਣ ਅਨੁਸਾਰ ਜੀਵਨ ਨੂੰ ਢਾਲਨ ਦੀ ਤੀਵਰ ਇੱਛਾ ਨੂੰ ਦੇਖ ਕੇ ਮਨ ਹੀ ਮਨ ਅਕਾਲ ਪੁਰਖ ਦਾ ਸ਼ੁਕਰਾਨਾ ਕਰਦੇ।

ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਪ ਵੀ ਬਹੁਤ ਸਾਰੀ ਬਾਣੀ ਦਾ ਉਚਾਰਣ ਕੀਤਾ। ਆਪ ਦੀਆਂ ਰਚਨਾਵਾਂ ਵਿੱਚੋਂ ਸੁਖਮਨੀ ਅਤੇ ਬਾਰਹ ਮਾਹ ਮਾਝ ਰਾਗ ਨੂੰ ਉਚਾਰਿਆ, ਜਿਸ ਨੂੰ ਸੁਣਿਆ ਅਤੇ ਪੜ੍ਹਿਆ ਜਾਂਦਾ ਹੈ । ਬਾਵਨ ਅੱਖਰੀ, ਥਿਤੀ ਅਤੇ ਰੁਤੀ ਵੀ ਵੱਡ-ਆਕਾਰੀ ਰਚਨਾਵਾਂ ਹਨ। ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸਭ ਤੋਂ ਮਹਾਨ ਅਤੇ ਉੱਤਮ ਕਾਰਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਦਾ ਹੈ। ਇਨ੍ਹਾਂ ਤੋਂ ਇਲਾਵਾ ਵਾਰਾਂ, ਸ਼ਬਦ, ਸਲੋਕ, ਪਦੇ, ਪਹਿਰੇ, ਦਿਨ-ਰੈਣਿ, ਗੁਣਵੰਤੀ, ਅੰਜਲੀਆਂ, ਬਿਰਹੜੇ ਆਦਿ ਲੋਕ-ਕਾਵਿ ਰੂਪਾਂ ਅਤੇ ਪ੍ਰਚਲਿਤ ਛੰਦਾਂ ਵਿੱਚ ਆਪ ਦੀ ਬਾਣੀ ਪ੍ਰਾਪਤ ਹੁੰਦੀ ਹੈ, ਜਿਸ ਨੂੰ ਭਿੰਨ-ਭਿੰਨ ਰਾਗਾਂ ਦੀ ਬੰਦਸ਼ ਵਿੱਚ ਅੰਕਿਤ ਕੀਤਾ ਗਿਆ ਹੈ ।

ਜਹਾਂਗੀਰ ਕਿਸੇ ਮੌਕੇ ਦੀ ਤਲਾਸ਼ ਵਿਚ ਸੀ, ਇਨੀ ਦਿਨੀ ਜਹਾਂਗੀਰ ਦੇ ਪੁੱਤਰ ਖ਼ੁਸ਼ਰੋ ਨੇ ਬਗਾਵਤ ਕੀਤੀ ਅਤੇ ਉਹ ਲਾਹੌਰ ਵੱਲ ਨੂੰ ਆਪਣੀਆਂ ਫੌਜਾਂ ਲੈ ਕੇ ਰਵਾਨਾ ਹੋਇਆ, ਬਿਆਸ ਤੋਂ ਲੰਘਦਿਆਂ ਉਹ ਸ੍ਰੀ ਗੁਰੂ ਅਰਜਨ ਦੇਵ ਜੀ ਮਿਲਣ ਵਾਸਤੇ ਗੋਇੰਦਵਾਲ ਗਿਆ। ਪਿਛੋਂ ਜਦ ਜਹਾਂਗੀਰ ਨੇ ਖ਼ੁਸ਼ਰੋ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਸ ਨੇ ਓਹ ਹਰ ਸ਼ਖਸ਼ ਨੂੰ ਗਿਰਫ਼ਤਾਰ ਕਰਨ ਦੇ ਹੁਕਮ ਜਾਰੀ ਕੀਤੇ, ਜਿਸ ਨੇ ਵੀ ਖੁਸਰੋ ਦੀ ਮਦਦ ਕੀਤੀ ਸੀ।

ਗੁਰੂ ਸਾਹਿਬ ਜੀ ਨੂੰ ਮੁਰਤਜ਼ਾ ਖਾਨ ਨੇ ਸ੍ਰੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਅਤੇ ਚੰਦੂ ਦੇ ਹਵਾਲੇ ਕਰ ਦਿੱਤਾ, ਜਿਸ ਨੇ ਬਦਲੇ ਦੀ ਭਾਵਨਾ ਨਾਲ ਗੁਰੂ ਸਾਹਿਬ ਜੀ ਨੂੰ ਤੱਤੀ ਤਵੀ ’ਤੇ ਬੈਠਾਇਆ ਅਤੇ ਸਿਰ ’ਤੇ ਗਰਮ ਰੇਤ ਪਵਾਈ। ਸਤਿਗੁਰ ਜੀ ਨੇ ਸਾਰੇ ਤਸੀਹੇ “ਤੇਰਾ ਭਾਣਾ ਮੀਠਾ ਲਾਗੈ,” ਸ਼ਾਂਤ ਰਹਿ ਕੇ ਰੱਬ ਦਾ ਭਾਣਾ ਮੰਨਿਆ। ਸਾਈਂ ਮੀਆਂ ਮੀਰ ਨੂੰ ਜੱਦ ਪਤਾ ਲੱਗਾ ਤਾਂ ਉਹ ਬਹੁਤ ਦੁਖੀ ਹੋਇਆ ਅਤੇ ਗੁੱਸੇ ਵਿਚ ਲਾਹੌਰ ਨੂੰ ਬਰਬਾਦ ਕਰਨ ਦੀ ਆਖੀ ਤਾਂ ਗੁਰੂ ਜੀ ਨੇ ਸ਼ਾਂਤ ਰਹਿਣ ਵਾਸਤੇ ਆਖਿਆ। ਦੋ ਦਿਨ ਦੇ ਤਸੀਹੇ ਸਹਿਨ ਤੋਂ ਬਾਅਦ ਆਪ ਜੀ ਨੇ ਰਾਵੀ ਦਰਿਆ ਦੇ ਵਿਚ ਇਸਨਾਨ ਕਰਨ ਲਈ ਕਿਹਾ ਤਾਂ ਜਦੋਂ ਹੀ ਗੁਰੂ ਜੀ ਰਾਵੀ ਦਰਿਆ ਵਿੱਚ ਇਸਨਾਨ ਕਰਨ ਲਈ ਉਤਰੇ ਤਾਂ ਆਪ ਜੀ ਵਾਪਸ ਬਾਹਰ ਨਹੀਂ ਆਏ। ਇਸ ਤਰ੍ਹਾਂ ਸਤਿਗੁਰੂ ਜੀ 26 ਮਈ 1606 ਨੂੰ ਸ਼ਹੀਦੀ ਪ੍ਰਾਪਤ ਕਰ ਗਏ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago