Corona in Punjab: ਸ਼੍ਰੀ ਮੁਕਤਸਰ ਸਾਹੋਬ ਜ਼ਿਲ੍ਹੇ ਵਿੱਚ Corona ਦੇ 3 ਹੋਰ ਮਾਮਲੇ ਆਏ ਸਾਹਮਣੇ

shri-muktsar-sahib-corona-virus-3-positive-cases

Corona in Punjab: ਸ੍ਰੀ ਮੁਕਤਸਰ ਸਾਹਿਬ ਵਿਖੇ ਤਿੰਨ ਵਿਅਕਤੀਆਂ ਦੀ Corona ਰਿਪੋਰਟ ਪਾਜ਼ੀਟਿਵ ਆਈ ਹੈ ਜਿਨ੍ਹਾਂ ‘ਚੋਂ ਦੋ ਗੁਰੂਹਰਸਹਾਏ ਰੋਡ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਹਨ ਅਤੇ ਇਕ ਪਿੰਡ ਕਾਉਣੀ ਨਾਲ ਸਬੰਧਿਤ ਹੈ।ਵਰਨਣਯੋਗ ਹੈ ਕਿ ਇਕ Corona ਪਾਜ਼ੇਟਿਵ ਮੁਹੰਮਦ ਸਮਸਾ ਦਾ ਪਹਿਲਾ ਹੀ ਇਲਾਜ ਚਲ ਰਿਹਾ ਹੈ। ਹੁਣ ਜ਼ਿਲੇ ‘ਚ ਕੋਰੋਨਾ ਪਾਜ਼ੇਟਿਵ ਦੀ ਕੁਲ ਗਿਣਤੀ ਚਾਰ ਹੋ ਗਈ ਹੈ। ਕਾਉਣੀ ਪਿੰਡ ਦੇ ਲਖਵੀਰ ਸਿੰਘ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਜੰਗੀਰ ਸਿੰਘ ਅਤੇ ਲਖਵਿੰਦਰ ਕੌਰ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਵਲ ਸਰਜਨ ਡਾ. ਐੱਚ.ਐੱਨ. ਸਿੰਘ ਨੇ ਇਸਦੀ ਪੁਸ਼ਟੀ ਕਰਦਿਆਂ ਦੱਸਿਆਂ ਕਿ ਜ਼ਿਲੇ ‘ਚੋਂ ਹੁਣ ਤਕ 665 ਸੈਂਪਲ ਲਏ ਗਏ ਹਨ, ਜਿਨ੍ਹਾਂ ਚੋ 351 ਦੀ ਰਿਪੋਰਟ ਪ੍ਰਾਪਤ ਹੋਈ ਹੈ ਅਤੇ ਇਸ ‘ਚੋਂ 4 ਹੁਣ ਤਕ ਪਾਜ਼ੇਟਿਵ ਪਾਏ ਗਏ ਹਨ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।