ਸੀਨੀਅਰ ਅਕਾਲੀ ਆਗੂ ਤੇ SGPC ਮੈਂਬਰ ਬਿੱਕਰ ਸਿੰਘ ਚੰਨੂ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

Shriomani-Akali-Dal-leaders-and-former-vice-president-of-sgpc-bikkar-singh-channu-dies

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ,ਮੌਜੂਦਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਤੋਂ SC ਵਿੰਗ ਦੇ ਪ੍ਰਧਾਨ ਜਥੇਦਾਰ ਬਿਕਰ ਸਿੰਘ ਚੰਨੂੰ ਦਾ ਅੱਜ ਦਿਹਾਂਤ ਹੋ ਗਿਆ ਹੈ।

ਸ਼੍ਰੋਮਣੀ ਕਮੇਟੀ ਮੈਂਬਰ ਬਿੱਕਰ ਸਿੰਘ ਚੰਨੂੰ ਦੇ ਦਿਹਾਂਤ ‘ਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਗਹਿਰਾ ਦੁੱਖ ਪ੍ਰਗਟਾਇਆ ਹੈ।

ਚਿੱਤਾ ਨੂੰ ਅਗਨੀ ਸਪੁੱਤਰ ਜਤਿੰਦਰ ਸਿੰਘ ਨੇ ਦਿੱਤੀ। ਇਸ ਮੌਕੇ ਅਕਾਲੀ ਦਲ ਦੇ ਆਗੂਆਂ ,ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਤੋਂ ਇਲਾਵਾ ਪਿੰਡ ਵਾਸੀਆਂ ਨੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ।

ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਲਿਖਿਆ , “ਤਨ ਮਨ ਨਾਲ ਸਦਾ ਪੰਥ ਤੇ ਪੰਜਾਬ ਦੀ ਸੇਵਾ ਵਿੱਚ ਜੁੜੇ ਰਹਿਣ ਵਾਲੇ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ. ਬਿੱਕਰ ਸਿੰਘ ਚੰਨੂ ਦੇ ਅਕਾਲ ਚਲਾਣੇ ਦਾ ਪਰਿਵਾਰ ਨਾਲ ਦੁੱਖ ਸਾਂਝਾ ਕਰਦਾ ਹਾਂ। ਗੁਰੂ ਮਹਾਰਾਜ ਜੀ ਉਸ ਨੇਕ ਰੂਹ ਨੂੰ ਆਪਣੇ ਚਰਨੀਂ ਲਾਉਣ, ਅਤੇ ਪਿੱਛੇ ਪਰਿਵਾਰ ਨੂੰ ਹੌਸਲਾ ਬਖਸ਼ਣ।”

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ