ਸਿਆਚਿਨ ਗਲੇਸ਼ੀਅਰ ਦੇ ਸ਼ਹੀਦਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

siachen-glacier-punjabi-naujwan

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੱਦਾਖ ਦੇ ਵਿੱਚ ਸਿਆਚਿਨ ਗਲੇਸ਼ੀਅਰ ਦੇ ਵਿੱਚ ਆਏ ਬਰਫੀਲੇ ਤੂਫ਼ਾਨ ਦੇ ਨਾਲ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੇ ਲਈ ਵੱਡਾ ਐਲਾਨ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਬਰਫ ਹੇਠਾਂ ਆਉਣ ਨਾਲ 3 ਪੰਜਾਬੀ ਜਵਾਨਾਂ ਦੀ ਹੋਈ ਦਰਦਨਾਕ ਮੌਤ ’ਤੇ ਡੂੰਘਾ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨਾਲ ਦੁੱਖ ਦੀ ਘੜੀ ’ਚ ਪੂਰੀ ਪੰਜਾਬ ਸਰਕਾਰ ਖੜ੍ਹੀ ਹੈ।

ਜ਼ਰੂਰ ਪੜ੍ਹੋ: ਫਿਰੋਜ਼ਪੁਰ ਦੇ ਸਰਕਾਰੀ ਸਕੂਲ ਦੇ ਵਿੱਚ ਦੋ ਮਹਿਲਾ ਅਧਿਆਪਕਾਂ ਦੀ ਝੜਪ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਹਰ ਸ਼ਹੀਦ ਦੇ ਵਾਰਿਸ ਨੂੰ 12-12 ਲੱਖ ਰੁਪਏ ਦੀ ਮਾਲੀ ਮਦਦ ਦੇਣ ਦੇ ਨਾਲ-ਨਾਲ ਸ਼ਹੀਦ ਦੇ ਵਾਰਿਸ ਜਾਂ ਪਰਿਵਾਰ ਦੇ ਕਿਸੇ ਹੋਰ ਯੋਗ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਫਤਿਹਗੜ੍ਹ ਚੂੜੀਆਂ (ਗੁਰਦਾਸਪੁਰ) ਦੇ ਨਾਇਕ ਮਨਿੰਦਰ ਸਿੰਘ, ਸਿਪਾਹੀ ਵੀਰਪਾਲ ਸਿੰਘ ਵਾਸੀ ਗੁਆਰਾ ਨੇੜੇ ਮਾਲੇਰਕੋਟਲਾ (ਸੰਗਰੂਰ) ਅਤੇ ਸਿਪਾਹੀ ਡਿੰਪਲ ਕੁਮਾਰ ਵਾਸੀ ਸੈਦਾ ਨੇਡ਼ੇ ਹਾਜੀਪੁਰ (ਹੁਸ਼ਿਆਰਪੁਰ) ਸੋਮਵਾਰ ਨੂੰ ਵਿਸ਼ਵ ਦੀ ਸਭ ਤੋਂ ਉੱਚੀ ਜੰਗ ਭੂਮੀ ’ਤੇ ਡਿਊਟੀ ਦਿੰਦੇ ਸਮੇਂ ਸ਼ਹੀਦ ਹੋ ਗਏ।

ਕੈਪਟਨ ਅਮਰਿੰਦਰ ਸਿਘ ਨੇ ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਡੂੰਘਾ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ 19,000 ਫੁੱਟ ਦੀ ਉਚਾਈ ’ਤੇ ਡਿਊਟੀ ਦੇਣਾ ਕੋਈ ਸੌਖਾ ਕੰਮ ਨਹੀਂ ਹੈ ਅਤੇ ਹਰ ਤਰ੍ਹਾਂ ਦੇ ਉਲਟ ਹਾਲਾਤ ਦੇ ਬਾਵਜੂਦ ਪੰਜਾਬੀ ਜਵਾਨਾਂ ਨੇ ਬਹਾਦਰੀ ਨਾਲ ਕੰਮ ਕਰਦਿਆਂ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਇਆ।