ਸਿਮਰਜੀਤ ਸਿੰਘ ਬੈਂਸ ਨੇ ਹੜ੍ਹ ਪੀੜਤ ਲੋਕਾਂ ਲਈ ਭੇਜੀ ਡਾਕਟਰੀ ਸਹਾਇਤਾ

Simarjeet Singh Bains: ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਵਿਸ਼ੇ ਦੇ ਚਰਚਾ ਹੁੰਦੀ ਰਹਿੰਦੀ ਹੈ। ਬੀਤੇ ਦਿਨਾਂ ਵਿੱਚ ਆਏ ਹੜ੍ਹਾਂ ਦੇ ਕਾਰਨ ਪੰਜਾਬ ਵਿੱਚ ਬਹੁਤ ਭਾਰੀ ਨੁਕਸਾਨ ਹੋਇਆ ਹੈ। ਬਹੁਤ ਲੋਕ ਘਰਾਂ ਤੋਂ ਬੇਘਰ ਹੋ ਗਏ ਹਨ। ਪਸ਼ੂਆਂ ਦਾ ਵੀ ਬਹੁਤ ਭਾਰੀ ਨੁਕਸਾਨ ਹੋਇਆ ਹੈ। ਹੜ੍ਹ ਦੇ ਮਾਰ ਹੇਠ ਆਏ ਇਲਾਕਿਆਂ ਵਿੱਚ ਹਾਲੇ ਹੜ੍ਹ ਦਾ ਪਾਣੀ ਹੇਠਾਂ ਉੱਤਰਿਆ ਹੀ ਸੀ ਕਿ ਲੋਕਾਂ ਨੂੰ ਹੁਣ ਬਿਮਾਰੀਆਂ ਨੇ ਘੇਰ ਲਿਆ ਹੈ। ਜਿਸ ਕਰਕੇ ਲੁਧਿਆਣਾ ਤੋਂ ਸਿਮਰਜੀਤ ਸਿੰਘ ਬੈਂਸ ਨੇ ਹੜ੍ਹ ਪੀੜਤ ਲੋਕਾਂ ਦੇ ਲਈ ਡਾਕਟਰੀ ਸਹਾਇਤਾ ਭੇਜੀ ਹੈ।

ਜਾਣਕਾਰੀ ਅਨੁਸਾਰ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਸਥਾਨਕ ਸਰਕਟ ਹਾਊਸ ਤੋਂ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ 2 ਗੱਡੀਆਂ ਰਵਾਨਾ ਕੀਤੀਆਂ, ਜਿਸ ’ਚ ਦਵਾਈਆਂ ਅਤੇ ਡਾਕਟਰ ਵੀ ਨਾਲ ਵੀ ਭੇਜੇ ਗਏ। ਇਸ ਦੌਰਾਨ ਸਿਮਰਜੀਤ ਬੈਂਸ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੇ ਖੂਬ ਤੰਦ ਕਸੇ। ਸਿਮਰਜੀਤ ਸਿੰਘ ਬੈਸਣ ਨੇ ਬਾਕੀ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹ ਪੀੜਤ ਲੋਕਾਂ ਦੀ ਮੱਦਦ ਕੀਤੀ ਜਾਵੇ।

ਜ਼ਰੂਰ ਪੜ੍ਹੋ: ਦੁਨੀਆਂ ਦੇ ਸਭ ਤੋਂ ਸੁਰੱਖਿਅਤ ਸ਼ਹਿਰਾਂ ਦੀ ਲਿਸਟ ਜਾਰੀ

ਸਿਮਰਜੀਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਰਹੀ NRI ਵੀਰਾਂ ਨੂੰ ਹੜ੍ਹ ਪੀੜਤ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੈਂਸ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਹਰ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਹਰ ਵਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਹਰ ਵਾਰ ਪੰਜਾਬ ਨੂੰ ਵਧੀਆ ਸਹੂਲਤਾਂ ਤੋਂ ਵਾਂਝੇ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ: ਅਮਰੀਕਾ ’ਚ ਨਾਜਾਇਜ਼ ਸੰਬੰਧਾਂ ਦੇ ਸ਼ੱਕ ’ਚ ਸਹੁਰੇ ਵੱਲੋਂ ਨੂੰਹ ਦਾ ਕਤਲ

ਇਸ ਤੋਂ ਇਲਾਵਾ ਸਿਮਰਜੀਤ ਸਿੰਘ ਬੈਂਸ ਦੀ ਪਾਰਟੀ ਨੇ ਹੜ੍ਹ ਪੀੜਤ ਲੋਕਾਂ ਦੇ ਲਈ ਇਕ ਵੱਡਾ ਕਦਮ ਚੁੱਕਿਆ ਹੈ। ਪਾਰਟੀ ਵਲੋਂ ਜਿੱਥੇ ਖੁਦ ਆਪਣੇ ਵਿਧਾਇਕਾਂ ਦੀ ਇਕ ਮਹੀਨੇ ਦੀ ਤਨਖਾਹ ਅਤੇ ਕੌਂਸਲਰਾਂ ਦੀ ਤਨਖਾਹ ਨਾਲ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾ ਰਹੀ ਹੈ, ਉੱਥੇ ਹੀ ਸਮੂਹ ਪੰਜਾਬੀਆਂ ਨੂੰ ਵੀ ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੀ ਅਪੀਲ ਕੀਤੀ ਹੈ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago