News

ਬੈਂਸ ਨੇ ਸਾਦਿਆ ਕੈਪਟਨ ਤੇ ਨਿਸ਼ਾਨਾ, ਸਿੱਧੂ ਦਾ ਕਰਨਗੇ ਸਵਾਗਤ

ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਬਿਜਲੀ ਦੀਆਂ ਕੀਮਤਾਂ ‘ਚ ਕੀਤੇ ਗਏ ਵਾਧੇ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ। ਬੈਂਸ ਨੇ ਕਿਹਾ ਕਿ ਜੋ ਵਾਅਦੇ ਕੈਪਟਨ ਸਰਕਾਰ ਵੱਲੋਂ ਸੱਤਾ ‘ਚ ਆਉਣ ਤੋਂ ਪਹਿਲਾਂ ਜਨਤਾ ਨਾਲ ਕੀਤੇ ਗਏ ਸੀ, ਉਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ‘ਚ ਲਗਾਤਾਰ ਹੋ ਰਹੀਆਂ ਹਿੰਸਕ ਘਟਨਾਵਾਂ ‘ਤੇ ਧਿਆਨ ਦੇਣ ਲਈ ਕਿਹਾ।

ਬੈਂਸ ਨੇ ਸੂਬਾ ਸਰਕਾਰ ‘ਤੇ ਤਨਜ਼ ਕਰਦੇ ਹੋਏ ਅੱਗੇ ਸੁਨੀਲ ਜਾਖੜ ਦੇ ਅਸਤੀਫੇ ਬਾਰੇ ਬੋਲਦਿਆਂ ਕਿਹਾ ਕਿ ਕੈਪਟਨ ਆਪਣੇ ਆਪ ਨੂੰ ਬਚਾ ਰਹੇ ਹਨ ਕਿਉਂਕਿ ਉਨ੍ਹਾਂ ਦਾ ਮਿਸ਼ਨ 13 ਫੇਲ੍ਹ ਹੋ ਗਿਆ ਹੈ। ਇੰਨਾ ਹੀ ਨਹੀਂ ਬੈਂਸ ਨੇ ਨਵਜੋਤ ਸਿੱਧੂ ਦੀ ਇੱਕ ਵਾਰ ਫੇਰ ਤਾਰੀਫ ਕਰਦਿਆਂ ਕਿਹਾ ਕਿ ਸਿੱਧੂ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਪਰ ਹਾਰ ਦਾ ਸਾਰਾ ਠੀਕਰਾ ਉਨ੍ਹਾਂ ਦੇ ਸਿਰ ਭੰਨ੍ਹ ਦਿੱਤਾ ਗਿਆ। ਨਵਜੋਤ ਸਿੱਧੂ ਜਦੋਂ ਚਾਹੁਣ ਉਨ੍ਹਾਂ ਦੀ ਪਾਰਟੀ ਨੂੰ ਅਪਣਾ ਸਕਦੇ ਹਨ।

ਬੈਂਸ ਨੇ ਸੂਬਾ ਸਰਕਾਰ ਦੇ ਨਾਲਨਾਲ ਸ਼ੋਮਣੀ ਅਕਾਲੀ ਦਲ ਦਿੱਲੀ ਵੱਲੋਂ ਮਨਜੀਤ ਸਿੰਘ ਜੀਕੇ ਨੂੰ ਪਾਰਟੀ ਤੋਂ ਬਰਖ਼ਾਸਤ ਕਰਨ ‘ਤੇ ਅਕਾਲੀ ਦਲ ‘ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਗੁਰੂ ਦੀ ਗੋਲਕ ਨੂੰ ਆਪਣੇ ਸਿਆਸੀ ਫਾਇਦੇ ਲਈ ਵਰਤਿਆ ਹੈ।

Ludhiana Latest Breaking News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago