ਸਿਮਰਜੀਤ ਸਿੰਘ ਬੈਂਸ ਦੀ ਬਟਾਲਾ ਪੁਲਿਸ ਨੂੰ ਵੰਗਾਰ

simarjit singh bains in batala

ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅੱਜ ਖੁਦ ਬਟਾਲਾ ਵਿਖੇ ਗ੍ਰਿਫਤਾਰ ਹੋਣ ਲਈ ਪਹੁੰਚ ਰਹੇ ਹਨ। ਬਟਾਲਾ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਦੀ ਗੁਰਦਾਸਪੁਰ ਦੇ ਡੀ.ਸੀ. ਵਿਪੁਲ ਉਜਵਲ ਨਾਲ ਬਹਿਸ ਹੋ ਗਈ ਸੀ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ਤੇ ਬਟਾਲਾ ਪੁਲਿਸ ਨੇ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਅੱਜ ਸਿਮਰਜੀਤ ਸਿੰਘ ਬੈਂਸ ਬਟਾਲਾ ਵਿਖੇ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਬਟਾਲਾ ਪੁਲਿਸ ਸਿਮਰਜੀਤ ਸਿੰਘ ਬੈਂਸ ਨੂੰ ਉੱਥੇ ਗ੍ਰਿਫਤਾਰ ਕਰ ਲਵੇਗੀ।

ਜ਼ਰੂਰ ਪੜ੍ਹੋ: ਅਨਮੋਲ ਕਵਾਤਰਾ ਨੇ ਆਪਣੀ ਐੱਨ.ਜੀ.ਓ. ਨੂੰ ਬੰਦ ਕਰਨ ਦਾ ਕੀਤਾ ਐਲਾਨ

ਦਰਅਸਲ ਬਟਾਲਾ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਸਿਫਾਰਿਸ਼ ਤੇ ਬਟਾਲਾ ਪੁਲਿਸ ਨੇ ਸਿਮਰਜੀਤ ਬੈਂਸ ਖਿਲਾਫ ਕੇਸ ਦਰਜ ਕੀਤਾ ਸੀ। ਬੈਂਸ ਨੇ ਆਪਣੀ ਗ੍ਰਿਫ਼ਤਾਰੀ ਸਬੰਧੀ ਅਫ਼ਵਾਹਾਂ ਨੂੰ ਠੱਲ੍ਹ ਪਾਉਂਦਿਆਂ ਅੱਜ ਖ਼ੁਦ ਬਟਾਲਾ ਦੇ ਗਾਂਧੀ ਚੌਕ ’ਚ ਧਰਨਾ ਦੇਣ ਲਈ ਜਾ ਰਹੇ ਹਨ। ਸਿਮਰਜੀਤ ਸਿੰਘ ਬੈਂਸ ਨਾਲ ਉਹ ਸਮਰਥਕ ਵੀ ਹੋਣਗੇ, ਜਿਨ੍ਹਾਂ ’ਤੇ ਪੁਲਿਸ ਨੇ ਉਨ੍ਹਾਂ ਦੇ ਨਾਲ ਹੀ ਕੇਸ ਦਰਜ ਕੀਤਾ ਹੈ।

ਸਿਮਰਜੀਤ ਸਿੰਗ ਬੈਂਸ ਨੇ ਕਿਹਾ ਕਿ ਬਟਾਲਾ ਪੁਲਿਸ ਕਿਉਂ ਬਟਾਲਾ ਤੋਂ ਲੁਧਿਆਣਾ ਆ ਕੇ ਮਹਿੰਗਾ ਪੈਟਰੋਲ ਫੂਕ ਰਹੀ ਹੈ, ਉਹ ਖ਼ੁਦ ਉੱਥੇ ਧਰਨਾ ਦੇਣਗੇ ਤੇ ਉਨ੍ਹਾਂ ਨੂੰ ਪੁਲਿਸ ਉਥੋਂ ਹੀ ਗ੍ਰਿਫ਼ਤਾਰ ਕਰ ਲਵੇ। ਡੀਸੀ ਨੇ ਐਸਡੀਐਮ ਰਾਹੀਂ ਪੁਲਿਸ ਨੂੰ ਸ਼ਿਕਾਇਤ ਦੇ ਕੇ ਬੈਂਸ ਤੇ ਉਨ੍ਹਾਂ ਦੇ ਅਣਪਛਾਤੇ ਸਮਰਥਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਬੈਂਸ ਦੀ ਜ਼ਮਾਨਤ ਅਰਜ਼ੀ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ।