Corona Updates: ਸਿੰਗਾਪੁਰ ਦੇ ਵਿਗਿਆਨੀਆਂ ਨੇ ਕੀਤਾ ਦਾਅਵਾ, ਮਰੀਜ਼ ਤੋਂ 11 ਦਿਨਾਂ ਬਾਅਦ ਨਹੀਂ ਫੈਲਦਾ Corona

singapore-scientists-claim-corona-does-not-spread-after-11-days

ਦੁਨੀਆ ਭਰ ਦੇ ਵਿਗਿਆਨੀ ਕੋਵਿਡ-19 ਦੇ ਇਲਾਜ ਦਾ ਕੋਈ ਟੀਕਾ ਜਾਂ ਦਵਾਈ ਲੱਭਣ ਵਿਚ ਲੱਗੇ ਹੋਏ ਹਨ। ਹਾਲੇ ਤੱਕ ਉਹਨਾਂ ਨੂੰ ਕੋਈ ਸਫਲਤਾ ਨਹੀਂ ਮਿਲੀ ਹੈ ਪਰ ਇਸ ਦੌਰਾਨ ਕੋਰੋਨਾਵਾਇਰਸ ‘ਤੇ ਰਿਸਰਚ ਕਰ ਰਹੇ ਸਿੰਗਾਪੁਰ ਦੇ ਵਿਗਿਆਨੀਆਂ ਨੇ ਦਾਅਵਾ ਕੀਤਾ ਹੈ ਕਿ ਇਸ ਖਤਰਨਾਕ ਵਾਇਰਸ ਨਾਲ ਪੀੜਤ ਮਰੀਜ਼ 11 ਦਿਨਾਂ ਦੇ ਬਾਅਦ ਕਿਸੇ ਦੂਜੇ ਵਿਅਕਤੀ ਨੂੰ ਇਨਫੈਕਟਿਡ ਨਹੀਂ ਕਰ ਸਕਦਾ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਕੋਰੋਨਾ ਦੇ ਮਰੀਜ਼ ਲੱਛਣ ਦਿਖਾਈ ਦੇਣ ਦੇ 2 ਦਿਨ ਪਹਿਲਾਂ ਤੋਂ ਹੀ ਇਨਫੈਕਸ਼ਨ ਫੈਲਾਉਣਾ ਸ਼ੁਰੂ ਕਰ ਦਿੰਦੇ ਹਨ।

ਵਿਗਿਆਨੀਆਂ ਨੇ ਕੀਤਾ ਇਹ ਦਾਅਵਾ:

ਸ਼ੋਧ ਕਰਤਾਵਾਂ ਨੇ ਦਾਅਵਾ ਕੀਤਾ ਕਿ ਕੋਰੋਨਾਵਾਇਰਸ ਮਹਾਮਾਰੀ ਸ਼ੁਰੂ ਹੋਣ ਦੇ ਬਾਅਦ ਤੋਂ ਇਕੱਠੇ ਕੀਤੇ ਗਏ ਅੰਕੜਿਆਂ ਦੇ ਮੁਤਾਬਕ ਕੋਰੋਨਾ ਦਾ ਮਰੀਜ਼ ਲੱਛਣ ਦਿਸਣ ਦੇ 2 ਦਿਨ ਪਹਿਲਾਂ ਤੋਂ ਲੈ ਕੇ 7 ਤੋਂ 10 ਦਿਨ ਬਾਅਦ ਤੱਕ ਇਨਫੈਕਸ਼ਨ ਫੈਲਾ ਸਕਦਾ ਹੈ। ਇਸ ਕਾਰਨ 11ਵੇਂ ਦਿਨ ਤੋਂ ਉਹਨਾਂ ਨੂੰ ਆਈਸੋਲੇਸ਼ਨ ਵਿਚ ਰੱਖਣ ਦੀ ਖਾਸ ਲੋੜ ਨਹੀਂ ਹੈ। ਸਿੰਗਾਪੁਰ ਦੇ ਨੈਸ਼ਨਲ ਸੈਂਟਰ ਫੌਰ ਇੰਫੈਕਸ਼ੀਅਸ ਡਿਸੀਜ਼ ਐਂਡ ਅਕੈਡਮੀ ਆਫ ਮੈਡੀਸਨ ਦੇ ਵਿਗਿਆਨੀਆਂ ਨੇ ਕੋਰੋਨਾਵਾਇਰਸ ਦੇ 73 ਮਰੀਜ਼ਾਂ ਦੀ ਜਾਂਚ ਕੀਤੀ। ਇਹਨਾਂ ਵਿਚੋਂ ਜ਼ਿਆਦਾਤਰ ਮਰੀਜ਼ 2 ਹਫਤੇ ਬਾਅਦ ਵੀ ਕੋਰੋਨਾ ਪਾਜ਼ੇਟਿਵ ਸਨ ਪਰ ਇਹ ਦੂਜਿਆਂ ਨੂੰ ਇਨਫੈਕਟਿਡ ਕਰਨ ਦੇ ਸਮਰੱਥ ਨਹੀਂ ਸਨ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ