ਖੇਡ

ਪੰਜਾਬ ਵਿੱਚ ਪਹਿਲੀ ਵਾਰ ਹੋਵੇਗਾ ਸਾਈਕਲਿੰਗ ਦਾ ਮਹਾਂਕੁੰਭ , ਦੇਸ਼ ਭਰ ਦੇ ਸਾਈਕਲਿਸਟ ਲੈਣਗੇ ਹਿੱਸਾ

ਪੰਜਾਬ ਵਿੱਚ ਪਹਿਲੀ ਵਾਰ ਸਾਈਕਲਿੰਗ ਦਾ ਮਹਾਂਕੁੰਭ ਕਰਾਇਆ ਜਾ ਰਿਹਾ ਹੈ। ਇਸ ਵਿੱਚ ਦੇਸ਼ ਭਰ ਦੇ ਕਰੀਬ 150 ਕੌਮੀ ਤੇ ਕੌਮਾਂਤਰੀ ਸਾਈਕਲਿਸਟ ਹਿੱਸਾ ਲੈ ਰਹੇ ਹਨ। ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ 10 ਮਾਰਚ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਈਕਲ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ‘ਹੁਸ਼ਿਆਰਪੁਰ ਰਾਈਡ ਐਂਡ ਰਨ‘ ਈਵੈਂਟ ਕਰਾਇਆ ਜਾ ਰਿਹਾ ਹੈ। ਇਸ ਵਿੱਚ 120 ਕਿਲੋਮੀਟਰ ਦੀ ਪ੍ਰੋਫੈਸ਼ਨਲ ਸਾਈਕਲਿੰਗ ਰੇਸ ਕਰਾਈ ਜਾਏਗੀ। ਸਾਈਕਲਿੰਗ ਈਵੈਂਟ ਲਈ 5 ਲੱਖ ਰੁਪਏ ਤੇ ਹਾਫ ਮੈਰਾਥਨ ਲਈ 2 ਲੱਖ ਰੁਪਏ ਤੱਕ ਦੇ ਇਨਾਮ ਰੱਖੇ ਹਨ।

ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਪੰਜਾਬ ਵਿੱਚ ਇਹ ਪਹਿਲਾ ਸਰਟੀਫਾਇਡ ਰੋਡ ਈਵੈਂਟ ਹੋਵੇਗਾ। ਇਸ ਤੋਂ ਬਾਅਦ ਹੁਸ਼ਿਆਰਪੁਰ ਜ਼ਿਲ੍ਹਾ ਅੰਤਰਰਾਸ਼ਟਰੀ, ਸੈਰ-ਸਪਾਟਾ ਤੇ ਸਾਈਕਲਿੰਗ ਦੇ ਖੇਤਰ ਵਿੱਚ ਮੋਹਰੀ ਜ਼ਿਲ੍ਹਾ ਬਣ ਜਾਏਗਾ। ਉਨ੍ਹਾਂ ਦੱਸਿਆ ਕਿ ਸਾਈਕਲਿੰਗ ਰੇਸ ਤੋਂ ਇਲਾਵਾ 21 ਕਿਲੋਮੀਟਰ, 10 ਕਿਲੋਮੀਟਰ ਤੇ 5 ਕਿਲੋਮੀਟਰ ਹਾਫ ਮੈਰਾਥਨ ਵੀ ਕਰਵਾਈ ਜਾ ਰਹੀ ਹੈ। ਇਸ ਵਿੱਚ ਕਰੀਬ 12 ਹਜ਼ਾਰ ਤੋਂ ਵੱਧ ਨੌਜਵਾਨ ਹਿੱਸਾ ਲੈ ਰਹੇ ਹਨ।

ਉਨ੍ਹਾਂ ਕਿਹਾ ਕਿ ਹਾਫ ਮੈਰਾਥਨ ਲਈ ਸੇਵਾ ਕੇਂਦਰ, ਐਚਡੀਐਫਸੀ ਬੈਂਕ ਦੀਆਂ ਸਾਰੀਆਂ ਬਰਾਂਚਾਂ, ਪੰਜਾਬ ਬਾਈਕਰਜ਼ ਸਟੋਰ, ਹੁਸ਼ਿਆਰਪੁਰ ਤੇ ਵੈਬਸਾਈਟ www.HoshiarpurRideAndRun.com ‘ਤੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। 21 ਕਿਲੋਮੀਟਰ ਹਾਫ ਮੈਰਾਥਨ ਲਈ 400 ਰੁਪਏ ਜਦਕਿ 10 ਅਤੇ 5 ਕਿਲੋਮੀਟਰ ਲਈ 200 ਰੁਪਏ ਫੀਸ ਰੱਖੀ ਗਈ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਪੱਤਰਕਾਰਾਂ ਲਈ ਕੋਈ ਫ਼ੀਸ ਨਹੀਂ ਹੈ। ਹਾਫ ਮੈਰਾਥਨ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 5 ਮਾਰਚ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago