ਭਾਰਤੀ ਮਹਿਲਾ ਕ੍ਰਿਕੇਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

Indian-women's-cricket-team-captain-Harmanpreet-Kaur's-corona-report-positive

ਭਾਰਤੀ ਮਹਿਲਾ ਕ੍ਰਿਕੇਟਰ ਹਰਮਨਪ੍ਰੀਤ ਕੌਰ ਵੀ ਇਸ ਵਾਇਰਸ ਦੀ ਲਪੇਟ ਵਿੱਚ ਆ ਗਈ ਹੈ। ਹਰਮਨਪ੍ਰੀਤ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਸਿਹਤ ਵਿਭਾਗ ਮੁਤਾਬਕ ਹਰਮਨਪ੍ਰੀਤ ਵਿੱਚ ਕੋਰੋਨਾ ਦੇ ਲੱਛਣ ਹਨ ਤੇ ਉਸਨੇ ਆਪਣੇ ਆਪ ਨੂੰ ਹੋਮ ਆਈਸੋਲੇਟ ਕਰ ਲਿਆ ਹੈ।

ਭਾਰਤੀ ਮਹਿਲਾ ਕ੍ਰਿਕੇਟ ਟੀਮ ਦੀ T-20 ਟੀਮ ਦੀ ਕਪਤਾਨ ਹੈ। 17 ਮਾਰਚ ਨੂੰ ਲਖਨਾਉ ਵਿੱਚ ਦੱਖਣੀ ਅਫਰੀਕਾ ਖ਼ਿਲਾਫ਼ ਟੀ-20 ਸਰੀਜ਼ ਦੇ ਖੇਡੇ ਗਏ ਪੰਜਵੇਂ ਵਨਡੇ ਮੈਚ ਵਿੱਚ ਹਰਮਨਪ੍ਰੀਤ ਨਹੀਂ ਖੇਡੀ ਸੀ। ਉਸ ਨੂੰ ਹਲਕਾ ਬੁਖਾਰ ਹੋਣ ਤੋਂ ਬਾਅਦ ਸੋਮਵਾਰ ਨੂੰ ਉਸ ਦਾ ਕੋਵਿਡ ਟੈਸਟ ਹੋਇਆ ਸੀ ,ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ।

ਦੱਖਣੀ ਅਫਰੀਕਾ ਖਿਲਾਫ ਪੰਜਵੇਂ ਵਨਡੇ ਮੈਚ ਵਿੱਚ ਜ਼ਖਮੀ ਹੋਣ ਤੋਂ ਬਾਅਦ ਉਸਨੂੰ ਟੀ -20 ਸੀਰੀਜ਼ ਤੋਂ ਬਾਹਰ ਕਰ ਦਿੱਤਾ ਗਿਆ ਸੀ। ਸਮਰਿਤੀ ਮੰਧਾਨਾ ਨੂੰ ਉਨ੍ਹਾਂ ਦੀ ਜਗ੍ਹਾ ਟੀ -20 ਟੀਮ ਦਾ ਕਪਤਾਨ ਬਣਾਇਆ ਗਿਆ ਸੀ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਹਰਮਨਪ੍ਰੀਤ ਕੌਰ ਕੋਵਿਡ -19 ਪਾਜ਼ੀਟਿਵ ਪਾਏ ਗਏ ਹਨ।

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਆਲਰਾ ਰਾਊਂਡਰ ਇਰਫਾਨ ਪਠਾਨ , ਸਚਿਨ ਤੇਂਦੁਲਕਰ, ਯੂਸੁਫ ਪਠਾਨ, ਐੱਸ ਬਦਰੀਨਾਥ ਜਿਹੇ ਸਾਬਕਾ ਖਿਡਾਰੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਇਨ੍ਹਾਂ ਸਾਰੇ ਚਾਰ ਖਿਡਾਰੀਆਂ ਨੇ ਹੁਣੇ-ਹੁਣੇ ਸਮਾਪਤ ਹੋਏ ਰੋਡ ਸੈਫਟੀ ਵਰਲਡ ਸੀਰੀਜ਼ ’ਚ India legends ਦਾ ਪ੍ਰਤੀਨਿਧਤਾ ਕੀਤੀ ਸੀ। ਦੱਸਣਯੋਗ ਹੈ ਕਿ ਪੁਰਸ਼ਾਂ ਤੋਂ ਬਾਅਦ ਮਹਿਲਾ ਕਿ੍ਰਕਟਰ ਨੂੰ ਵੀ ਕੋਰੋਨਾ ਦੀ ਲਪੇਟ ’ਚ ਪਾਇਆ ਗਿਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ