ਖੇਡ

44 ਸਾਲਾਂ ਮਗਰੋਂ ਇੰਗਲੈਂਡ ਪਹਿਲੀ ਵਾਰ ਬਣਿਆ ਵਿਸ਼ਵ ਚੈਂਪੀਅਨ

ਲੰਡਨ: ਸਾਲ 2019 ਕ੍ਰਿਕੇਟ ਵਿਸ਼ਵ ਕੱਪ ਦਾ ਖਿਤਾਬੀ ਮੈਚ ਜਿਸ ਹਿਸਾਬ ਨਾਲ ਖ਼ਤਮ ਹੋਇਆ, ਉਸ ਨੂੰ ਦੇਖ ਕੇ ਦਰਸ਼ਕਾਂ ਦੇ ਜਿਵੇਂ ਸਾਹ ਹੀ ਰੁਕ ਗਏ। ਮੁਕਾਬਲਾ ਇੰਨਾ ਰੁਮਾਂਚਕ ਸੀ ਕਿ ਪਹਿਲਾਂ ਮੈਚ ਬਰਾਬਰੀ ‘ਤੇ ਖ਼ਤਮ ਹੋਇਆ ਅਤੇ ਫਿਰ ਆਖਰੀ ਫੈਸਲੀ ਲਈ ਖਿਡਾਏ ਗਏ ਸੁਪਰ ਓਵਰ ਵਿੱਚ ਵੀ ਦੋਵੇਂ ਟੀਮਾਂ ਬਰਾਬਰੀ ‘ਤੇ ਰਹੀਆਂ।

ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 241 ਦੌੜਾਂ ਜੋੜੀਆਂ। 242 ਦੌੜਾਂ ਦੇ ਜੇਤੂ ਟੀਚੇ ਦਾ ਪਿੱਛਾ ਕਰਦਿਆਂ ਬੇਨ ਸਟੋਕਸ ਦੀਆਂ ਨਾਬਾਦ 84 ਤੇ ਜੋਸ ਬਟਲਰ ਦੀਆਂ 59 ਦੌੜਾਂ ਦੀ ਪਾਰੀਆਂ ਦੇ ਬਾਵਜੂਦ ਇੰਗਲੈਂਡ ਦੀ ਪੂਰੀ ਟੀਮ 241 ਦੌੜਾਂ ‘ਤੇ ਆਊਟ ਹੋ ਗਈ। ਮੈਚ ਟਾਈ ਰਿਹਾ, ਫਿਰ ਸੁਪਰ ਓਵਰ ਦਾ ਸਹਾਰਾ ਲਿਆ ਗਿਆ।

ਸੁਪਰ ਓਵਰ ਵਿੱਚ ਵੀ ਦੋਵੇਂ ਟੀਮਾਂ ਬਰਾਬਰ ਰਹੀਆਂ। ਇਸ ਮਗਰੋਂ ‘ਬਾਊਂਡਰੀਜ਼’ ਨਾਲ ਫ਼ੈਸਲਾ ਕੀਤਾ ਗਿਆ। ਮੇਜ਼ਬਾਨ ਇੰਗਲੈਂਡ ਨੇ ਵੱਧ ‘ਬਾਊਂਡਰੀਜ਼’ ਲਗਾਈਆਂ ਸਨ ਅਤੇ ਅਖ਼ੀਰ ਵਿੱਚ 1975 ਤੋਂ ਚੱਲੀ ਆ ਰਹੀ ਉਸ ਦੇ ਖ਼ਿਤਾਬ ਦੀ ਉਡੀਕ ਖ਼ਤਮ ਹੋ ਗਈ। ਨਿਊਜ਼ੀਲੈਂਡ ਦੇ ਖਿਡਾਰੀਆਂ ਨੇ ਬਹੁਤ ਮਿਹਨਤ ਕੀਤੀ ਪਰ ਕਿਸਮਤ ਸਾਥ ਨਾਲ ਨਾ ਹੋਣ ਕਾਰਨ ਉਹ ਕਈ ਵਾਰ ਵਿਸ਼ਵ ਜੇਤੂ ਬਣਨ ਤੋਂ ਖੁੰਝ ਗਏ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago