ਖੇਡ

AUSvsIND: ਇਤਿਹਾਸ ਰਚਣ ਵੱਲ ਵਧਿਆ ਭਾਰਤ

AUSvsIND: ਆਸਟ੍ਰੇਲੀਆ ਖ਼ਿਲਾਫ਼ ਚਾਰ ਮੈਚਾਂ ਦੀ ਲੜੀ ਦੇ ਆਖ਼ਰੀ ਮੈਚ ਵਿੱਚ ਪਹਿਲੀ ਪਾਰੀ ਦੌਰਾਨ ਭਾਰਤ 90 ਓਵਰਾਂ ਵਿੱਚ ਚਾਰ ਵਿਕਟਾਂ ਗੁਆ ਕੇ 303 ਦੌੜਾਂ ਬਣਾ ਕੇ ਇਤਿਹਾਸ ਸਿਰਜਣ ਵੱਲ ਵਧ ਰਿਹਾ ਹੈ। ਇਸ ਟੈਸਟ ਲੜੀ ਵਿੱਚ ਭਾਰਤ ਦੋ-ਇੱਕ ਨਾਲ ਅੱਗੇ ਚੱਲ ਰਿਹਾ ਹੈ। ਜੇਕਰ ਭਾਰਤ ਇਹ ਸੀਰੀਜ਼ ਜਿੱਤਦਾ ਹੈ ਤਾਂ ਆਸਟ੍ਰੇਲੀਆ ਦੀ ਧਰਤੀ ‘ਤੇ 71 ਸਾਲਾਂ ਵਿੱਚ ਪਹਿਲੀ ਟੈਸਟ ਲੜੀ ਜਿੱਤ ਕੇ ਇਤਿਹਾਸ ਬਣਾ ਸਕਦਾ ਹੈ।


ਭਾਰਤ ਦੇ ਚੇਤੇਸ਼ਵਰ ਪੁਜਾਰਾ 130 ਦੌੜਾਂ ਬਣਾ ਕੇ ਨਾਬਾਦ ਹਨ ਅਤੇ ਦੂਜੇ ਪਾਸੇ ਮਿਅੰਕ ਅੱਗਰਵਾਲ ਵੱਲੋਂ 77 ਅਤੇ ਹਨੂਮਾ ਵਿਹਾਰੀ ਨੇ 39 ਦੌੜਾਂ ਦਾ ਅਹਿਮ ਯੋਗਦਾਨ ਪਾਇਆ। ਹਾਲਾਂਕਿ, ਵਿਰਾਟ ਕੋਹਲੀ (23) ਤੇ ਅਜਿੰਕਿਆ ਰਹਾਣੇ (18) ਸਸਤੇ ਵਿੱਚ ਹੀ ਪੈਵੇਲੀਅਨ ਪਰਤ ਗਏ। ਆਸਟ੍ਰੇਲੀਆ ਵੱਲੋਂ ਜੋਸ਼ ਹੇਜ਼ਲਵੁੱਡ ਦੋ ਵਿਕਟਾਂ ਲੈਕੇ ਸਭ ਤੋਂ ਸਫ਼ਲ ਰਹੇ। ਜਦਕਿ, ਮਿਸ਼ੇਲ ਸਟਾਰਕ ਤੇ ਨਾਥਨ ਲਿਓਨ ਨੇ ਇੱਕ-ਇੱਕ ਵਿਕਟ ਹਾਸਲ ਕੀਤਾ।

ਆਪਣੇ ਟੈਸਟ ਕਰੀਅਰ ਵਿੱਚ ਪੁਜਾਰਾ ਦਾ ਇਹ 18ਵਾਂ ਤੇ ਆਸਟ੍ਰੇਲੀਆ ਖ਼ਿਲਾਫ਼ ਪੰਜਵਾਂ ਟੈਸਟ ਸੈਂਕੜਾ ਲਾਇਆ ਹੈ। ਇਸ ਲੜੀ ਵਿੱਚ ਉਨ੍ਹਾਂ ਐਡੀਲੇਡ ਤੇ ਮੈਲਬਰਨ ਟੈਸਟ ਤੋਂ ਬਾਅਦ ਸਿਡਨੀ ਟੈਸਟ ਵਿੱਚ ਤੀਜੀ ਸੈਂਚੁਰੀ ਲਾਈ ਹੈ। ਇਹ ਭਾਰਤੀ ਟੀਮ ਲਈ ਸ਼ੁਭ ਸੰਕੇਤ ਵੀ ਹੈ, ਕਿਉਂਕਿ ਜਿਸ ਜਿਸ ਟੈਸਟ ਮੈਚ ਵਿੱਚ ਪੁਜਾਰਾ ਨੇ ਸੈਂਕੜਾ ਬਣਾਇਆ ਹੈ, ਉਹ ਮੈਚ ਜਿੱਤਿਆ ਵੀ ਹੈ। ਅੱਜ ਦੇ ਮੈਚ ਦੌਰਾਨ ਪੁਜਾਰਾ ਨੇ ਆਪਣਾ ਅਰਧ ਸੈਂਕੜਾ ਤੇ ਸੈਂਕੜਾ ਚੌਕੇ ਮਾਰ ਕੇ ਪੂਰੇ ਕੀਤੇ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

3 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

3 ਸਾਲ ago