ਖੇਡ

ਭਾਰਤੀ ਗੇਂਦਬਾਜ਼ਾਂ ਨੇ ਪਹਿਲੇ ਵਨਡੇ ‘ਚ ਨਿਊਜ਼ੀਲੈਂਡ ਟੀਮ ਨੂੰ 157 ਦੌੜਾਂ ਤੇ ਕੀਤਾ ਢੇਰ

ਕੁਲਦੀਪ ਯਾਦਵ, ਮੁਹੰਮਦ ਸ਼ੰਮੀ ਤੇ ਯੁਜਵੇਂਦਰ ਚਹਿਲ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਭਾਰਤੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਖਿਲਾਫ ਪਹਿਲੇ ਵਨਡੇ ‘ਚ ਚੰਗਾ ਪ੍ਰਦਰਸ਼ਨ ਕੀਤਾ ਹੈ। ਨਿਊਜ਼ੀਲੈਂਡ ਦੀ ਟੀਮ ਦੇ ਕਪਤਾਨ ਕੇਨ ਵਿਲੀਅਮਸਨ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ।

ਭਾਰਤੀ ਗੇਂਦਬਾਜ਼ਾਂ ਦਾ ਸਾਹਮਣਾ ਕਰਦੇ ਹੋਏ ਨਿਊਜ਼ੀਲੈਂਡ ਦੀ ਸਾਰੀ ਟੀਮ 38 ਓਵਰਾਂ ‘ਚ 157 ਦੌੜਾਂ ਬਣਾ ਕੇ ਢੇਰ ਹੋ ਗਈ। ਪਾਰੀ ਦੀ ਸ਼ੂਰੂਆਤ ਕਰਦੇ ਹੋਏ ਸ਼ੰਮੀ ਨੇ ਪਹਿਲੇ ਤਿੰਨ ਓਵਰਾਂ ‘ਚ ਓਪਨਰ ਬੱਲੇਬਾਜ਼ਾਂ ਨੂੰ ਆਊਟ ਕਰ ਦਿੱਤਾ।

ਕਪਤਾਨ ਕੇਨ ਨੇ ਸਭ ਤੋਂ ਜ਼ਿਆਦਾ 61 ਦੌੜਾਂ ਬਣਾਈਆਂ। ਇਹ ਉਨ੍ਹਾਂ ਦੇ ਕਰੀਅਰ ਦਾ 36ਵਾਂ ਅਰਧ ਸੈਂਕੜਾ ਹੈ। ਭਾਰਤੀ ਗੇਂਦਬਾਜ਼ ਸ਼ੰਮੀ ਨੇ 6 ਓਵਰਾਂ ‘ਚ 19 ਦੌੜਾਂ ਦੇ ਕੇ 3 ਵਿਕਟ, ਕੁਲਦੀਪ ਨੇ ਪੂਰੇ 10 ਓਵਰਾਂ ‘ਚ 39 ਦੌੜਾਂ ਦੇ ਕੇ 4 ਤੇ ਚਹਿਲ ਨੇ 10 ਓਵਰਾਂ ‘ਚ 43 ਦੌੜਾਂ ਦੇ ਕੇ 2 ਵਿਕਟਾਂ ਹਾਸਲ ਕੀਤੀਆਂ। ਇਸ ਦੇ ਨਾਲ ਹੀ ਸ਼ੰਮੀ ਨੇ ਵਨਡੇ ਕ੍ਰਿਕਟ ‘ਚ ਆਪਣੀਆਂ 100 ਵਿਕਟਾਂ ਪੂਰੀਆਂ ਕਰ ਲਈਆਂ ਹਨ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago