ਖੇਡ

ਭਾਰਤ ਨੇ ਚੌਥੇ ਟੇਸਟ ਵਿੱਚ ਖੜ੍ਹਾ ਕੀਤਾ ਦੌੜਾਂ ਦਾ ਪਹਾੜ, 622 ਰਨ ‘ਤੇ ਐਲਾਨੀ ਪਾਰੀ

ਸਿਡਨੀ: ਭਾਰਤ ਨੇ ਚਾਰ ਮੈਚਾਂ ਦੀ ਟੈਸਟ ਲੜੀ ਦੇ ਚੌਥੇ ਤੇ ਆਖ਼ਰੀ ਮੈਚ ਦੇ ਦੌੜਾਂ ਦਾ ਪਹਾੜ ਖੜ੍ਹਾ ਕਰ ਦਿੱਤਾ ਹੈ। ਦੂਜੇ ਦਿਨ ਦੀ ਖੇਡ ਖ਼ਤਮ ਹੋਣ ਤੋਂ ਪਹਿਲਾਂ ਭਾਰਤ ਨੇ ਸੱਤ ਵਿਕਟਾਂ ਗਵਾ ਕੇ 622 ਦੌੜਾਂ ਬਣਾ ਕੇ ਪਾਰੀ ਦਾ ਐਲਾਨ ਕਰ ਦਿੱਤਾ ਹੈ। ਮਹਿਮਾਨ ਟੀਮ ਨੇ 167.2 ਓਵਰਾਂ ਦਾ ਸਾਹਮਣਾ ਕੀਤਾ। ਮੇਜ਼ਬਾਨ ਟੀਮ ਨੇ ਵੱਡੇ ਸਕੋਰ ਦਾ ਪਿੱਛਾ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ। 10 ਓਵਰ ਖੇਡ ਕੇ ਆਸਟ੍ਰੇਲੀਆ ਨੇ ਬਗ਼ੈਰ ਕਿਸੇ ਨੁਕਸਾਨ ਤੋਂ 24 ਦੌੜਾਂ ਬਣਾ ਲਈਆਂ ਹਨ।

ਭਾਰਤੀ ਬੱਲੇਬਾਜ਼ਾਂ ਨੇ ਸ਼ਾਨਦਾਰ ਖੇਡ ਦਿਖਾਈ। ਚਾਰ ਬੱਲੇਬਾਜ਼ਾਂ ਨੇ ਦੋ-ਦੋ ਸੈਂਕੜੇ ਤੇ ਦੋ-ਦੋ ਅਰਧ ਸੈਂਕੜੇ ਬਣਾਏ। ਚੇਤੇਸ਼ਵਰ ਪੁਜਾਰਾ ਨੇ 373 ਗੇਂਦਾਂ ‘ਤੇ ਸ਼ਾਨਦਾਰ 193 ਦੌੜਾਂ ਬਣਾਈਆਂ। ਦੋਹਰੇ ਸੈਂਕੜੇ ਤੋਂ ਸੱਤ ਦੌੜਾਂ ਬਾਕੀ ਰਹਿੰਦੇ ਉਹ ਨਾਥਨ ਲਿਓਨ ਦੀ ਗੇਂਦ ‘ਤੇ ਉਨ੍ਹਾਂ ਨੂੰ ਹੀ ਕੈਚ ਦੇ ਬੈਠੇ। ਪਾਰੀ ਐਲਾਨੇ ਜਾਣ ਤਕ ਰਿਸ਼ਭ ਪੰਤ ਨੇ 189 ਗੇਂਦਾਂ ਵਿੱਚ ਨਾਬਾਦ 159 ਦੌੜਾਂ ਬਣਾਈਆਂ। ਸਲਾਮੀ ਬੱਲੇਬਾਜ਼ ਮਿਅੰਕ ਅੱਗਰਵਾਲ ਤੇ ਮੱਧ ਕ੍ਰਮ ਦੇ ਖਿਡਾਰੀ ਰਵਿੰਦਰ ਜਡੇਜਾ ਨੇ ਕ੍ਰਮਵਾਰ 77 ਤੇ 81 ਦੌੜਾਂ ਬਣਾਈਆਂ।

ਆਸਟ੍ਰੇਲੀਆ ਦੇ ਨਾਥਨ ਲਿਓਨ ਸਭ ਤੋਂ ਸਫ਼ਲ ਗੇਂਦਬਾਜ਼ ਰਹੇ। ਉਨ੍ਹਾਂ ਨਾ ਸਿਰਫ਼ ਸਭ ਤੋਂ ਵੱਧ ਚਾਰ ਬੇਹੱਦ ਅਹਿਮ ਵਿਕਟਾਂ ਲਈਆਂ ਬਲਕਿ ਮਿਅੰਕ ਅੱਗਰਵਾਲ ਤੇ ਰਵਿੰਦਰ ਜਡੇਜਾ ਨੂੰ ਸੈਂਕੜੇ ਅਤੇ ਚੇਤੇਸ਼ਵਰ ਪੁਜਾਰਾ ਨੂੰ ਦੋਹਰਾ ਸੈਂਕੜਾ ਬਣਾਉਣ ਤੋਂ ਵੀ ਰੋਕਿਆ। ਜੋਸ਼ ਹੇਜ਼ਲਵੁੱਡ ਨੇ ਦੋ ਤੇ ਮਿਸ਼ੇਲ ਸਟਾਰਕ ਨੇ ਇੱਕ ਭਾਰਤੀ ਖਿਡਾਰੀ ਨੂੰ ਪੈਵੇਲੀਅਨ ਤੋਰਿਆ।

ਹੁਣ ਆਸਟ੍ਰੇਲੀਆ ਕੋਲ ਤਿੰਨ ਦਿਨ ਬਾਕੀ ਹਨ ਅਤੇ ਬੱਲੇਬਾਜ਼ਾਂ ਨੂੰ ਕਾਫੀ ਮਿਹਨਤ ਕਰਨ ਦੀ ਲੋੜ ਪਵੇਗੀ। ਭਾਰਤ ਇਸ ਚਾਰ ਟੈਸਟ ਮੈਚਾਂ ਦੀ ਲੜੀ ਵਿੱਚ ਦੋ-ਇੱਕ ਨਾਲ ਅੱਗੇ ਹੈ ਤੇ ਆਖ਼ਰੀ ਮੁਕਾਬਲਾ ਜਿੱਤ ਕੇ ਪਹਿਲੀ ਵਾਰ ਆਸਟ੍ਰੇਲੀਆਈ ਧਰਤੀ ‘ਤੇ ਟੈਸਟ ਲੜੀ ਆਪਣੇ ਨਾਂ ਕਰਨਾ ਚਾਹੇਗਾ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago