ਖੇਡ

INDvsNZ T-20: T-20 ਵਿਸ਼ਵ ਕੱਪ ਦੀ ਤੂਫਾਨੀ ਤਿਆਰੀ ਸ਼ੁਰੂ, Shreyas-KL Rahul ਦੀ ਤੂਫ਼ਾਨੀ ਪਾਰਿ ਨਾਲ ਦਹਿਲਿਆ ਆਕਲੈਂਡ


Ind vs NZ T-20: ਭਾਰਤ ਨੇ Shreyas ਅਤੇ KL Rahul ਦੀ ਸ਼ਾਨਦਾਰ ਪਾਰੀ ਦੀ ਬਦੌਲਤ ਸ਼ੁੱਕਰਵਾਰ ਨੂੰ ਪੰਜ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿੱਚ New Zealand ਨੂੰ ਛੇ ਵਿਕਟਾਂ ਨਾਲ ਹਰਾ ਕੇ ਇਸ ਸਾਲ ਦੇ ਟੀ -20 ਵਰਲਡ ਕੱਪ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕੋਲਿਨ ਮੁਨਰੋ ਅਤੇ ਕਪਤਾਨ ਕੇਨ ਵਿਲੀਅਮਸਨ ਦੇ ਹਮਲਾਵਰ ਅਰਧ-ਸੈਂਕੜੇ ਦੀ ਮਦਦ ਨਾਲ New Zealand ਨੇ ਪੂਰਨ ਈਡਨ ਪਾਰਕ ਦੀ ਛੋਟੀ ਸੀਮਾ ਦੀ ਵਰਤੋਂ ਕਰਦਿਆਂ ਪੰਜ ਵਿਕਟਾਂ ‘ਤੇ 203 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿਚ India ਨੇ ਇਕ ਓਵਰ ਬਾਕੀ ਰਹਿੰਦਿਆਂ ਹੀ ਇਹ ਟੀਚਾ ਪੂਰਾ ਕਰ ਲਿਆ।

ਭਾਰਤ ਦੀ ਸ਼ੁਰੂਆਤ ਚੰਗੀ ਨਹੀਂ ਰਹੀ ਅਤੇ Rohit Sharma ਦੂਜੇ ਓਵਰ ਵਿਚ ਸੱਤ ਦੌੜਾਂ ਬਣਾ ਕੇ ਆਊਟ ਹੋ ਗਿਆ। ਇਸ ਤੋਂ ਬਾਅਦ , KL Rahul ਨੇ ਆਪਣਾ ਸ਼ਾਨਦਾਰ ਫਾਰਮ ਜਾਰੀ ਰੱਖਿਆ, ਉਸਨੇ 27 ਗੇਂਦਾਂ ਵਿੱਚ ਚਾਰ ਚੌਕਿਆਂ ਅਤੇ ਤਿੰਨ ਛੱਕਿਆਂ ਦੀ ਮਦਦ ਨਾਲ 56 ਦੌੜਾਂ ਬਣਾਈਆਂ। ਕਪਤਾਨ Virat Kohli ਨੇ 32 ਗੇਂਦਾਂ ਵਿੱਚ 45 ਦੌੜਾਂ ਬਣਾਈਆਂ, ਜਿਸ ਵਿੱਚ ਤਿੰਨ ਚੌਕੇ ਅਤੇ ਇੱਕ ਛੱਕਾ ਸ਼ਾਮਲ ਸੀ।

ਇਸ ਤੋਂ ਬਾਅਦ Shreyas Iyer ਨੇ ਮੋਰਚਾ ਸੰਭਾਲ ਲਿਆ। Shreyas Iyer  ਨੇ 29 ਗੇਂਦਾਂ ਵਿਚ ਨਾਬਾਦ 58 ਦੌੜਾਂ ਬਣਾਈਆਂ, ਜਿਸ ਵਿਚ ਪੰਜ ਚੌਕੇ ਅਤੇ ਤਿੰਨ ਛੱਕੇ ਸ਼ਾਮਲ ਸਨ। ਇਸ ਪ੍ਰਦਰਸ਼ਨ ਲਈ ਉਸਨੂੰ ‘ਮੈਨ ਆਫ ਦਿ ਮੈਚ’ ਚੁਣਿਆ ਗਿਆ। New Zealand ਦੀ ਪਾਰੀ ਵਿੱਚ ਮੁਨਰੋ ਨੇ 42 ਗੇਂਦਾਂ ਵਿੱਚ ਛੇ ਚੌਕਿਆਂ ਅਤੇ ਦੋ ਛੱਕਿਆਂ ਦੀ ਮਦਦ ਨਾਲ 59 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਵਿਲੀਅਮਸਨ ਨੇ 26 ਗੇਂਦਾਂ ਵਿਚ ਚਾਰ ਚੌਕਿਆਂ ਅਤੇ ਚਾਰ ਛੱਕਿਆਂ ਦੀ ਮਦਦ ਨਾਲ 51 ਦੌੜਾਂ ਬਣਾਈਆਂ। ਰਾਸ ਟੇਲਰ 27 ਗੇਂਦਾਂ ਵਿਚ 54 ਦੌੜਾਂ ਬਣਾ ਕੇ ਅਜੇਤੂ ਰਿਹਾ। Jaspreet Bhumrah(31 ਦੌੜਾਂ ‘ਤੇ ਇਕ ਵਿਕਟ) ਨੂੰ ਛੱਡ ਕੇ ਭਾਰਤ ਦੇ ਸਾਰੇ ਗੇਂਦਬਾਜ਼ ਮਹਿੰਗੇ ਸਾਬਤ ਹੋਏ।

Sports News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Youtube ਤੇ SUBSCRIBE ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago