ਖੇਡ

ਰਾਹੁਲ ਤੇ ਪਾਂਡਿਆ ਤੇ ਭੱਦੀ ਟਿੱਪਣੀ ਕਰਨ ਦੇ ਮਾਮਲੇ ਵਿੱਚ ਵੱਡਾ ਜੁਰਮਾਨਾ

ਆਈਪੀਐਲ ਚੱਲ ਰਿਹਾ ਹੈ ਤੇ ਵਰਲਡ ਕੱਪ ਸਿਰ ‘ਤੇ ਹੈ। ਕੇਐਲ ਰਾਹੁਲ ਤੇ ਹਾਰਦਿਕ ਪਾਂਡਿਆ ਦੀ ਵਿਸ਼ਵ ਕੱਪ ਟੀਮ ਵਿੱਚ ਚੋਣ ਵੀ ਹੋ ਚੁੱਕੀ ਹੈ ਪਰ ਇਸੇ ਦੌਰਾਨ ਦੋਵਾਂ ਖਿਡਾਰੀਆਂ ਨੂੰ ਕਰਨ ਜੌਹਰ ਦੇ ਟੀਵੀ ਸ਼ੋਅ ‘ਕਾਫ਼ੀ ਵਿਦ ਕਰਨ’ ਵਿੱਚ ਭੱਦੀ ਟਿੱਪਣੀ ਕਰਨ ਲਈ ਸਜ਼ਾ ਦਾ ਐਲਾਨ ਹੋ ਗਿਆ ਹੈ। ਬੀਸੀਸੀਆਈ ਦੇ ਲੋਕਪਾਲ ਨੇ ਦੋਵਾਂ ਖਿਡਾਰੀਆਂ ਨੂੰ 20-20 ਲੱਖ ਰੁਪਏ ਦਾ ਜ਼ੁਰਮਾਨਾ ਲਾਇਆ ਹੈ। ਇਹ ਪੈਸਾ ਉਨ੍ਹਾਂ ਨੂੰ ਦਾਨ ਵਿੱਚ ਦੇਣ ਦੇ ਨਿਰਦੇਸ਼ ਹੋਏ ਹਨ।

ਇਸ ਵਿਵਾਦ ਦੇ ਨਿਪਟਾਰੇ ਲਈ ਨਿਯੁਕਤ ਕੀਤੇ ਗਏ ਲੋਕਪਾਲ ਡੀਕੇ ਜੈਨ ਨੇ ਦੱਸਿਆ ਕਿ ਦੋਵਾਂ ਨੂੰ 20-20 ਲੱਖ ਰੁਪਏ ਦਾ ਜ਼ੁਰਮਾਨਾ ਭਰਨ ਲਈ ਕਿਹਾ ਗਿਆ ਹੈ। ਦੋਵੇਂ ਖਿਡਾਰੀ ਇੱਕ-ਇੱਕ ਲੱਖ ਰੁਪਏ ਪ੍ਰਤੀ ਪਰਿਵਾਰ ਸ਼ਹੀਦਾਂ ਦੇ 10 ਪਰਿਵਾਰਾਂ ਨੂੰ ਦੇਣਗੇ ਤੇ ਇਸ ਦੇ ਨਾਲ ਹੀ ਦੋਵੇਂ ਖਿਡਾਰੀ 10-10 ਲੱਖ ਰੁਪਏ ਕ੍ਰਿਕੇਟ ਐਸੋਸੀਏਸ਼ਨ ਆਫ ਬਲਾਈਂਡ ਯਾਨੀ ਨੇਤਰਹੀਣ ਕ੍ਰਿਕੇਟਰਾਂ ਦੀ ਐਸੋਸੀਏਸ਼ਨ ਨੂੰ ਵੀ ਦੇਣਗੇ।

ਇਹ ਵੀ ਪੜ੍ਹੋ : ਕੋਹਲੀ ਦੀ ਬੰਗਲੌਰ ਦਾ IPL 2019 ਮਾੜਾ ਦੌਰ ਜਾਰੀ, ਇਸ ਸਾਲ ਦੇ 8 ਮੈਚਾਂ ‘ਚ 7ਵੀਂ ਹਾਰ

ਬੀਸੀਸੀਆਈ ਨੂੰ ਆਰਡਰ ਦਿੱਤਾ ਗਿਆ ਹੈ ਕਿ ਜੇ ਦੋਵਾਂ ਖਿਡਾਰੀਆਂ ਨੇ ਇਹ ਆਰਡਰ ਮਿਲਣ ਦੇ ਚਾਰ ਹਫ਼ਤਿਆਂ ਅੰਦਰ ਜ਼ੁਰਮਾਨਾ ਨਾ ਭਰਿਆ ਤਾਂ ਇਹ ਰਕਮ ਉਨ੍ਹਾਂ ਦੀ ਮੈਚ ਫੀਸ ਵਿੱਚੋਂ ਕੱਟੀ ਜਾਏਗੀ। ਇਸ ਗੱਲ ਦਾ ਵੀ ਧਿਆਨ ਰੱਖਿਆ ਗਿਆ ਹੈ ਕਿ ਦੋਵੇਂ ਖਿਡਾਰੀ ਪਹਿਲਾਂ ਹੀ 30-30 ਲੱਖ ਰੁਪਏ ਦਾ ਨੁਕਸਾਨ ਝੱਲ ਚੁੱਕੇ ਹਨ। ਇਨ੍ਹਾਂ ਦੋਵਾਂ ਨੂੰ ਆਸਟ੍ਰੇਲੀਆ ਦੌਰੇ ਤੋਂ ਵਾਪਸ ਭੇਜ ਦਿੱਤਾ ਗਿਆ ਸੀ। ਉਸ ਦੌਰਾਨ ਇਨ੍ਹਾਂ 5-5 ਮੈਚ ਛੱਡੇ ਸੀ।

ਦੱਸ ਦੇਈਏ ਰਾਹਤ ਵਜੋਂ ਬੀਸੀਸੀਆਈ ਲੋਕਪਾਲ ਨੇ ਦੋਵਾਂ ਖਿਡਾਰੀਆਂ ‘ਤੇ ਕਿਸੇ ਤਰ੍ਹਾਂ ਦਾ ਕੋਈ ਬੈਨ ਨਹੀਂ ਲਾਇਆ। ਦੋਵੇਂ ਜਣੇ ਆਈਪੀਐਲ ਤੇ ਵਰਲਡ ਕੱਪ ਵਿੱਚ ਹਿੱਸਾ ਲੈ ਸਕਦੇ ਹਨ। ਯਾਦ ਰਹੇ ਹਾਰਦਿਕ ਪਾਂਡਿਆਂ ਤੇ ਕੇਐਲ ਰਾਹੁਲ ਨੇ ਕਰਨ ਜੌਹਰ ਦੇ ਸ਼ੋਅ ਦੌਰਾਨ ਮਹਿਲਾਵਾਂ ਪ੍ਰਤੀ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਸੀ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago