ਖੇਡ

AUSvsIND: ਕੋਹਲੀ ਨੇ 23 ਦੌੜਾਂ ਬਣਾ ਤੋੜਿਆ ਸਚਿਨ ਦਾ 19,000 ਦੌੜਾਂ ਵਾਲਾ ਰਿਕਾਰਡ

ਸਿਡਨੀ: ਆਸਟ੍ਰੇਲੀਆ ਖ਼ਿਲਾਫ਼ ਚਾਰ ਮੈਚਾਂ ਦੀ ਲੜੀ ਦੇ ਆਖ਼ਰੀ ਮੈਚ ਵਿੱਚ ਪਹਿਲੀ ਪਾਰੀ ਦੌਰਾਨ ਭਾਰਤ 90 ਓਵਰਾਂ ਵਿੱਚ ਚਾਰ ਵਿਕਟਾਂ ਗੁਆ ਕੇ 303 ਦੌੜਾਂ ਬਣਾ ਕੇ ਇਤਿਹਾਸ ਸਿਰਜਣ ਵੱਲ ਵਧ ਰਿਹਾ ਹੈ। ਪਰ ਪਹਿਲੀ ਪਾਰੀ ਵਿੱਚ ਕਪਤਾਨ ਵਿਰਾਟ ਕੋਹਲੀ ਦਾ ਪ੍ਰਦਰਸ਼ਨ ਕੁਝ ਚੰਗਾ ਨਹੀਂ ਰਿਹਾ। ਹਾਲਾਂਕਿ, ਵਿਰਾਟ ਕੋਹਲੀ ਨੇ 23 ਦੌੜਾਂ ਬਣਾ ਕੇ ਸਚਿਨ ਤੇਂਦੂਲਕਰ ਦਾ ਰਿਕਾਰਡ ਤੋੜ ਦਿੱਤਾ ਹੈ।


ਵਿਰਾਟ ਕੋਹਲੀ ਕੌਮਾਂਤਰੀ ਕ੍ਰਿਕੇਟ ਵਿੱਚ 19,000 ਦੌੜਾਂ ਬਣਾਉਣ ਵਾਲੇ ਸਭ ਤੋਂ ਤੇਜ਼ ਬੱਲੇਬਾਜ਼ ਬਣ ਗਏ ਹਨ। ਕੋਹਲੀ ਨੇ ਇਹ ਰਿਕਾਰਡ ਵੀਰਵਾਰ ਨੂੰ ਆਸਟ੍ਰੇਲੀਆ ਵਿਰੁੱਧ ਸਿਡਨੀ ਵਿੱਚ ਚਾਰ ਮੈਚਾਂ ਦੀ ਟੈਸਟ ਲੜੀ ਦੇ ਆਖ਼ਰੀ ਮੁਕਾਬਲੇ ਦੀ ਪਹਿਲੀ ਪਾਰੀ ਯਾਨੀ ਕਿ ਟੈਸਟ ਕਰੀਅਰ ਦੀ 399ਵੇਂ ਈਨਿੰਗਜ਼ ਵਿੱਚ ਆਪਣੇ ਨਾਂ ਕੀਤਾ।

ਇਸ ਤੋਂ ਪਹਿਲਾਂ ਭਾਰਤੀ ਕ੍ਰਿਕੇਟ ਦੇ ਰੱਬ ਕਹੇ ਜਾਣ ਵਾਲੇ ਸਚਿਨ ਤੇਂਦੁਲਕਰ ਦੇ ਨਾਂਅ ਸਭ ਤੋਂ ਤੇਜ਼ 19,000 ਦੌੜਾਂ ਬਣਾਉਣ ਦਾ ਰਿਕਾਰਡ ਸੀ। ਤੇਂਦੁਲਕਰ ਨੇ ਇਹ ਕਾਰਨਾਮਾ 432 ਈਨਿੰਗਜ਼ ਦੌਰਾਨ ਕੀਤਾ ਸੀ, ਪਰ ਕੋਹਲੀ ਨੇ 33 ਪਾਰੀਆਂ ਪਹਿਲਾਂ ਉਨ੍ਹਾਂ ਦਾ ਰਿਕਾਰਡ ਤੋੜ ਦਿੱਤਾ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਤੰਬਰ ਵਿੱਚ 382ਵੀਂ ਪਾਰੀ ਖੇਡਦਿਆਂ ਵਿਰਾਟ ਕੋਹਲੀ ਕੌਮਾਂਤਰੀ ਕ੍ਰਿਕੇਟ ਵਿੱਚ ਸਭ ਤੋਂ ਤੇਜ਼ ਬੱਲੇਬਾਜ਼ ਬਣ ਗਏ ਸਨ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago