ਖੇਡ

ICC ਐਵਾਰਡਸ ਦਾ ਐਲਾਨ , ਹਰ ਪਾਸੇ ਗੂੰਜ ਰਿਹਾ ਵਿਰਾਟ ਕੋਹਲੀ ਦਾ ਨਾਂ

ਅੱਜ ਕ੍ਰਿਕਟ ਇਤਿਹਾਸ ‘ਚ ਵਿਰਾਟ ਕੋਹਲੀ ਨੂੰ ਸਭ ਤੋਂ ਸ਼ਾਨਦਾਰ ਬੱਲੇਬਾਜ਼ ਦਾ ਦਰਜਾ ਦਿੱਤਾ ਗਿਆ। ਇਸ ਦਾ ਸਬੂਤ ਹਾਲ ਹੀ ‘ਚ ਭਾਰਤੀ ਕ੍ਰਿਕਟ ਟੀਮ ਦਾ ਆਸਟ੍ਰੇਲੀਆ ਦੌਰਾ ਹੈ। ਇਸ ਸੀਰੀਜ਼ ‘ਚ ਕਪਤਾਨ ਕੋਹਲੀ ਨੇ ਖੂਬ ਦੌੜਾਂ ਬਣਾਈਆਂ। ਹੁਣ ਕੁਝ ਸਮਾਂ ਪਹਿਲਾਂ ਹੀ ਆਈਸੀਸੀ ਐਵਾਰਡਸ ਦਾ ਐਲਾਨ ਹੋਇਆ ਹੈ ਜਿਸ ‘ਚ ਵਿਰਾਟ ਦਾ ਨਾਂ ਹਰ ਪਾਸੇ ਗੂੰਜ ਰਿਹਾ ਹੈ।

ਜੀ ਹਾਂ, ਵਿਰਾਟ ਕੋਹਲੀ ਨੂੰ ਇਸ ਸਾਲ ਦੀ ਟੈਸਟ ਤੇ ਵਨਡੇ ਟੀਮ ਦਾ ਕਪਤਾਨ ਬਣਾਇਆ ਗਿਆ ਹੈ। ਉਧਰ ਵਿਰਾਟ ਨੇ ਪਹਿਲੀ ਵਾਰ ਆਈਸੀਸੀ ਦੇ ਤਿੰਨਾਂ ਐਵਾਰਡਾਂ ‘ਸਰ ਗਾਰਫੀਲਡ ਸੋਬਰਸ ਟਰੌਫੀ ਆਈਸੀਸੀ ਮੇਨ ਕ੍ਰਿਕਟਰ ਆਫ ਦ ਈਅਰ’, ‘ਆਈਸੀਸੀ ਮੇਨ ਟੈਸਟ ਕ੍ਰਿਕਟਰ ਆਫ ਦ ਈਅਰ’ ਤੇ ‘ਆਈਸੀਸੀ ਮੇਨ ਵਨਡੇ ਕ੍ਰਿਕਟਰ ਆਫ ਦ ਈਅਰ’ ‘ਤੇ ਕਬਜ਼ਾ ਕੀਤਾ ਹੈ।

ਇਨ੍ਹਾਂ ਐਵਾਰਡਸ ਨੂੰ ਹਾਸਲ ਕਰਨ ਤੋਂ ਬਾਅਦ ਵਿਰਾਟ ਨੇ ਕਿਹਾ, “ਮੈ ਕਾਫੀ ਖੁਸ਼ ਹਾਂ। ਮੈਨੂੰ ਕਾਫੀ ਚੰਗਾ ਲੱਗ ਰਿਹਾ ਹੈ ਤੇ ਮੈਂ ਪਿਛਲੇ ਸਾਲ ਜੋ ਮਿਹਨਤ ਕੀਤੀ ਹੈ। ਉਸ ਦਾ ਨਤੀਜਾ ਮੈਨੂੰ ਹੁਣ ਨਜ਼ਰ ਆ ਰਿਹਾ ਹੈ। ਮੈਨੂੰ ਖੁਸ਼ੀ ਹੈ ਕਿ ਮੇਰੀ ਟੀਮ ਵੀ ਕਾਫੀ ਵਧੀਆ ਪ੍ਰਦਰਸ਼ਨ ਕਰ ਰਹੀ ਹੈ।”

ਵਿਰਾਟ ਤੋਂ ਇਲਾਵਾ ਆਈਸੀਸੀ ਦੀ ਟੈਸਟ ਟੀਮ ‘ਚ ਯੁਵਾ ਬੱਲੇਬਾਜ਼ ਰਿਸ਼ਭ ਪੰਤ ਤੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago