ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮੁਕਤਸਰ ਸਾਹਿਬ ਦੇ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਈ ਸੁੰਦਰ ਦੀਪਮਾਲਾ

sri-darbar-sahib-sri-muktsar-sahib

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਵਾਨ ਸਜਾਏ ਗਏ। ਇਸ ਮੌਕੇ ਆਈ ਹੋਈ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ਅਤੇ ਰਾਤ ਦੇ ਸਮੇਂ ਸ਼੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ। ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਗਈ ਸੁੰਦਰ ਦੀਪਮਾਲਾ ਦਾ ਅਲੌਕਿਕ ਨਜ਼ਾਰਾ ਦੇਖਣ ਯੋਗ ਸੀ।

ਜ਼ਰੂਰ ਪੜ੍ਹੋ: ਕੈਨੇਡੀਅਨ ਸੰਸਦ ਮੈਂਬਰ ਨੀਨਾ ਤਾਂਗੜੀ ਨੇ ਦਿੱਤੀਆਂ 550ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਮਿਲੀ ਜਾਣਕਾਰੀ ਅਨੁਸਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਬਿਜਲੀ ਸਜਾਵਟ ਵੀ ਕੀਤੀ ਗਈ। ਵੱਡੀ ਗਿਣਤੀ ‘ਚ ਆਈਆਂ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਕਰਮਾ ‘ਚ ਮੋਮਬੱਤੀਆਂ ਅਤੇ ਦੀਵੇ ਜਗਾਏ ਗਏ। ਸੰਗਤਾਂ ਦੇ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਸੀ।