ਸੁਖਬੀਰ ਸਿੰਘ ਬਾਦਲ ਕੱਢੀ ਭੜ੍ਹਾਸ, ਕਿਹਾ ਨਹੀਂ ਬਣੇਗੀ ਬੀਜੇਪੀ ਸਰਕਾਰ

ਹਰਿਆਣਾ ਦੇ ਵਿੱਚ ਹੋ ਰਹੀਆਂ ਜਿਮਨੀ ਚੋਣਾਂ ਦੇ ਪ੍ਰਚਾਰ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਤਿਹਾਬਾਦ ਪਹੁੰਚੇ। ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਇਨੈਲੋ ਦੇ ਸਾਂਝੇ ਉਮੀਦਵਾਰ ਦੇ ਪੱਖ ਵਿੱਚ ਇਸ ਰੈਲੀ ਨੂੰ ਸੰਬੋਧਨ ਕੀਤਾ। ਇਸ ਦੇ ਦੌਰਾਨ ਬੀਜੇਪੀ ਵਲੋਂ ਜਾਰੀ ਮੈਨੀਫੈਸਟੋ ਤੇ ਸੁਖਬੀਰ ਸਿੰਘ ਬਾਦਲ ਨੇ ਭੜ੍ਹਾਸ ਕੱਢੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕੇ ਜੋ ਸਰਕਾਰ ਬਣਨੀ ਹੀ ਨਹੀਂ ਉਸ ਬਾਰੇ ਕੋਈ ਵੀ ਟਿੱਪਣੀ ਕਰਕੇ ਕੀ ਲੈਣਾ ਹੈ।

ਸੁਖਬੀਰ ਸਿੰਘ ਬਾਦਲ ਨੇ ਬੀਜੇਪੀ ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜੋ ਆਪਣੀ ਸਰਕਾਰ ਬਣਾਉਣ ਦੇ ਬਾਰੇ ਸੋਚ ਰਹੇ ਹਨ, ਉਹ ਸਿਰਫ ਆਪਣੀ ਸਰਕਾਰ ਬਣਾਉਣ ਦੇ ਸੁਫ਼ਨੇ ਹੀ ਵੇਖ ਰਹੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਿਰੋਧੀ ਸਿਰਫ਼ ਖ਼ੇਮੇ ਵਿੱਚ ਹੀ ਬੈਠਣਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਇਸ ਬਿਆਨ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬੀਜੇਪੀ ਦੇ ਵਿਚਕਾਰ ਦੀ ਕੜਵਾਹਟ ਜੱਗ-ਜ਼ਾਹਰ ਹੋ ਗਈ ਹੈ।

ਜ਼ਰੂਰ ਪੜ੍ਹੋ: ਸਰਹਿੰਦ ਰੋਡ ਤੇ ਹੋਏ ਸੜਕ ਹਾਦਸੇ ਦੇ ਵਿੱਚ ਮਾਮੇ ਭਾਣਜੇ ਦੀ ਮੌਤ

ਸੁਖਬੀਰ ਸਿੰਘ ਬਾਦਲ ਨੇ ਰੈਲੀ ਵਿੱਚ ਦਾਅਵਾ ਕਰਦਿਆਂ ਕਿਹਾ ਕਿ ਸਿਰਸਾ ਤੇ ਫਤਿਹਾਬਾਦ ਵਿੱਚ ਬੀਜੇਪੀ ਦੀ ਸਰਕਾਰ ਨਹੀਂ ਬਣ ਸਕਦੀ। ਉਹ ਇੱਥੋਂ ਇੱਕ ਵੀ ਸੀਟ ਨਹੀਂ ਜਿੱਤੇਗੀ ਅਤੇ ਬੀਜੇਪੀ ਦਾ ਇਹੀ ਹਾਲ ਰੋਹਤਕ ਵੱਲ ਦਾ ਹੈ। ਰੈਲੀ ਦੌਰਾਨ ਭਾਸ਼ਣ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵੋਟਰ ਹੀ ਸਰਕਾਰ ਬਣਾਉਂਦੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਵੋਟ ਪਾਉਣ ਤੋਂ ਪਹਿਲਾਂ ਪਾਰਟੀ ਦਾ ਇਤਿਹਾਸ ਜਾਣ ਲੈਣਾ ਚਾਹੀਦਾ ਹੈ ਕਿ ਪਾਰਟੀ ਜ਼ਮੀਨੀ ਹਕੀਕਤ ਨਾਲ ਜੁੜੀ ਹੋਈ ਹੈ ਜਾਂ ਨਹੀਂ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago