News

ਕਪਿਲ ਸ਼ਰਮਾ ਦੇ ਸ਼ੋਅ ‘ਚ ਜਲਦ ਵਾਪਸੀ ਕਰਨਗੇ ਸੁਨੀਲ ਗਰੋਵਰ !

ਕਾਮੇਡੀਅਨ ਸੁਨੀਲ ਗਰੋਵਰ ਤੇ ਕਪਿਲ ਸ਼ਰਮਾ ਬੀਤੇ ਕੁਝ ਦਿਨਾਂ ਤੋਂ ਸੁਰਖ਼ੀਆਂ ਵਿੱਚ ਬਣੇ ਹੋਏ ਹਨ। ਹਾਲੀਆ ਰਿਪੋਰਟਾਂ ਦੀ ਮੰਨੀਏ ਤਾਂ ਸੁਨੀਲ ਗਰੋਵਰ ਇੱਕ ਵਾਰ ਫਿਰ ‘ਦ ਕਪਿਲ ਸ਼ਰਮਾ ਸ਼ੋਅ‘ ਦਾ ਹਿੱਸਾ ਬਣ ਸਕਦੇ ਹਨ। ਖ਼ਬਰਾਂ ਹਨ ਕਿ ਸਲਮਾਨ ਖ਼ਾਨ ਤੇ ਕੈਟਰੀਨਾ ਕੈਫ਼ ਸਟਾਰਰ ਫ਼ਿਲਮ ਭਾਰਤ ਦੀ ਸ਼ੂਟਿੰਗ ਪੂਰੀ ਕਰਨ ਬਾਅਦ ਉਹ ਕਪਿਲ ਸ਼ਰਮਾ ਦੇ ਸ਼ੋਅ ਦਾ ਹਿੱਸਾ ਬਣ ਸਕਦੇ ਹਨ।

ਜ਼ਿਕਰਯੋਗ ਹੈ ਕਿ ਸੁਨੀਲ ਗਰੋਵਰ ਸਟਾਰ ਪਲੱਸ ਦੇ ਕਾਮੇਡੀ ਸ਼ੋਅ ‘ਕਾਨਪੁਰ ਵਾਲੇ ਖ਼ੁਰਾਨਾਜ਼’ ਵਾਸਤੇ ਸਿਰਫ਼ 16 ਕਿਸ਼ਤਾਂ ਲਈ ਹੀ ਹਿੱਸਾ ਬਣੇ ਸਨ। ਸ਼ੋਅ ਦੀ ਸ਼ੂਟਿੰਗ ਖ਼ਤਮ ਹੋਣ ਬਾਅਦ ਉਨ੍ਹਾਂ ਦੁਬਾਰਾ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕਰੀਬੀ ਸੂਤਰਾਂ ਮੁਤਾਬਕ ਅਜਿਹਾ ਕੁਝ ਨਹੀਂ ਹੋਏਗਾ। ਕਾਨਪੁਰ ਵਾਲੇ ਖ਼ੁਰਾਨਾਜ਼ ਦੀ ਪ੍ਰੋਡਿਊਸਰ ਪ੍ਰੀਤੀ ਸਿਮੋਸ ਨੇ ਕਿਸੇ ਪੋਰਟਲ ਨੂੰ ਦਿੱਤੇ ਇੰਟਰਵਿਊ ਵਿੱਚ ਇਸ ਖ਼ਬਰ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਸੁਨੀਲ ਕੋਲ ਸਮਾਂ ਹੋਇਆ ਤਾਂ ਉਹ ਸ਼ੋਅ ਦੀ ਸ਼ੂਟਿੰਗ ਹੀ ਦੁਬਾਰਾ ਸ਼ੁਰੂ ਕਰੇਗਾ।

ਦੱਸ ਦੇਈਏ ਕਿ ਹਾਲ ਹੀ ਵਿੱਚ ਸ਼ੁਰੂ ਹੋਇਆ ਕਾਮੇਡੀ ਸ਼ੋਅ 8ਵੇਂ ਹਫ਼ਤੇ ਵਿੱਚ ਹੀ ਆਫਏਅਰ ਹੋ ਜਾਏਗਾ ਕਿਉਂਕਿ ਸੁਨੀਲ ਗਰੋਵਰ ਆਪਣੀ ਆਉਣ ਵਾਲੀ ਫਿਲਮ ‘ਭਾਰਤ’ ਦੀ ਸ਼ੂਟਿੰਗ ਵਿੱਚ ਮਸਰੂਫ ਰਹਿਣ ਵਾਲੇ ਹਨ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago