ਤਕਨਾਲੋਜੀ

Vivo V20 Pro 5g ਨੂੰ ਜਲਦ ਹੀ ਭਾਰਤ ਵਿੱਚ ਲਾਂਚ ਕੀਤਾ ਜਾਵੇਗਾ, ਜਾਣੋ ਇਸਦੀ ਕੀਮਤ ਤੇ ਹੋਰ ਫੀਚਰਜ਼

Vivo V20 Pro 5g ਨੂੰ ਜਲਦ ਹੀ ਭਾਰਤ ਵਿੱਚ ਲਾਂਚ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲਾਂਚ ਤੋਂ ਪਹਿਲਾਂ ਫੋਨ ਨਾਲ ਜੁੜੀ ਜਾਣਕਾਰੀ ਸਾਹਮਣੇ ਆਈ ਹੈ।ਹਾਲਾਂਕਿ, ਇਸ ਫੋਨ ਦੀ ਪ੍ਰੀ-ਬੁਕਿੰਗ ਸ਼ੁਰੂ ਕਰ ਦਿੱਤੀ ਗਈ ਹੈ। ਲੀਕ ਰਿਪੋਰਟ ਦੇ ਮੁਤਾਬਕ, ਫੋਨ ਦੀ ਕੀਮਤ ਵੀ ਸਾਹਮਣੇ ਆਈ ਹੈ। ਆਓ ਜਾਣਦੇ ਹਾਂ ਫੋਨ ਦੀ ਕੀਮਤ, ਆਫਰ ਅਤੇ ਸਪੈਸੀਫਿਕੇਸ਼ਨ ਬਾਰੇ।

ਲੀਕ ਰਿਪੋਰਟ ਦੇ ਅਨੁਸਾਰ, Vivo V20 Pro 5g ਨੂੰ ਭਾਰਤ ਵਿੱਚ 29,990 ਰੁਪਏ ਦੀ ਕੀਮਤ ਨਾਲ ਲਾਂਚ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਇਸ ਫੋਨ ਨੂੰ ਬਾਜ਼ਾਰ ਵਿੱਚ ਸਿਰਫ਼ ਇੱਕ ਹੀ ਵੇਰੀਐਂਟ, 8 ਜੀਬੀ ਰੈਮ ਅਤੇ 128 ਜੀਬੀ ਇੰਟਰਨਲ ਸਟੋਰੇਜ ਨਾਲ ਲਾਂਚ ਕੀਤਾ ਜਾਵੇਗਾ।

ਇਸ ਦੀ ਰਿਲੀਜ਼ ਮਿਤੀ ਦੀ ਗੱਲ ਕਰੀਏ ਤਾਂ Vivo V20 Pro 5G ਨੂੰ ਦਸੰਬਰ ਦੇ ਤੀਜੇ ਹਫ਼ਤੇ ਤੱਕ ਲਾਂਚ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਦੇਸ਼ ਭਰ ਵਿੱਚ ਆਫਲਾਈਨ ਰਿਟੇਲ ਸਟੋਰਾਂ ਰਾਹੀਂ ਪ੍ਰੀ-ਬੁਕਿੰਗ ਸ਼ੁਰੂ ਕੀਤੀ ਗਈ ਹੈ।

Vivo V20 Pro 5G 6.44-ਇੰਚ ਦੀ ਫੁੱਲ HD+ AMOLED ਡਿਸਪਲੇ ਦੇ ਨਾਲ ਆਉਂਦਾ ਹੈ। ਫੋਨ ਵਿੱਚ ਸਨੈਪਡਰੈਗਨ 765G ਚਿਪਸੈੱਟ, 8GB ਰੈਮ ਅਤੇ 128 ਜੀਬੀ ਇਨਬਿਲਟ ਸਟੋਰੇਜ ਵਰਗੇ ਫੀਚਰਜ਼ ਹਨ। ਇਸ ਨੂੰ ਇਨ-ਡਿਸਪਲੇਅ ਫਿੰਗਰਪ੍ਰਿੰਟ ਸੈਂਸਰ ਦਿੱਤਾ ਜਾ ਸਕਦਾ ਹੈ। ਇਹ ਫੋਨ ਐਂਡਰਾਇਡ 11 ਆਧਾਰਿਤ ਫਨਟੱਚ ਓ.ਐਸ. 11 ਤੇ ਕੰਮ ਕਰੇਗਾ। ਇਸ ਵਿੱਚ 64 ਮੈਗਾਪਿਕਸਲ,  8 ਮੈਗਾਪਿਕਸਲ ਵਾਈਡ-ਐਂਗਲ ਲੈਂਸ ਅਤੇ 2 ਮੈਗਾਪਿਕਸਲ ਸੈਂਸਰ ਦੇ ਨਾਲ ਟ੍ਰਿਪਲ ਰਿਅਰ ਕੈਮਰਾ ਸੈੱਟਅਪ ਦਿੱਤਾ ਜਾ ਸਕਦਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago