ਆਸਟ੍ਰੇਲੀਆ ਵਿੱਚ ਸੜਕ ਹਾਦਸੇ ‘ਚ ਇਕ ਨੌਜਵਾਨ ਦੀ ਮੌਤ ਅਤੇ 3 ਜ਼ਖਮੀ

teenages-dies-three-critical-in-newsouthwales

ਆਸਟ੍ਰੇਲੀਆ ਦੇ ਮਸ਼ਹੂਰ ਸੂਬੇ ਨਿਊ ਸਾਊਥ ਵੇਲਜ਼ ਵਿੱਚ 4 ਨੌਜਵਾਨ ਇਕ ਕਾਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਜਿੰਨ੍ਹਾਂ ਵਿੱਚੋਂ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਤਿੰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮਿਲੀ ਜਾਣਕਰੀ ਅਨੁਸਾਰ ਇਹ ਸੜਕ ਹਾਦਸੇ ਦੁਪਹਿਰ 3 ਵਜੇ ਦੇ ਕਰੀਬ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਹੋਲਡਨ ਸੇਡਾਨ ਗੱਡੀ ਵਿੱਚ 4 ਨੌਜਵਾਨ ਜਾ ਰਹੇ ਸਨ ਅਤੇ ਅਚਾਨਕ ਕਾਰ ਬੇਕਾਬੂ ਹੋ ਗਈ ਅਤੇ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ 17 ਸਾਲਾਂ ਨੌਜਵਾਨ ਦੀ ਮੌਤ ਮੌਕੇ ਤੇ ਹੋ ਹੋ ਗਈ।

ਆਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ ਐਂਬੂਲੈਂਸ, ਸਥਾਨਕ ਪੁਲਸ ਅਤੇ ਫਾਇਰ ਤੇ ਰੈਸਕਿਊ ਅਧਿਕਾਰੀਆਂ ਨੇ ਘਟਨਾ ਵਾਲੇ ਸਥਾਨ ‘ਤੇ ਜਾ ਕੇ ਪੀੜਤਾਂ ਦੀ ਮਦਦ ਕੀਤੀ। ਪ੍ਰਾਪਤ ਜਾਣਕਰੀ ਅਨੁਸਾਰ ਜੋ ਕਾਰ ਨੂੰ ਚਲਾ ਰਿਹਾ ਸੀ ਉਸ ਨੌਜਵਾਨ ਦੀ ਉਮਰ ਸਿਰਫ 18 ਸਾਲ ਦੀ ਸੀ। ਜਿਸ ਨੂੰ ਲਿਵਰਪੂਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਹਨਾਂ ਦੇ ਨਾਲ ਗੱਡੀ ਦੇ ਵਿੱਚ ਇੱਕ 17 ਸਾਲਾਂ ਦੀ ਲੜਕੀ ਵੀ ਸਵਾਰ ਸੀ ਜਿਸ ਨੂੰ ਰਾਇਲ ਨਾਰਥ ਸ਼ੋਰ ਹਸਪਤਾਲ 19 ਸਾਲਾ ਨੌਜਵਾਨ ਨੂੰ ਵੈੱਸਟਮੇਡ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਜ਼ਰੂਰ ਪੜ੍ਹੋ: ਪਾਕਿਸਤਾਨ ਦੇ ਰਾਵਲਪਿੰਡੀ ਵਿੱਚ ਡੇਂਗੂ ਦਾ ਕਹਿਰ

ਸਥਾਨਕ ਪੁਲਿਸ ਦਾ ਕਹਿਣਾ ਹੈ ਕਿ ਇਹਨਾਂ ਤਿੰਨਾਂ ਦੀ ਸਥਿਤੀ ਗੰਭੀਰ ਦੱਸੀ ਜਾ ਰਹੀ ਹੈ। ਪੁਲਸ ਵਲੋਂ ਘਟਨਾ ਦੇ ਕਾਰਨਾਂ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਇਸ ਕਾਰਨ ਕਾਫੀ ਸਮੇਂ ਤਕ ਡਾਰਬੀਜ਼ ਫਾਲਜ਼ ਰੋਡ ਨੂੰ ਬੰਦ ਕਰਨਾ ਪਿਆ ਅਤੇ ਆਵਾਜਾਈ ਪ੍ਰਭਾਵਿਤ ਹੋਈ। ਪੀੜਤਾਂ ਦੀ ਪਛਾਣ ਅਜੇ ਸਾਂਝੀ ਨਹੀਂ ਕੀਤੀ ਗਈ। ਸਥਾਨਕ ਪੁਲਿਸ ਵੱਲੋਂ ਅੱਗੇ ਹੋਣ ਵਾਲੀ ਕਾਰਵਾਈ ਜਾਰੀ ਹੈ।