ਕੇਂਦਰ ਸਰਕਾਰ ਕਰਤਾਰਪੁਰ ਲਾਂਘੇ ਦੇ ਨੇਕ ਕਾਰਜਾਂ ਵਿੱਚ ਬਣ ਰਹੀ ਹੈ ਅੜਿੱਕਾ

Kurtarpur Sahib Corridor

ਗੁਰਦਆਰਾ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਭਾਰਤ ਸਰਕਰ ਦੇ ਦੋਸ਼ ਲਾਇਆ ਹੈ। ਉਹਨਾਂ ਕਿਹਾ ਹੈ ਕਿ ਕੇਂਦਰ ਸਰਕਾਰ ਕਰਤਾਰਪੁਰ ਲਾਂਘੇ ਦੇ ਨੇਕ ਕਾਰਜਾਂ ਵਿੱਚ ਅੜਿੱਕਾ ਬਣ ਰਹੀ ਹੈ। ਗੁਰਿੰਦਰ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਪਾਕਿਸਤਾਨ ਸਰਕਾਰ ਦੇ ਸਾਹਮਣੇ ਜਾਣ ਬੁੱਝ ਕੇ ਸ਼ਰਤਾਂ ਰੱਖ ਰਹੀ ਹੈ।

ਗੁਰਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਲਾਂਘੇ ਦੇ ਸ਼ੁਰੂਆਤੀ ਦੌਰ ਵਿੱਚ ਕੇਵਲ 700 ਸ਼ਰਧਾਲੂਆਂ ਨੂੰ ਗੁਰਦਆਰਾ ਸ਼੍ਰੀ ਕਰਤਾਰਪੁਰ ਸਾਹਿਬ ਜਾਣ ਦੀ ਪ੍ਰਵਾਨਗੀ ਸੀ, ਪਰ ਭਾਰਤ ਸਰਕਾਰ ਨੇ ਪਾਕਿਸਤਾਨ ਸਰਕਾਰ ਅੱਗੇ 5000 ਸ਼ਰਧਾਲੂ ਜਾਣ ਦੀਆਂ ਸ਼ਰਤਾਂ ਰੱਖ ਰਹੀ ਹੈ। ਉਹਨਾਂ ਕਿਹਾ ਕਿ ਇਸ ਤਰਾਂ ਨਾਲ ਕੇਂਦਰ ਸਰਕਾਰ ਪਾਕਿਸਤਾਨ ਸਰਕਾਰ ਅੱਗੇ ਸ਼ਰਤਾਂ ਰੱਖ ਕੇ ਕਰਤਾਰਪੁਰ ਲਾਂਘੇ ਦੇ ਨੇਕ ਕਾਰਜਾਂ ਵਿੱਚ ਅੜਿੱਕਾ ਬਣ ਰਹੀ ਹੈ।

ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਭਾਰਤ ਸਰਕਾਰ ਇਸ ਨੇਕ ਕੰਮ ਵਿੱਚ ਬਿਨਾਂ ਵਜਹਾ ਅੜਿੱਕਾ ਬਣ ਰਹੀ ਹੈ। ਉਹਨਾਂ ਨੇ ਲਾਂਘੇ ਦੀ ਰਿਪੋਰਟ ਅਨੁਸਾਰ ਦੱਸਿਆ ਹੈ ਕਿ ਭਾਰਤ ਵੱਲੋਂ ਲਾਂਘੇ ਦਾ 45 ਫੀਸਦੀ ਕੰਮ ਹੀ ਮੁਕੰਮਲ ਕੀਤਾ ਗਿਆ ਹੈ, ਜਦ ਕਿ ਪਾਕਿਸਤਾਨ ਸਰਕਾਰ ਵੱਲੋਂ 85 ਫੀਸਦੀ ਕੰਮ ਮੁਕੰਮਲ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪਰਕਾਸ਼ ਪੁਰਬ ਨੂੰ ਲੈ ਲੋਕਾਂ ਵਿੱਚ ਕਾਫੀ ਉਤਸ਼ਾਹ ਭਰਿਆ ਹੋਇਆ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਨੇਕ ਕੰਮ ਵਿੱਚ ਅੜਿੱਕਾ ਨਹੀਂ ਬਣਨਾ ਚਾਹੀਦਾ।