ਅੱਜ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ, ਉਲੀਕਿਆ ਜਾਵੇਗਾ ਸੰਘਰਸ਼ ਦਾ ਨਵਾਂ ਪ੍ਰੋਗਰਾਮ

The-joint-kisan-morcha-will-hold-a-crucial-meeting-today

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਰੀਬ ਪਿਛਲੇ 100 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ।

ਇਸ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ ਅਤੇ ਅਗਲੀ ਰਣਨੀਤੀ ‘ਤੇ ਮੰਥਨ ਹੋਵੇਗਾ। ਇਸ ਮੀਟਿੰਗ ਵਿੱਚ ਪੱਛਮੀ ਬੰਗਾਲ, ਕੇਰਲਾ ਮਹਾਰਾਸ਼ਟਰ ਵਿੱਚ ਕਿਸਾਨ ਮਹਾਂ ਪੰਚਾਇਤਾਂ ਕਰਨ ਸਮੇਤ ਅਗਲੇ ਪ੍ਰੋਗਰਾਮ ਦਾ ਐਲਾਨ ਹੋ ਸਕਦਾ ਹੈ। ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਵੇਗੀ।

ਇਸ ਤੋਂ ਪਹਿਲਾਂ ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ ‘ਤੇ ‘ਯੁਵਾ ਕਿਸਾਨ ਦਿਵਸ’ ਮਨਾਇਆ ਗਿਆ ਸੀ।ਇਸ ਦੇ ਇਲਾਵਾ ਕਿਸਾਨਾਂ ਵੱਲੋਂ ਪੱਗੜੀ ਸੰਭਾਲ ਦਿਵਸ ਮਨਾਇਆ ਗਿਆ ਸੀ।ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸੰਧੂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 23 ਮਾਰਚ ਤੱਕ ਕਿਸਾਨਾਂ ਦੀਆਂ ਮੰਗਾਂ ਨੂੰ ਮੰਨੀਆਂ ਤਾਂ ਉਹ ਕਿਸਾਨਾਂ ਦੇ ਹੱਕ ਵਿੱਚ ਭੁੱਖ ਹੜਤਾਲ ‘ਤੇ ਬੈਠਣਗੇ।

ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਤੇ ਅੰਦੋਲਨਕਾਰੀ ਕਿਸਾਨਾਂ ਵਿਚਕਾਰ ਰੇੜਕਾ ਬਰਕਰਾਰ ਹੈ। ਪਿਛਲੀ ਮੀਟਿੰਗ ‘ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਅੱਗੇ ਡੇਢ ਤੋਂ 2 ਸਾਲ ਤੱਕ ਖੇਤੀ ਕਾਨੂੰਨਾਂ ਨੂੰ ਮੁਲਤਵੀ ਰੱਖਣ ਦਾ ਪ੍ਰਸਤਾਵ ਰੱਖਿਆ ਸੀ, ਉਸ ਪ੍ਰਸਤਾਵ ਨੂੰ ਕਿਸਾਨਾਂ ਨੇ ਓਸੇ ਸਮੇਂ ਹੀ ਰੱਦ ਕਰ ਦਿੱਤਾ ਸੀ। ਜਿਸ ਮਗਰੋਂ ਹੁਣ ਕੇਂਦਰ ਅਤੇ ਕਿਸਾਨਾਂ ਵਿਚਾਲੇ ਡੈੱਡਲਾਕ ਬਣਿਆ ਹੋਇਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ