ਦਿੱਲੀ, ਯੂਪੀ ਸਣੇ ਇਨ੍ਹਾਂ ਸੂਬਿਆਂ ਨੂੰ ਕਰਨਾ ਪਵੇਗਾ ਮਾਨਸੂਨ ਬਾਰਿਸ਼ ਦਾ ਇੰਤਜ਼ਾਰ

These states including Delhi, UP will have to wait for monsoon rains

ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ ਅਧਿਕਾਰੀਆਂ ਨੇ ਐਤਵਾਰ ਨੂੰ ਕਿਹਾ ਕਿ ਘੱਟੋ-ਘੱਟ ਇੱਕ ਹਫ਼ਤੇ ਤੱਕ ਦਿੱਲੀ ਵਿਚ ਮਾਨਸੂਨ ਦੀ ਬਾਰਿਸ਼ ਹੋਣ ਦੀ ਕੋਈ ਉਮੀਦ ਨਹੀਂ ਹੈ। ਆਈਐਮਡੀ ਨੇ ਪਹਿਲਾਂ ਅਨੁਮਾਨ ਲਗਾਇਆ ਸੀ ਕਿ ਆਮ ਤਾਰੀਖ ਤੋਂ ਦੋ ਹਫਤੇ ਪਹਿਲਾਂ 27 ਜੂਨ ਨੂੰ ਮਾਨਸੂਨ ਦੇ ਦਿੱਲੀ ਵਿਚ ਆਉਣ ਦੀ ਉਮੀਦ ਹੈ।

ਬਿਆਨ ਵਿਚ ਕਿਹਾ ਹੈ ਕਿ ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੰਜਾਬ ਦੇ ਬਾਕੀ ਹਿੱਸਿਆਂ ਦੇ ਦੱਖਣ-ਪੱਛਮ ਵਿਚ ਮੌਨਸੂਨ ਦੇ ਹੋਰ ਅੱਗੇ ਵਧਣ ਦੀ ਸੰਭਾਵਨਾ ਅਗਲੇ ਸੱਤ ਦਿਨਾਂ ਤੱਕ ਨਹੀਂ ਹੈ। ਰਾਜਧਾਨੀ ਦਿੱਲੀ ਵਿਚ ਸ਼ਨੀਵਾਰ ਸ਼ਾਮ ਨੂੰ 5 ਮਿਲੀਮੀਟਰ ਬਾਰਸ਼ ਹੋਈ ਅਤੇ ਵੱਧ ਤੋਂ ਵੱਧ ਤਾਪਮਾਨ 38.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਵੱਧ ਹੈ।

ਭਾਰਤ ਮੌਸਮ ਵਿਭਾਗ ਨੇ ਕਿਹਾ ਕਿ ਉੱਤਰ ਪੱਛਮੀ ਭਾਰਤ ਵਿਚ ਦਿੱਲੀ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਨੂੰ ਮਾਨਸੂਨ ਦੀ ਪਹਿਲੀ ਬਾਰਸ਼ ਲਈ ਘੱਟੋ ਘੱਟ ਇਕ ਹੋਰ ਹਫਤੇ ਦਾ ਇੰਤਜ਼ਾਰ ਕਰਨਾ ਪਏਗਾ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ