ਕੈਨੇਡਾ ਵਿੱਚ ਹੋਏ ਸੜਕ ਹਾਦਸੇ ਦੇ ਵਿੱਚ 3 ਪੰਜਾਬੀ ਵਿਦਿਆਰਥੀਆਂ ਦੀ ਮੌਤ

three-punjabi-students-killed-in-canada-car-accident

ਕੈਨੇਡਾ ਦੇ ਸ਼ਹਿਰ ਸਾਰਨੀਆ ਵਿੱਚ ਉਸ ਸਮੇ ਸੋਗ ਦੀ ਲਹਿਰ ਫੈਲ ਗਈ ਜਦੋਂ ਇੱਕ ਸੜਕ ਹਾਦਸੇ ਵਿੱਚ 3 ਪੰਜਾਬੀ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 2 ਵਿਦਿਆਰਥੀ ਜਖਮੀ ਹਨ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸਾ ਕੈਨੇਡਾ ਦੇ ਸ਼ਹਿਰ ਸਾਰਨੀਆ ਵਿੱਚ ਸਥਾਨਕ ਸਮੇਂ ਦੇ ਅਨੁਸਾਰ ਸ਼ੁੱਕਰਵਾਰ ਸਵੇਰੇ 1:30 ਵਜੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਗੱਡੀ ਦੇ ਵਿੱਚ ਕੁੱਲ 5 ਜਾਣੇ ਸਵਾਰ ਸਨ, ਜਿੰਨ੍ਹਾਂ ਵਿੱਚੋਂ 3 ਵਿਦਿਆਰਥੀਆਂ ਦੀ ਮੌਤ ਹੋ ਗਈ।

ਇਸ ਭਿਆਨਕ ਹਾਦਸੇ ਦੇ ਵਿੱਚ ਇਕ ਕੁੜੀ ਅਤੇ ਦੋ ਨੌਜਵਾਨ ਸ਼ਾਮਿਲ ਹਨ। ਇਹਨਾਂ ਦੀ ਪਛਾਣ ਹਰਪ੍ਰੀਤ ਕੌਰ, ਤਨਵੀਰ ਸਿੰਘ ਅਤੇ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹਨਾਂ ਤਿੰਨਾਂ ਦੀ ਉਮਰ ਲਗਭਗ 20 ਸਾਲ ਦੇ ਕਰੀਬ ਸੀ। ਇਹ ਤਿੰਨ ਵਿਦਿਆਰਥੀ ਪੰਜਾਬ ਤੋਂ ਕੈਨੇਡਾ ਦੇ ਵਿੰਡਸਰ ਦੇ ਕਾਲਜ ਵਿੱਚ ਪੜਾਈ ਕਰਨ ਆਏ ਸਨ।

ਜ਼ਰੂਰ ਪੜ੍ਹੋ: ਹਰਿਆਣਾ ਵਿੱਚ ਅਕਾਲੀ-ਬੀਜੇਪੀ ਗੱਠਜੋੜ ‘ਚ ਆਈ ਤਰੇੜ ਦਾ ਪੰਜਾਬ ‘ਚ ਨਹੀਂ ਪਿਆ ਅਸਰ

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹਨਾਂ ਦੀ ਗੱਡੀ 200 ਦੇ ਕਰੀਬ ਸਪੀਡ ਤੇ ਜਾ ਰਹੀ ਸੀ। ਜਿਸ ਕਾਰਨ ਇਹ ਸਾਰੇ ਬਹੁਤ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। ਕਾਰ ਦੀਆਂ ਤਸਵੀਰਾਂ ਨੂੰ ਦੇਖ ਕੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਹਾਦਸਾ ਕਿੰਨਾ ਭਿਆਨਕ ਸੀ। ਜੋ ਵਿਦਿਆਰਥੀ ਗੱਡੀ ਦੀ ਅਗਲੀ ਸੀਟ ‘ਤੇ ਬੈਠੇ ਸਨ ਉਹਨਾਂ ਦੀ ਸੀਟ ਬੈਲਟ ਬੰਨ੍ਹੀ ਹੋਈ ਸੀ, ਜਿਸ ਕਾਰਨ ਉਨ੍ਹਾਂ ਦੀ ਜ਼ਿੰਦਗੀ ਬਚ ਗਈ। ਕੈਨੇਡਾ ਦੀ ਸਥਾਨਕ ਪੁਲਿਸ ਵਲੋਂ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।