ਦਰਦਨਾਕ ਸੜਕ ਹਾਦਸੇ ‘ਚ ਤਿੰਨ ਨੌਜਵਾਨ ਦੋਸਤਾਂ ਦੀ ਮੌਤ

Three-young-friends-killed-in-tragic-road-accident

ਸ਼ੁੱਕਰਵਾਰ ਦੇਰ ਰਾਤ ਹਾਰਡੀਜ਼ ਵਰਲਡ ਦੇ ਨਜ਼ਦੀਕ ਹੋਇਆ ਇਹ ਕਾਰ ਹਾਦਸਾ ਏਨਾ ਭਿਆਨਕ ਸੀ ਕਿ ਜ਼ੋਰਦਾਰ ਧਮਾਕੇ ਮਗਰੋਂ ਕਾਰ ਦੇ ਪਰਖੱਚੇ ਉੱਡ ਗਏ। ਰਾਹਗੀਰਾਂ ਵੱਲੋਂ ਇਸ ਮਾਮਲੇ ਦੀ ਜਾਣਕਾਰੀ ਥਾਣਾ ਸਲੇਮ ਟਾਬਰੀ ਪੁਲਿਸ ਨੂੰ ਦਿੱਤੀ ਗਈ। ਜਿਸ ਮਗਰੋਂ ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਤਿੰਨਾਂ ਦੋਸਤਾਂ ਦੀਆਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਰਖਵਾ ਦਿੱਤੀਆਂ।

ਸਥਾਨਕ ਹਾਰਡੀਜ਼ ਵਰਲਡ ਦੇ ਨਜ਼ਦੀਕ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਕਾਰ ਸਵਾਰ ਤਿੰਨ ਨੌਜਵਾਨ ਦੋਸਤਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਜਾਨ ਗਵਾਉਣ ਵਾਲੇ ਤਿੰਨੋਂ ਦੋਸਤ ਹੈਬੋਵਾਲ ਦੇ ਰਹਿਣ ਵਾਲੇ ਸੀ।

ਮ੍ਰਿਤਕ ਤਿੰਨਾਂ ਨੌਜਵਾਨਾਂ ਵਿਚੋਂ ਇਕ ਦੀ ਪਛਾਣ ਰਿਸ਼ੀ ਨਗਰ ਦੇ ਰਹਿਣ ਵਾਲੇ ਗੋਬਿੰਦ ਕੁਮਾਰ ਦੇ ਰੂਪ ਵਿਚ ਹੋਈ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ