ਦਮੋਰੀਆ ਪੁਲ ਨੇੜੇ ਰੇਲ ਹਾਦਸਾ ਹੋਣ ਤੋਂ ਟਲਿਆ

train-accident-in-ludhiana

ਲੁਧਿਆਣਾ ਦੇ ਦਮੋਰੀਆ ਪੁਲ ਦੇ ਨੇੜੇ ਅੱਜ ਬਹੁਤ ਵੱਡਾ ਹਾਦਸਾ ਹੋਣ ਤੋਂ ਬਚ ਗਿਆ, ਜਦੋਂ ਇੱਕ ਮਾਲ ਗੱਡੀ ਦਾ ਡੱਬਾ ਅਚਾਨਕ ਲੀਹ ਤੋਂ ਹੇਠਾਂ ਉੱਤਰ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਇਹ ਟਰੇਨ ਲੁਧਿਆਣਾ ਤੋਂ ਅੰਮ੍ਰਿਤਸਰ ਜਾ ਰਹੀ ਸੀ ਕਿ ਦਮੋਰੀਆ ਪੁਲ ਨੇੜੇ ਇਹ ਹਾਦਸਾ ਵਾਪਰ ਗਿਆ, ਹਾਲਾਂਕਿ ਮਾਲ ਗੱਡੀ ਹੋਣ ਕਾਰਨ ਕੋਈ ਜ਼ਖਮੀਂ ਨਹੀਂ ਹੋਇਆ ਪਰ ਰੇਲਵੇ ਵਿਭਾਗ ਦੀ ਅਣਗਹਿਲੀ ਦਾ ਪਤਾ ਸਭ ਨੂੰ ਲੱਗ ਗਿਆ।

ਜ਼ਰੂਰ ਪੜ੍ਹੋ: ਭਗਵੰਤ ਮਾਨ ਨੇ ਸੰਸਦ ਵਿੱਚ ਚੁੱਕਿਆ ਜਗਮੇਲ ਸਿੰਘ ਦੀ ਮੌਤ ਦਾ ਮੁੱਦਾ

ਹਾਦਸਾ ਵਾਪਰਨ ਤੋਂ ਤੁਰੰਤ ਬਾਅਦ ਰੇਲਵੇ ਅਧਿਕਾਰੀ ਹਾਦਸੇ ਵਾਲੀ ਜਗਾ ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਖਰ ਇਹ ਹਾਦਸਾ ਕਿਵੇਂ ਵਾਪਰਿਆ। ਇਸ ਬਾਰੇ ਰੇਲਵੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਇਸ ਰੂਟ ਨੂੰ ਕਲੀਅਰ ਕਰ ਲਿਆ ਜਾਵੇਗਾ। ਇਸ ਹਾਦਸੇ ਤੋਂ ਬਾਅਦ ਕਈ ਟਰੇਨਾਂ ਨੂੰ ਸਟੇਸ਼ਨ ‘ਤੇ ਰੋਕ ਲਿਆ ਗਿਆ। ਲੁਧਿਆਣਾ ਦੇ ਸਟੇਸ਼ਨ ਮਾਸਟਰ ਨੇ ਦੱਸਿਆ ਕਿ ਹਾਦਸਾ ਸਵੇਰੇ ਵਾਪਰਿਆ, ਜਿਸ ਤੋਂ ਤੁਰੰਤ ਬਾਅਦ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਲਾਈਨਾਂ ਦੀ ਮੁਰੰਮਤ ਕਰਾਉਣੀ ਸ਼ੁਰੂ ਕਰਵਾ ਦਿੱਤੀ।

Ludhiana Latest Breaking News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ