ਸੰਦੀਪ ਸਿੰਘ ਧਾਲੀਵਾਲ ਦੀ ਯਾਦ ਵਿੱਚ ਖੇਡਿਆ ਗਿਆ ਨੈਸ਼ਨਲ ਫੁੱਟਬਾਲ ਲੀਗ ਦਾ ਮੈਚ

tribute-paid-to-sandeep-singh-in-nfl

ਅਮਰੀਕਾ ਦੇ ਮਸ਼ਹੂਰ ਸੂਬੇ ਟੈਕਸਾਸ ਵਿੱਚ ਪੰਜਾਬੀ ਮੂਲ ਦੇ ਪਹਿਲੇ ਅਮਰੀਕੀ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਨੂੰ ਯਾਦ ਕਰਦਿਆਂ ਐਨ.ਐਫ.ਐਲ. ਮੈਚ ਖੇਡਿਆ ਗਿਆ। ਨੈਸ਼ਨਲ ਫੁੱਟਬਾਲ ਲੀਗ (ਐਨ.ਐਫ.ਐਲ.) ਦੇ ਮੈਚ ਦੇ ਸ਼ੁਰੂ ਹੋਣ ਤੋਂ ਪਹਿਲਾ ਅਮਰੀਕੀ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਨੂੰ ਦਰਸ਼ਕਾਂ ਨੇ ਖੜੇ ਹੋ ਕੇ ਸ਼ਰਧਾਂਜਲੀ ਦਿੱਤੀ। ਅਫ਼ਸੋਸ ਦੀ ਗੱਲ ਹੈ ਕਿ ਬੀਤੇ ਦਿਨੀਂ ਅਮਰੀਕੀ ਪੁਲਿਸ ਦੇ ਅਧਿਕਾਰੀ ਸੰਦੀਪ ਸਿੰਘ ਨੂੰ ਅਮਰੀਕਾ ਦੇ ਸੂਬੇ ਟੈਕਸਾਸ ਦੇ ਵਿੱਚ ਇੱਕ ਵਿਅਕਤੀ ਦੇ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਨੈਸ਼ਨਲ ਫੁੱਟਬਾਲ ਲੀਗ (ਐਨ.ਐਫ.ਐਲ.) ਦੇ ਮੈਚ ਦੇ ਦੌਰਾਨ ਸਟੇਡੀਅਮ ਵਿੱਚ ਸੰਦੀਪ ਸਿੰਘ ਦੀ ਤਸਵੀਰ ਵੀ ਲਗਾਈ ਗਈ। ਮਿਲੀ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਨੇ ਹੈਰਿਸ ਕਾਉਂਟੀ ਸ਼ੇਰਿਫ ਦੇ ਦਫਤਰ ਨੇੜੇ ਇੱਕ ਵਾਹਨ ਨੂੰ ਰੋਕਿਆ ਸੀ। ਉਸ ਵਾਹਨ ਦੇ ਵਿੱਚ ਇੱਕ ਮਹਿਲਾ ਅਤੇ ਇੱਕ ਪੁਰਸ਼ ਸਵਾਰ ਸਨ। ਇਸ ਪੁਰਸ਼ ਨੇ ਵਾਹਨ ਵਿੱਚੋਂ ਭਰ ਨਿੱਕਲ ਕੇ ਸੰਦੀਪ ਸਿੰਗ ਨੂੰ ਪਿੱਛੇ ਦੀ ਗੋਲੀ ਮਾਰ ਦਿੱਤੀ।

ਜ਼ਰੂਰ ਪੜ੍ਹੋ: NRI ਪੰਜਾਬੀਆਂ ਲਈ ਵੱਡੀ ਖੁਸ਼ਖਬਰੀ, ਬਹੁਤ ਜਲਦੀ ਸ਼ੁਰੂ ਹੋਵੇਗੀ ਲੰਡਨ ਤੋਂ ਅੰਮ੍ਰਿਤਸਰ ਦੀ ਫਲਾਈਟ

ਗੋਲੀ ਲੱਗਣ ਤੋਂ ਬਾਅਦ ਸੰਦੀਪ ਸਿੰਘ ਧਾਲੀਵਾਲ ਨੂੰ ਹਸਪਤਾਲ ਪਹੁੰਚਾਇਆ ਗਿਆ। ਪਰ ਅਫਸੋਸ ਦੀ ਗੱਲ ਹੈ ਕਿ ਉਸ ਸਮੇਂ ਬਹੁਤ ਜਿਆਦਾ ਦੇਰੀ ਹੋ ਚੁੱਕੀ ਸੀ ਅਤੇ ਸੰਦੀਪ ਸਿੰਘ ਵੀ ਆਪਣੇ ਆਖਰੀ ਸਾਹ ਲੈ ਚੁੱਕਾ ਸੀ। ਮਿਲੀ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਉਸ ਵੇਲੇ ਰਾਸ਼ਟਰੀ ਸੁਰਖੀਆਂ ਵਿਚ ਰਿਹਾ ਸੀ ਜਦੋਂ ਉਸ ਨੂੰ ਅਮਰੀਕੀ ਸੂਬੇ ਟੈਕਸਾਸ ਵਿਚ ਨੌਕਰੀ ਦੌਰਾਨ ਦਾੜ੍ਹੀ ਰੱਖਣ ਤੇ ਪੱਗ ਬੰਨਣ ਦੀ ਇਜਾਜ਼ਤ ਦਿੱਤੀ ਗਈ ਸੀ।