ਖੰਨਾ ਦੇ ਵਿੱਚ ਦੋ ਹਮਲਾਵਰਾਂ ਨੇ ਔਰਤ ਦਾ ਗੋਲੀਆਂ ਮਾਰ ਕੇ ਕੀਤਾ ਕਤਲ

woman-murder-in-khanna

ਖੰਨਾ ਦੇ ਪਿੰਡ ਭੂਮੱਦੀ ਦੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋ ਉੱਥੇ ਦੋ ਹਮਲਾਵਰਾਂ ਦੇ ਵੱਲੋਂ ਇੱਕ ਔਰਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਗੋਲੀਆਂ ਲੱਗਣ ਕਾਰਨ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ਦੇ ਦੌਰਾਨ ਔਰਤ ਨੂੰ ਬਚਾਉਣ ਆਏ ਉਸ ਦੇ ਗੁਆਂਢੀ ਦੇ ਵੀ ਗੋਲੀ ਲੱਗੀ, ਜਿਸ ਨੂੰ ਪਹਿਲਾਂ ਸਥਾਨਕ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਲੁਧਿਆਣਾ ਰੈਫਰ ਕਰ ਦਿੱਤਾ ਗਿਆ।

ਜ਼ਰੂਰ ਪੜ੍ਹੋ: ਮੋਗਾ ਦੇ ਸਿਟੀ ਥਾਣੇ ਦੇ ਅੰਦਰ 22 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਦੱਸਿਆ ਜਾ ਰਿਹਾ ਹੈ ਕਿ ਔਰਤ ਨੂੰ ਗੋਲੀਆਂ ਮਾਰ ਕੇ ਮੌਤ ਦੀ ਘਾਟ ਉਤਾਰਨ ਵਾਲੇ ਦੋ ਹਮਲਾਵਰਾਂ ਵਿੱਚੋਂ ਇੱਕ ਹਮਲਾਵਰ ਨੂੰ ਕਾਬੂ ਕਰ ਲਿਆ ਗਿਆ ਹੈ, ਪਿੰਡ ਵਾਸੀਆਂ ਨੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਫਿਲਹਾਲ ਵਾਰਦਾਤ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਖੰਨਾ ਪੁਲਿਸ ਦੇ ਵੱਲੋਂ ਇਸ ਮਾਮਲੇ ਦੀ ਜਾਂਚ ਕਰਕੇ ਅੱਗੇ ਦੀ ਬੰਦੀ ਕਾਰਵਾਈ ਕੀਤੇ ਜਾਣ ਦੀ ਗੱਲ ਆਖੀ ਗਈ ਹੈ।

woman-murder-in-khanna